nabaz-e-punjab.com

ਪੰਚਾਇਤੀ ਚੋਣਾਂ ‘ਚ ਨਸ਼ਿਆਂ ਦੀਆਂ ਨਦੀਆਂ ਵਹਾ ਰਹੇ ਹਨ ਅਕਾਲੀ ਅਤੇ ਕਾਂਗਰਸੀ: ਆਪ

ਨਸ਼ੇ, ਪੈਸੇ ਅਤੇ ਧੱਕੇਸ਼ਾਹੀ ਨਾਲ ਪੰਚ ਸਰਪੰਚ ਬਣਨ ਦੇ ਚਾਹਵਾਨ ਉਮੀਦਵਾਰਾਂ ਨੂੰ ਸਬਕ ਸਿਖਾਏ ਜਨਤਾ-ਹਰਪਾਲ ਸਿੰਘ ਚੀਮਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਦਸੰਬਰ:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਪੰਚਾਇਤੀ ਚੋਣਾਂ ‘ਚ ਨਸ਼ੇ ਦੀਆਂ ਨਦੀਆਂ ਵਹਾ ਰਹੇ ਹਨ।
‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਾਇਤੀ ਦਲਾਂ ਅਕਾਲੀ-ਭਾਜਪਾ ਅਤੇ ਕਾਂਗਰਸ ਦਰਮਿਆਨ ਲੋਕਤੰਤਰ ਦੀ ਬੁਨਿਆਦ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਤਬਾਹ ਕਰਨ ਦੀ ਹੋੜ ‘ਚ ਲੱਗੀ ਹੋਈ ਹੈ। ਪਿੰਡਾਂ ‘ਚ ਸ਼ਰਾਬ ਅਤੇ ਹੋਰ ਨਸ਼ਿਆਂ ਰਾਹੀਂ ਵੋਟਰਾਂ ਨੂੰ ਭਰਮਾਉਣ ਦੀਆਂ ਖੁੱਲ੍ਹੇਆਮ ਕੋਸ਼ਿਸ਼ਾਂ ਜਾਰੀ ਹਨ। ਭਾਰੀ ਮਾਤਰਾ ‘ਚ ਨਜਾਇਜ਼ ਸ਼ਰਾਬ ਵਰਤਾਈ ਜਾ ਰਹੀ ਹੈ, ਪਰੰਤੂ ਪੁਲਸ ਅਤੇ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ। ਚੀਮਾ ਨੇ ਕਿਹਾ ਕਿ ਬਠਿੰਡਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲਿਆਂ ‘ਚ ਹਰਿਆਣਾ ਅਤੇ ਬਾਹਰੀ ਰਾਜਾਂ ਦੇ ਕੋਟੇ ਦੀ ਗੈਰ ਕਾਨੂੰਨੀ ਸ਼ਰਾਬ ਦੀਆਂ ਜੋ ਖੇਪਾਂ ਫੜੀਆਂ ਗਈਆਂ ਹਨ, ਇਹ ਮਹਿਜ਼ ਟਰੇਲਰ ਹਨ, ਜਦਕਿ ਹਜ਼ਾਰਾਂ ਦੀ ਗਿਣਤੀ ‘ਚ ਗੈਰ ਕਾਨੂੰਨੀ ਸ਼ਰਾਬ ਦੀਆਂ ਪੇਟੀਆਂ ਹਰੇਕ ਜ਼ਿਲ੍ਹੇ ‘ਚ ਵੰਡੀਆਂ ਜਾ ਰਹੀਆਂ ਹਨ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ‘ਸ਼ਹੀਦੀ ਪੰਦ੍ਹਰਵਾੜੇ’ ਦੌਰਾਨ ਨਸ਼ੇ ਵਰਤਾਉਣ ਵਾਲੇ ਇਸ ‘ਪਾਪ’ ‘ਚ ਜਿੱਥੇ ਖ਼ੁਦ ਨੂੰ ਪੰਥਕ ਪਾਰਟੀ ਦੱਸਣ ਵਾਲਾ ਅਕਾਲੀ ਦਲ (ਬਾਦਲ) ਸ਼ਾਮਲ ਹੈ, ਉੱਥੇ ਸੱਤਾਧਾਰੀ ਕਾਂਗਰਸ ਨੇ ਵੀ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ 4 ਹਫ਼ਤਿਆਂ ਦੌਰਾਨ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।
ਚੀਮਾ ਨੇ ਪੰਜਾਬ ਦੇ ਲੋਕਾਂ ਖ਼ਾਸ ਕਰ ਕੇ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹੇ-ਲਿਖੇ ਇਮਾਨਦਾਰ ਅਤੇ ਨਸ਼ੇ ਨਾ ਵੰਡਣ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਨਸ਼ੇ, ਧੱਕੇਸ਼ਾਹੀ ਅਤੇ ਪੈਸੇ ਦੇ ਜ਼ੋਰ ‘ਤੇ ਪੰਚ ਸਰਪੰਚ ਬਣਨ ਦੀ ਕੋਸ਼ਿਸ਼ ਕਰ ਕੇ ਉਮੀਦਵਾਰਾਂ ਨੂੰ ਸਬਕ ਸਿਖਾਉਣ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…