ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਗੁਰਦਾਸਪੁਰ ਚੋਣ ਜਿੱਤਣਗੇ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਕਤੂਬਰ:
ਲੋਕ ਸਭਾ ਹਲਕਾ ਗੁਰਦਾਸਪੁਰ ਵਿਖੇ 11 ਅਕਤੂਬਰ ਨੂੰ ਹੋਣ ਵਾਲੀ ਉੱਪ ਚੋਣ ਲਈ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਜਿੱਤ ਦਰਜ਼ ਕਰਨਗੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਰੜ ਦੇ ਮੁਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਕੀਤਾ। ਇਸ ਸਬੰਧੀ ਗਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਲੋਕਾਂ ਦਾ ਮੋਹ ਕਾਂਗਰਸ ਤੋਂ ਛੇ ਮਹੀਨਿਆਂ ਦੇ ਕਾਰਜਕਾਲ ਵਿਚ ਹੀ ਭੰਗ ਹੋ ਗਿਆ ਕਿਉਂਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵੱਡੇ ਵੱਡੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ ਹੈ ਤੇ ਲੋਕ ਹੁਣ ਅਕਾਲੀ ਭਾਜਪਾ ਰਾਜ ਨੂੰ ਚੇਤੇ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਉੱਪ ਚੋਣ ਵਿਚ ਲੋਕ ਹੁਣ ਅਕਾਲੀ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਇਤਹਾਸਿਕ ਜਿੱਤ ਦਰਜ ਕਰਵਾਉਣਗੇ। ਉਨ੍ਹਾਂ ਆਖਿਆ ਕਿ ਪਾਰਟੀ ਦਾ ਇਕ ਜਿੰਮੇਵਾਰ ਸਿਪਾਹੀ ਹੋਣ ਦੇ ਨਾਤੇ ਮੈਂ ਆਪਣੀ ਡਿਊਟੀ ਗੁਰਦਾਸਪੁਰ ਵਿਖੇ ਆਪਣੇ ਸਾਥੀਆਂ ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਚਰਨਜੀਤ ਸਿੰਘ ਚੰਨਾ ਕਾਲੇਵਾਲ, ਜਥੇਦਾਰ ਮਨਜੀਤ ਸਿੰਘ ਮੁੰਧਂੋ, ਸਰਬਜੀਤ ਸਿੰਘ ਕਾਦੀਮਾਜਰਾ, ਹਰਦੀਪ ਸਿੰਘ ਖਿਜ਼ਰਬਾਦ, ਦਿਲਬਾਗ ਸਿੰਘ ਮੀਆਂਪੁਰ, ਗੁਰਚਰਨ ਸਿੰਘ ਮਿਰਜਾਪੁਰ, ਢਾਡੀ ਮਲਕੀਤ ਸਿੰਘ ਪਪਰਾਲੀ, ਜਗਤਾਰ ਸਿੰਘ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਉੱਪ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਇੱਕ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…