ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਵੱਲੋਂ ਚੋਣ ਪ੍ਰਚਾਰ ਤੇਜ਼

ਸ਼ਹੀਦ ਊਧਮ ਸਿੰਘ ਕਲੋਨੀ, ਮੌਜਪੁਰ ਵਿੱਚ ਚੋਣ ਪ੍ਰਚਾਰ, ਬਸਪਾ ਆਗੂਆਂ ਨੇ ਵੀ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੇ ਚੋਣ ਪ੍ਰਚਾਰ ਤੇਜ਼ ਕਰਦਿਆਂ ਕਈ ਥਾਵਾਂ ’ਤੇ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ’ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਮੁਹਾਲੀ ਹਲਕੇ ਦੀ ਤਰਾਸਦੀ ਰਹੀ ਹੈ ਕਿ ਪਿਛਲੇ 15 ਸਾਲ ਤੋਂ ਲਗਾਤਾਰ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਚੋਣ ਜਿੱਤਦੇ ਆ ਰਹੇ ਹਨ ਹੈ ਅਤੇ ਮੌਜੂਦਾ ਸਮੇਂ ਵਿੱਚ ਸਾਢੇ 4 ਸਾਲ ਕੈਬਨਿਟ ਮੰਤਰੀ ਵੀ ਰਹੇ ਪ੍ਰੰਤੂ ਉਨ੍ਹਾਂ ਨੇ ਕਲੋਨੀਆਂ ਵਿੱਚ ਰਹਿੰਦੇ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਡੱਕਾ ਨਹੀਂ ਤੋੜਿਆ। ਜਿਸ ਤੋਂ ਕਾਂਗਰਸ ਪਾਰਟੀ ਅਤੇ ਸਿੱਧੂ ਦਾ ਗਰੀਬ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਹੀ ਗਰੀਬ ਵਰਗ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ।
ਅੱਜ ਇੱਥੇ ਸ਼ਹੀਦ ਊਧਮ ਸਿੰਘ ਕਲੋਨੀ ਅਤੇ ਮੌਜਪੁਰ ਵਿੱਚ ਚੋਣ ਪ੍ਰਚਾਰ ਦੌਰਾਨ ਪਰਵਿੰਦਰ ਬੈਦਵਾਨ ਨੇ ਭਾਜਪਾ ਨੂੰ ਅਮੀਰਾਂ ਦੀ ਪਾਰਟੀ ਦੱਸਦਿਆਂ ਕਿਹਾ ਕਿ ਇਸ ਵਾਰ ਮੁਹਾਲੀ ਦੇ ਲੋਕ ਕਾਂਗਰਸ ਅਤੇ ਭਾਜਪਾ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਉਹ ਆਮ ਆਦਮੀ ਪਾਰਟੀ ਦੇ ਗੁਮਰਾਹਕੁਨ ਪ੍ਰਚਾਰ ਤੋਂ ਵੀ ਸੁਚੇਤ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਮੁਹਾਲੀ ਤੋਂ ਅਕਾਲੀ-ਬਸਪਾ ਗੱਠਜੋੜ ਜਿੱਤੇਗਾ ਅਤੇ ਸਰਕਾਰ ਬਣਨ ’ਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਹਰਭਜਨ ਸਿੰਘ ਬਜਹੇਡੀ, ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ, ਪਾਲ ਸਿੰਘ ਰੱਤੂ, ਜਗਤਾਰ ਸਿੰਘ, ਸਵਰਨ ਸਿੰਘ ਲਾਂਡਰਾਂ, ਬਖ਼ਸ਼ੀਸ਼ ਸਿੰਘ, ਪ੍ਰਿੰਸੀਪਲ ਜਗਦੀਪ ਸਿੰਘ, ਸੋਹਣ ਸਿੰਘ, ਰਣਧੀਰ ਸਿੰਘ ਸਰਪੰਚ, ਹਰਮਿੰਦਰ ਸਿੰਘ ਪੱਤੋਂ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ (ਦੋਵੇਂ ਸਰਕਲ ਪ੍ਰਧਾਨ), ਨਿਰਮਲ ਸਿੰਘ (ਸਰਪੰਚ ਮਾਣਕਮਾਜਰਾ), ਬਲਜੀਤ ਸਿੰਘ ਦੈੜੀ, ਬਿਕਰਮਜੀਤ ਸਿੰਘ ਗੀਗੇਮਾਜਰਾ, ਗਗਨਦੀਪ ਸਿੰਘ ਸੋਹਾਣਾ, ਕਮਲਜੀਤ ਸਿੰਘ ਕੰਮਾ ਬੜੀ (ਸਕੱਤਰ ਜਨਰਲ), ਗੁਰਪ੍ਰਤਾਪ ਸਿੰਘ ਬੜੀ (ਕੌਮੀ ਮੀਤ ਪ੍ਰਧਾਨ), ਪ੍ਰੀਤ ਰਾਠੌਰ (ਜ਼ਿਲ੍ਹਾ ਕਲੋਨੀ ਵਿੰਗ ਯੂਥ ਪ੍ਰਧਾਨ), ਹਰਨੇਕ ਸਿੰਘ ਬਸਪਾ, ਟਿੰਕੂ ਵਰਮਾ ਪ੍ਰਧਾਨ ਖੱਤਰੀ ਸਭਾ, ਸਵਰਨ ਸਿੰਘ ਲਾਂਡਰਾਂ, ਹਰਦੁਆਰੀ ਲਾਲ ਪ੍ਰਧਾਨ ਬਸਪਾ, ਗੁਰਦਿਆਲ ਸਿੰਘ, ਬਹਾਦਰ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ, ਗਿਆਨ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਦਿਲਬਰ ਸਿੰਘ, ਮਹਿੰਦਰ ਸਿੰਘ, ਕਾਕਾ ਸਿੰਘ, ਸੁਖਜਿੰਦਰ ਕੌਰ, ਪਿੰਡ ਮੌਜਪੁਰ ਵਿਖੇ ਸੁਖਦੇਵ ਸਿੰਘ, ਸਵਰਨ ਸਿੰਘ, ਜਗਤਾਰ ਸਿੰਘ (ਦੋਵੇਂ ਬਸਪਾ ਆਗੂ), ਗੁਰਪ੍ਰੀਤ ਸਿੰਘ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਸੁੱਚਾ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਮਾਵੀ, ਪੰਡਿਤ ਬ੍ਰਿਜ ਮੋਹਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …