ਗੁਰਦੁਆਰੇ ਮੱਥਾ ਟੇਕ ਕੇ ਅਕਾਲੀ ਉਮੀਦਵਾਰ ਪਰਵਿੰਦਰ ਸੋਹਾਣਾ ਨੇ ਸ਼ਹਿਰ ਤੋਂ ਕੀਤਾ ਚੋਣ ਪ੍ਰਚਾਰ ਸ਼ੁਰੂ

ਸਥਾਨਕ ਆਗੂ ਨੂੰ ਟਿਕਟ ਮਿਲਣ ਦੀ ਖ਼ੁਸ਼ੀ ਵਿੱਚ ਕਈ ਪਿੰਡਾਂ ਵਿੱਚ ਵੰਡੇ ਲੱਡੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੱਥਾ ਟੇਕ ਕੇ ਸ਼ਹਿਰੀ ਖੇਤਰ ਤੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ। ਉਹ ਐਤਵਾਰ ਨੂੰ ਵੱਖ-ਵੱਖ ਥਾਵਾਂ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਸਮੇਤ ਆਮ ਵੋਟਰਾਂ ਨੂੰ ਮਿਲੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਆਗੂ ਸੋਨੀ ਬੜੀ, ਇਸ਼ਪ੍ਰੀਤ ਸਿੰਘ ਵਿੱਕੀ, ਨੰਬਰਦਾਰ ਹਰਵਿੰਦਰ ਸਿੰਘ, ਮਨਜੀਤ ਸਿੰਘ ਮਾਨ, ਕੈਪਟਨ ਰਮਨਦੀਪ ਸਿੰਘ ਬਾਵਾ ਸਮੇਤ ਹੋਰ ਸਮਰਥਕ ਹਾਜ਼ਰ ਸਨ। ਉਧਰ, ਅਕਾਲੀ ਦਲ ਵੱਲੋਂ ਕਾਫ਼ੀ ਸਮੇਂ ਬਾਅਦ ਐਤਕੀਂ ਸਥਾਨਕ ਆਗੂ ਟਿਕਟ ਦੇਣ ਦੀ ਖ਼ੁਸ਼ੀ ਵਿੱਚ ਕਈ ਪਿੰਡਾਂ ਅੰਦਰ ਲੱਡੂ ਵੰਡੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਭਾਵੇਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਉਹ ਵੱਡੀਆਂ ਰੈਲੀਆਂ ਅਤੇ ਮੀਟਿੰਗਾਂ ਨਹੀਂ ਕਰ ਸਕਦੇ ਹਨ ਪ੍ਰੰਤੂ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਉਹ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕਰ ਸਕਣ। ਇਸ ਸਬੰਧੀ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਟੀਮਾਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨਗੀਆਂ ਅਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਿਛਲੀ ਅਕਾਲੀ ਸਰਕਾਰ ਦੌਰਾਨ ਮੁਹਾਲੀ ਦੇ ਹੋਏ ਵਿਕਾਸ ਬਾਰੇ ਚਾਨਣਾ ਪਾਉਣਗੇ ਅਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਅਤੇ ਘੁਟਾਲਿਆਂ ਬਾਰੇ ਦੱਸਣਗੇ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…