Nabaz-e-punjab.com

ਅਕਾਲੀ ਕੌਂਸਲਰ ਤਸਿੰਬਲੀ ਨੇ ਸੈਕਟਰ-67 (ਵਾਰਡ ਨੰਬਰ-35) ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ

ਸੈਕਟਰ-67 ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਤਸਿੰਬਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਨੇ ਅੱਜ ਇੱਥੋਂ ਦੇ ਸੈਕਟਰ-67 (ਵਾਰਡ ਨੰਬਰ-35) ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ਬਣਾ ਕੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸ੍ਰੀ ਤਸਿੰਬਲੀ ਨੇ ਦੱਸਿਆ ਕਿ ਸੈਕਟਰ-67 ਵਿੱਚ ਕੋਠੀ ਨੰਬਰ-1092 ਦੇ ਸਾਹਮਣੇ ਆਈਟੀ ਪਾਰਕ ਦੇ ਨਾਲ ਲਗਦੇ ਇਲਾਕੇ ਵਿੱਚ ਪੇਵਰ ਲਗਾਉਣ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨਾਲ ਰਿਹਾਇਸ਼ੀ ਖੇਤਰ ਵਿੱਚ ਪਾਰਕਿੰਗ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਖੇਤਰ ਵਿੱਚ ਵਿਕਾਸ ਕੰਮਾਂ ’ਤੇ ਹੁਣ ਤੱਕ ਢਾਈ ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 6 ਕਰੋੜ ਦੀ ਲਾਗਤ ਨਾਲ ਇੱਥੋਂ ਲੰਘਦੇ ਗੰਦੇ ਪਾਣੀ ਨਾਲੇ ਨੂੰ ਪਾਈਪਲਾਈਨ ਵਿੱਚ ਤਬਦੀਲ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਤੀਸ਼ ਬੱਗਾ, ਰਘਵੀਰ ਸਿੰਘ, ਸੁਖਦੇਵ ਸਿੰਘ ਸੋਢੀ, ਅਜੈਬ ਸਿੰਘ, ਗੁਰਮੇਲ ਸਿੰਘ ਜੱਸੋਵਾਲ, ਸੰਗਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਮਹਾਂ ਸਿੰਘ, ਜਰਨੈਲ ਸਿੰਘ, ਸ੍ਰੀਮਤੀ ਬਾਲਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …