ਅਕਾਲੀ ਕੌਂਸਲਰ ਐਡਵੋਕੇਟ ਪ੍ਰਿੰਸ ਨੇ ਫੇਜ਼-3ਬੀ1 ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਇਲਾਕੇ ਦਾ ਵਿਕਾਸ ਕਰਵਾਉਣਾ ਹੀ ਮੇਰੀ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਉਂਸਪਲ ਕੌਂਸਲਰ ਅਤੇ ਜ਼ਿਲ੍ਹਾ ਯੂੁਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ 10 ਮਰਲਾ ਫੇਜ਼-3ਬੀ1 ਦੇ ਖੇਤਰ ਵਿੱਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਸੰਬੋਧਨ ਕਰਦਿਆਂ ਕੀਤਾ ਗਿਆ।
ਸ੍ਰੀ ਪ੍ਰਿੰਸ ਨੇ ਕਿਹਾ ਕਿ ਫੇਜ਼-3ਬੀ1 ਨੂੰ ਜ਼ਿਲ੍ਹੇ ਦਾ ਸਭ ਤੋਂ ਖੂੁਬਸੂਰਤ ਫੇਜ਼ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਇਸੇ ਲੜੀ ਹੇਠ ਉਨ੍ਹਾਂ ਵੱਲੋਂ ਅੱਜ 10 ਮਰਲਾ ਹਾਊਸਿਜ਼ ਫੇਜ਼-3ਬੀ1 ਵਿੱਚ ਫੁੱਟਪਾਥ, ਪੇਵਰ ਅਤੇ ਰੋਡ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਜਿਸ ’ਤੇ ਲੱਖਾਂ ਰੁਪਏ ਦੀ ਲਾਗਤ ਆਉਣੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਨੇ ਜੋ ਉਨ੍ਹਾਂ ਤੋਂ ਉਮੀਦਾਂ ਰੱਖੀਆਂ ਹਨ। ਉਨ੍ਹਾਂ ਨੂੰ ਪੂਰਾ ਕਰਨ ਵਿਚ ਉਹ ਕੋਈ ਕਸਰ ਨਹੀਂ ਛੱਡਣਗੇ ਕਿਉਂਕਿ ਉਹ ਲੋਕਾਂ ਦੇ ਹੀ ਚੁਣੇ ਹੋਏ ਨੁਮਾਇੰਦੇ ਹਨ ਅਤੇ ਹਰ ਸਮੇਂ ਉਨ੍ਹਾਂ ਦੀ ਸੇਵਾ ਵਿਚ ਤਤਪਰ ਰਹਿਣਾ ਉਹ ਆਪਣਾ ਫਰਜ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਾਢੇ 7 ਮਰਲਾ ਫੇਜ਼-3ਬੀ1 ਵਿੱਚ ਨਵੇਂ ਕਰਵ ਚੈਨਲ, ਫੁੱਟਪਾਥ, ਟਾਈਲਾਂ ਆਦਿ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਇਲਾਕਾ ਵਾਸੀਆਂ ਤੋਂ ਲਿਖਤੀ ਸੁਝਾਅ ਵੀ ਮੰਗੇ ਤਾਂ ਜੋ ਬਿਹਤਰ ਤਰੀਕੇ ਨਾਲ ਰਹਿੰਦੀਆਂ ਸਮੱਸਿਆਵਾਂ ਦਾ ਵੀ ਹੱਲ ਕਰਵਾਇਆ ਜਾ ਸਕੇ।
ਇਸ ਮੌਕੇ ਮੇਜਰ ਐਨਐਸ ਭੰਗੂ, ਹਰਜੀਤ ਸਿੰਘ, ਗੁਰਜੀਤ ਸਿੰਘ ਥਿੰਦ, ਨੈਨਸੀ ਪ੍ਰਿੰਸ ਵਾਲੀਆ, ਸਤਵਿੰਦਰ ਕੌਰ, ਕਰਮ ਸਿੰਘ ਬਬਰਾ, ਸੁਸ਼ੀਲ ਕੁਮਾਰ ਜੈਨ, ਪਰਮਿੰਦਰ ਸਿੰਘ ਗਿੱਲ, ਹਰੀ ਦੱਤ ਸ਼ਰਮਾ, ਐਸਕੇ ਭੰਡਾਰੀ, ਨਿਰੰਜਣ ਸਿੰਘ ਸੇਠੀ, ਜਤਿੰਦਰ ਸਿੰਘ ਭਾਟੀਆ, ਇੰਜਨੀਅਰ ਐਸ. ਪੀ. ਸਿੰਘ, ਹਰਜਿੰਦਰ ਸਿੰਘ, ਮਨਮੋਹਨ ਸਿੰਘ, ਪਰਮਜੀਤ ਸਿੰਘ, ਗੁਰਮੁੱਖ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ, ਜੀਐਸ ਸੰਧੂ, ਸ਼ਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਅੌਰਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…