Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਵਿੱਚ ਫੁੱਟ ਪਈ, ਮੰਤਰੀ ਦੇ ਪ੍ਰੋਗਰਾਮ ਵਿੱਚ ਅਕਾਲੀ ਕੌਂਸਲਰ ਨੇ ਹਾਜ਼ਰੀ ਭਰੀ ਸ਼ਹਿਰ ਦੇ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪ੍ਰੋਗਰਾਮ ਅਟੈਂਡ ਕੀਤਾ: ਬੀਬਾ ਜਸਪ੍ਰੀਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ: ਸ਼੍ਰੋਮਣੀ ਅਕਾਲੀ ਦਲ ਮੁਹਾਲੀ ਵਿੱਚ ਫੁੱਟ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਅੱਜ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨਗਰ ਨਿਗਮ ਦਫ਼ਤਰ ਵਿੱਚ ਦਰਖ਼ਤਾਂ ਦੀ ਛੰਗਾਈ ਲਈ ਦੋ ਨਵੀਆਂ ਟਰੀ ਪਰੂਨਿੰਗ ਮਸ਼ੀਨਾਂ ਲੋਕਾਂ ਨੂੰ ਸਮਰਪਿਤ ਕਰਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਸਬੰਧੀ ਕਾਂਗਰਸੀ ਕੌਂਸਲਰਾਂ ਅਤੇ ਮੇਅਰ ਧੜੇ ਕੌਂਸਲਰਾਂ ਸਮੇਤ ਅਕਾਲੀ ਦਲ ਤੇ ਭਾਜਪਾ ਕੌਂਸਲਰਾਂ ਨੂੰ ਵੀ ਨਿਗਮ ਦਫ਼ਤਰ ਵੱਲੋਂ ਸੁਨੇਹੇ ਲਗਾਏ ਸੀ ਲੇਕਿਨ ਮੇਅਰ ਸਣੇ ਅਕਾਲੀ-ਭਾਜਪਾ ਕੌਂਸਲਰਾਂ ਨੇ ਇਸ ਸਮਾਗਮ ਦਾ ਬਾਈਕਾਟ ਕਰਕੇ ਆਪਣੀ ਨਾਰਾਜਗੀ ਪ੍ਰਗਟਾਈ ਪ੍ਰੰਤੂ ਅਕਾਲੀ ਦਲ ਦੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਨੇ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਅਕਾਲੀ ਦਲ ਵਿੱਚ ਫੁੱਟ ਨੂੰ ਜੱਗ ਜਾਹਰ ਕਰ ਦਿੱਤਾ। ਉਧਰ, ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਅਕਾਲੀ ਕੌਂਸਲਰ ਜਸਪ੍ਰੀਤ ਕੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਦਫ਼ਤਰ ’ਚੋਂ ਮੇਅਰ ਸਮੇਤ ਸਾਰੇ ਸ਼ਹਿਰ ਦੇ ਸਾਰੇ 50 ਵਾਰਡਾਂ ਦੇ ਕੌਂਸਲਰਾਂ ਜਿਨ੍ਹਾਂ ਵਿੱਚ ਅਕਾਲੀ ਭਾਜਪਾ ਦੇ ਕੌਂਸਲਰ ਵੀ ਹਨ, ਨੂੰ ਇਸ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਸੀ ਲੇਕਿਨ ਬੀਬਾ ਜਸਪ੍ਰੀਤ ਕੌਰ ਨੂੰ ਛੱਡ ਕੇ ਅਕਾਲੀ ਦਲ ਜਾਂ ਭਾਜਪਾ ਦਾ ਕੋਈ ਵੀ ਕੌਂਸਲਰ ਨਹੀਂ ਆਇਆ। ਇਸ ਸਬੰਧੀ ਪੁੱਛੇ ਜਾਣ ’ਤੇ ਇੱਕ ਭਾਜਪਾ ਅਤੇ ਅਕਾਲੀ ਕੌਂਸਲਰ ਨੇ ਦੱਸਿਆ ਕਿ ਮੰਤਰੀ ਦੇ ਪ੍ਰੋਗਰਾਮ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿਸ ਕਾਰਨ ਉਹ ਸਮਾਰੋਹ ਵਿੱਚ ਨਹੀਂ ਆਏ। ਉਂਜ ਇਨ੍ਹਾਂ ਕੌਂਸਲਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਿਗਮ ਦਫ਼ਤਰ ’ਚੋਂ ਸੱਦਾ ਮਿਲਿਆ ਸੀ। ਉਧਰ, ਇਸ ਸਬੰਧੀ ਅਕਾਲੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਉਹ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਸਮਾਰੋਹ ਵਿੱਚ ਸ਼ਾਮਲ ਹੋਏ ਹਨ। ਇਸ ਸਬੰਧੀ ਉਨ੍ਹਾਂ ਨੂੰ ਬਕਾਇਦਾ ਨਿਗਮ ਦਫ਼ਤਰ ’ਚੋਂ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਮੰਤਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਦਰਖ਼ਤਾਂ ਦੀ ਛੰਗਾਈ ਨਾ ਹੋਣ ਕਾਰਨ ਘਰਾਂ ਅੱਗੇ ਖੜੇ ਪੁਰਾਣੇ ਅਤੇ ਉੱਚੇ ਲੰਮੇ ਦਰਖ਼ਤ ਲੋਕਾਂ ਲਈ ਵੱਡਾ ਖ਼ਤਰਾ ਬਣੇ ਹੋਏ ਸਨ। ਬਰਸਾਤ ਦੇ ਮੌਸਮ ਵਿੱਚ ਤੇਜ਼ ਹਵਾ ਅਤੇ ਹਨੇਰੀ ਚੱਲਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ