Nabaz-e-punjab.com

ਅਕਾਲੀ ਕੌਂਸਲਰ ਬੀਬੀ ਕੁੰਭੜਾ ਨੇ ਸੈਕਟਰ-69 ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਮੁੱਚੇ ਸ਼ਹਿਰ ਦਾ ਪਾਰਦਰਸ਼ੀ ਢੰਗ ਨਾਲ ਵਿਕਾਸ ਹੋਣ ਦੀ ਗੱਲ ਆਖੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਅਕਾਲੀ ਦਲ ਦੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਨੇ ਅੱਜ ਇੱਥੋਂ ਦੇ ਸੈਕਟਰ-69 (ਵਾਰਡ ਨੰਬਰ-46) ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਿਹਾਇਸ਼ੀ ਖੇਤਰ ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਪੇਵਰ ਬਲਾਕ ਲੱਗਣ ਨਾਲ ਜਿੱਥੇ ਸੜਕਾਂ ਦੀ ਚੌੜਾਈ ਵਧੇਗੀ, ਉੱਥੇ ਆਵਾਜਾਈ ਵੀ ਸੌਖੀ ਹੋ ਜਾਵੇਗੀ, ਕਿਉਂਕਿ ਮੌਜੂਦਾ ਸਮੇਂ ਵਿੱਚ ਕਈ ਥਾਵਾਂ ’ਤੇ ਲੋਕ ਸੜਕਾਂ ਉੱਤੇ ਹੀ ਆਪਣੇ ਵਾਹਨ ਖੜੇ ਕਰ ਦਿੰਦੇ ਹਨ। ਜਿਸ ਕਾਰਨ ਟਰੈਫ਼ਿਕ ਪ੍ਰਭਾਵਿਤ ਹੋ ਰਿਹਾ ਹੈ ਲੇਕਿਨ ਹੁਣ ਟੇਪਰ ਪੇਵਰ ਬਲਾਕ ਲੱਗਣ ਤੋਂ ਬਾਅਦ ਇਸ ਥਾਂ ’ਤੇ ਪੈਦਲ ਚੱਲਣ ਦੇ ਨਾਲ ਨਾਲ ਲੋਕ ਹੁਣ ਆਪਣੀ ਸੁਵਿਧਾ ਮੁਤਾਬਕ ਆਪਣੇ ਵਾਹਨ ਵੀ ਖੜੇ ਕਰ ਸਕਣਗੇ। ਬੀਬੀ ਕੁੰਭੜਾ ਨੇ ਦਾਅਵਾ ਕੀਤਾ ਕਿ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਮੁੱਚੇ ਸ਼ਹਿਰ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਨਗਰ ਨਿਗਮ ਦੀ ਮੀਟਿੰਗ ਵਿੱਚ ਪਾਸ ਕੀਤੇ ਵਿਕਾਸ ਕੰਮਾਂ ਸਬੰਧੀ ਟੈਂਡਰ ਲਗਾਏ ਜਾ ਚੁੱਕੇ ਹਨ ਅਤੇ ਸ਼ਹਿਰ ਦੇ ਪੁਰੇ 50 ਵਾਰਡਾਂ ਵਿੱਚ ਕੰਮ ਚਲ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਤੇ ਰੈਜ਼ੀਡੈਂਟਸ ਵੈਲਫੇਅਰ ਫੋਰਮ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ ਕੰਗ, ਡਾ. ਗੁਰਵਿੰਦਰ ਕੌਰ ਕੰਗ, ਮਨਜੀਤ ਸਿੰਘ ਬੈਦਵਾਨ, ਕੈਪਟਨ (ਸੇਵਾਮੁਕਤ) ਮਹਿੰਦਰ ਸਿੰਘ, ਕੁਲਵੀਰ ਕੌਰ, ਰਾਮ ਗੋਪਾਲ ਬੰਸਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…