Nabaz-e-punjab.com

ਅਕਾਲੀ ਕੌਂਸਲਰ ਬੀਬੀ ਕੁੰਭੜਾ ਵੱਲੋਂ ਵਾਰਡ ਨੰਬਰ-46 ਵਿੱਚ ਵਿਕਾਸ ਕੰਮਾਂ ਦਾ ਉਦਘਾਟਨ

ਸੈਕਟਰ-69 ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ: ਬੀਬੀ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਨੇ ਇੱਥੋਂ ਦੇ ਸੈਕਟਰ-69 (ਵਾਰਡ ਨੰਬਰ-46) ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸਮੁੱਚੇ ਹਲਕੇ ਵਿੱਚ ਲੋਕਾਂ ਦੇ ਮੂਹਰੇ ਅਤੇ ਸੜਕਾਂ ਕਿਨਾਰੇ ਫੁੱਟਪਾਥ ਬਣਾਏ ਜਾਣਗੇ ਤਾਂ ਜੋ ਪੈਦਲ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਬੀਬੀ ਕੁੰਭੜਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਆਪਣੇ ਵਾਰਡ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਦਿਆਂ ਫੁੱਟਪਾਥ ਅਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜ ਅਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸੈਕਟਰ-69 ਦੇ ਪਾਰਕ ਵਿੱਚ ਉਨ੍ਹਾਂ ਦੇ ਪਤੀ ਮਰਹਮੂ ਅਕਾਲੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਹਿਯੋਗ ਨਾਲ ਬਣਾਈ ਲਾਇਬ੍ਰੇਰੀ ਸੈਕਟਰ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਲਾਇਬ੍ਰੇਰੀ ਵਿੱਚ ਲੋੜ ਅਨੁਸਾਰ ਸਾਹਿਤ, ਜਨਰਲ ਨਾਜਲ, ਦੇਸ਼ ਭਗਤ ਦੀਆਂ ਕਿਤਾਬਾਂ ਅਤੇ ਅਖ਼ਬਾਰ ਅਤੇ ਮੈਗਜ਼ੀਨ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਰੈਜ਼ੀਡੈਂਟਸ ਵੈਲਫੇਅਰ ਫੋਰਮ ਸੈਕਟਰ-69 ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਹਾਕਮ ਸਿੰਘ, ਕੁਲਦੀਪ ਸਿੰਘ, ਗੁਰਮੇਲ ਸਿੰਘ, ਭੁਪਿੰਦਰ ਸਿੰਘ ਬੱਲ, ਭੁਪਿੰਦਰ ਸਿੰਘ ਪੂਨੀਆ, ਅਜੀਤ ਸਿੰਘ ਸਰਵਾਰਾ, ਕੁਦਰਤਦੀਪ ਸਿੰਘ ਕੁੰਭੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…