nabaz-e-punjab.com

ਅਕਾਲੀ ਕੌਂਸਲਰ ਧਨੋਆ ਨੇ ਬੁਢਾਪਾ, ਵਿਧਵਾ, ਅਪੰਗਤਾ ਪੈਨਸ਼ਨ ਸਰਟੀਫਿਕੇਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਆਪਣੇ ਵਾਰਡ ਵਿੱਚ ਘਰ ਘਰ ਜਾ ਕੇ ਬੁਢਾਪਾ, ਵਿਧਵਾ, ਅਪੰਗਤਾ ਪੈਨਸ਼ਨ ਲਈ ਖ਼ੁਦ ਫਾਰਮ ਭਰਕੇ ਲੋੜਵੰਦਾਂ ਦੀਆਂ ਪੈਨਸ਼ਨਾਂ ਲਗਵਾਈਆਂ ਗਈਆਂ ਹਨ। ਇਸ ਸਬੰਧੀ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਬੰਧੀ ਸਰਟੀਫਿਕੇਟ ਦਿੱਤੇ ਗਏ ਹਨ। ਸ੍ਰੀ ਧਨੋਆ ਨੇ ਦੱਸਿਆ ਕਿ ਬਲਬੀਰ ਚੰਦ, ਨਸੀਬ ਕੌਰ, ਕ੍ਰਿਸ਼ਨਾ ਦੇਵੀ, ਅਮਰਜੀਤ ਕੌਰ, ਸੁਮਨਜੀਤ ਕੌਰ ਨੂੰ ਸਰਕਾਰ ਵੱਲੋਂ ਪਾਸ ਕੀਤੀ ਪੈਨਸ਼ਨ ਦੇ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋੜਵੰਦ ਬੁਢਾਪਾ, ਵਿਧਵਾ ਅਤੇ ਅਪੰਗਤਾ ਪੈਨਸ਼ਨ ਮਿਲਣ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਦੇ ਨਵੇਂ ਸਿਰਿਓਂ ਫਾਰਮ ਭਰ ਕੇ ਸਰਕਾਰ ਨੂੰ ਭੇਜੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜ਼ੁਰਗਾਂ, ਵਿਧਵਾ ਅੌਰਤਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਮਾਲੀ ਮਦਦ ਦੇਣ ਲਈ ਪੈਨਸ਼ਨਾਂ ਹਰੇਕ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਸਿੱਧੀਆਂ ਬੈਂਕ ਖਾਤਿਆਂ ਵਿੱਚ ਭੇਜੀਆਂ ਜਾਣ ਤਾਂ ਜੋ ਲੋੜਵੰਦਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰੀ ਘਟ ਸਕੇ ਅਤੇ ਉਹ ਦਲਾਲਾਂ ਤੋਂ ਬਚ ਸਕਣ।

Load More Related Articles
Load More By Nabaz-e-Punjab
Load More In General News

Check Also

ਕਣਕ ਦਾ ਭਾਅ 2275 ਰੁਪਏ ਪ੍ਰਤੀ ਕੁਇੰਟਲ ਤੇ ਆਟਾ ਵਿਕ ਰਿਹਾ 40 ਰੁਪਏ ਕਿੱਲੋ

ਕਣਕ ਦਾ ਭਾਅ 2275 ਰੁਪਏ ਪ੍ਰਤੀ ਕੁਇੰਟਲ ਤੇ ਆਟਾ ਵਿਕ ਰਿਹਾ 40 ਰੁਪਏ ਕਿੱਲੋ ਐਮਐਸਪੀ ਗਰੰਟੀ ਕਾਨੂੰਨ ਤੋਂ ਕਿ…