Nabaz-e-punjab.com

ਅਕਾਲੀ ਕੌਂਸਲਰ ਗੁਰਮੀਤ ਕੌਰ ਨੇ ਫੇਜ਼-1 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਦੇ ਹਰ ਕੋਨੇ ਵਿੱਚ ਚਲ ਰਹੇ ਨੇ ਵਿਕਾਸ: ਗੁਰਮੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਇੱਥੋਂ ਦੇ ਫੇਜ਼-1 (ਵਾਰਡ ਨੰਬਰ-4) ਵਿੱਚ ਰਿਹਾਇਸ਼ੀ ਖੇਤਰ ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਾਰੇ ਵਾਰਡਾਂ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚਲ ਰਹੇ ਹਨ। ਬੀਬੀ ਗੁਰਮੀਤ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੋਠੀ ਨੰਬਰ 509 ਤੋਂ ਲੈ ਕੇ 518 ਦੇ ਸਾਹਮਣੇ ਫੁੱਟਪਾਥਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ 2 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਸ ਖੇਤਰ ਦੀ ਸਭ ਤੋਂ ਵੱਡੀ ਸਮੱਸਿਆ ਦੇ ਹੱਲ ਲਈ ਕੋਠੀ ਨੰਬਰ 655 ਤੋਂ 668 ਦੇ ਪਿੱਛੇ ਯੂਟੀ ਦੀ ਬਾਉਂਡਰੀ ਤੱਕ ਪੂਰੇ ਇਲਾਕੇ ਵਿੱਚ ਜੰਗਲ ਹੋਣ ਕਾਰਨ ਲੋਕਾਂ ਦੇ ਘਰਾਂ ਵਿੱਚ ਸੱਪ, ਕੀੜੇ-ਮਕੌੜੇ ਅਤੇ ਮਾੜੇ ਅਨਸਰਾਂ ਦੇ ਦਾਖ਼ਲ ਹੋਣ ਕਾਰਨ ਲੋਕ ਕਾਫੀ ਤੰਗ ਹਨ। ਉਨ੍ਹਾਂ ਇਸ ਸਮੱਸਿਆ ਦੇ ਹੱਲ ਲਈ ਬਾਉਂਡਰੀ ਵਾਲ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਵਿੱਚ ਯੂਟੀ ਨਾਲ ਲਗਦੀ ਜ਼ਮੀਨ ਵਿੱਚ ਬਣੇ ਜੰਗਲਨੁਮਾ ਖੇਤਰ ਵਿੱਚ ਨਸ਼ੇੜੀਆਂ ਨੇ ਪੱਕੇ ਅੱਡੇ ਬਣਾਏ ਹੋਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਇਲਾਕੇ ਵਿੱਚ ਸੀਵਰੇਜ ਦੀਆਂ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਪਾਰਕਾਂ ਵਿੱਚ ਓਪਨ ਏਅਰ ਜਿਮ ਲਗਵਾ ਕੇ ਹੋਰ ਬਾਕੀ ਰਹਿੰਦੇ ਕੰਮ ਜਲਦੀ ਕਰਵਾਏ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…