nabaz-e-punjab.com

ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਗੁਰਦੁਆਰਾ ਸਾਹਿਬ ਵਿੱਚ ਪੌਦੇ ਲਗਾ ਕੇ ਮਨਾਇਆ ਜਨਮ ਦਿਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਮਿਉਂਸਪਲ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਆਪਣੇ ਜਨਮ ਦਿਨ ਮੌਕੇ ਗੁਰਦੁਆਰਾ ਫੇਜ਼-4 ਵਿੱਚ ਦੋ ਪੌਦੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਸੋਹਲ ਨੇ ਕਿਹਾ ਕਿ ਆਪਣੀ ਵਾਰਡ ਵਿੱਚ ਉਹਨਾਂ ਵੱਲੋਂ 50 ਪੌਦੇ ਲਗਾਏ ਜਾਣਗੇ। ਉਹਨਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ। ਉਹਨਾਂ ਕਿਹਾ ਕਿ ਪੌਦੇ ਸਾਨੂੰ ਆਕਸੀਜਨ ਦਿੰਦੇ ਹਨ। ਜਿਸ ਕਾਰਨ ਸਾਡੇ ਸਾਹ ਲੈਣ ਵਾਲੀ ਹਵਾ ਸ਼ੁੱਧ ਹੁੰਦੀ ਹੈ।
ਉਹਨਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋੱ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਣ ਸ਼ੁੱਧ ਹੋ ਸਕੇ। ਉਹਨਾਂ ਕਿਹਾ ਕਿ ਪੌਦੇ ਸਾਨੂੰ ਫਲ ਤੇ ਫੁੱਲ ਹੀ ਨਹੀੱ ਦਿੰਦੇ ਸਗੋੱ ਠੰਡੀ ਛਾਂ ਵੀ ਦਿੰਦੇ ਹਨ। ਉਹਨਾਂ ਕਿਹਾ ਕਿ ਨਵੇਂ ਪੌਦੇ ਲਗਾ ਕੇ ਉਹਨਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਫੇਜ਼-4 ਦੇ ਵਸਨੀਕ ਸ੍ਰੀ ਸੰਜੈ ਗੁਪਤਾ ਨੇ ਸ਼ ਸੋਹਲ ਨੂੰ 50 ਪੌਦੇ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਫੇਜ਼-4 ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਮਰਜੀਤ ਸਿੰਘ ਪਾਹਵਾ, ਸਕੱਤਰ ਮਹਿੰਦਰ ਸਿੰਘ ਕਾਨਪੁਰੀ, ਗੁਰਦੇਵ ਸਿੰਘ ਬੈਂਸ, ਮਹਿੰਦਰ ਸਿੰਘ ਸੈਣੀ, ਸੁਰਿੰਦਰ ਮੋਹਨ ਸਿੰਘ, ਹਰਭਜਨ ਸਿੰਘ ਪ੍ਰਧਾਨ ਵੈਲਫੇਅਰ ਐਸੋਸੀਏਸ਼ਨ ਫੇਜ਼-4, ਦਿਆਲ ਸਿੰਘ, ਹਰਿੰਦਰ ਸਿੰਘ, ਸਤਪਾਲ ਸਿੰਘ, ਜਤਿੰਦਰ ਸਿੰਘ, ਅਜੈਬ ਸਿੰਘ ਤੁੰਗ, ਮਲਕੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…