Nabaz-e-punjab.com

ਅਕਾਲੀ ਕੌਂਸਲਰ ਗੁਰਮੁੱਖ ਸੋਹਲ ਵੱਲੋਂ ਫੇਜ਼-4 ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਅੱਜ ਇੱਥੋਂ ਦੇ ਫੇਜ਼-4 ਵਿੱਚ ਗੁਰਦੁਆਰਾ ਕਲਗੀਧਰ ਸਾਹਿਬ ਅਤੇ ਮੰਦਰ ਦੇ ਵਿਚਕਾਰ ਪੈਂਦੀ ਥਾਂ ’ਤੇ ਇੰਟਰਲਾਕਿੰਗ ਟਾਈਲਾਂ\ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਵੀਂ ਲਾਈਨ ਪਾਈ ਜਾਣ ਕਾਰਨ ਇੱਥੇ ਪਹਿਲਾਂ ਲੱਗੀਆਂ ਟਾਈਲਾਂ ਟੁੱਟ ਗਈਆ ਸਨ। ਜਿਸ ਕਾਰਨ ਸ਼ਰਧਾਲੂਆਂ ਦੀ ਸੁਵਿਧਾ ਲਈ ਇੱਥੇ ਨਵੇਂ ਸਿਰਿਓਂ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ’ਤੇ ਲਗਭਗ 12 ਲੱਖ ਰੁਪਏ ਖਰਚੇ ਜਾਣਗੇ।
ਇਸ ਮੌਕੇ ਭਾਰਤੀ ਵਿਕਾਸ ਪ੍ਰੀਸ਼ਦ ਮੁਹਾਲੀ ਦੇ ਪ੍ਰਧਾਨ ਮਦਨਜੀਤ ਸਿੰਘ, ਸਨਾਤਨ ਧਰਮ ਮੰਦਰ ਫੇਜ਼-4 ਦੇ ਪ੍ਰਧਾਨ ਦੇਸ਼ ਰਾਜ ਗੁਪਤਾ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੇ ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਐਕਟਿੰਗ ਪ੍ਰਧਾਨ ਦਿਆਲ ਸਿੰਘ, ਜਨਰਲ ਸਕੱਤਰ ਹਰਿੰਦਰਪਾਲ ਸਿੰਘ, ਮਾਰਕੀਟ ਕਮੇਟੀ ਪ੍ਰਧਾਨ ਬਲਬੀਰ ਸਿੰਘ, ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਮਹਿੰਦਰ ਸਿੰਘ ਕਾਨਪੁਰੀ ਅਤੇ ਪਰਮਿੰਦਰ ਸਿੰਘ ਬੰਟੀ, ਰਜਿੰਦਰ ਸਿੰਘ ਕਾਲਾ, ਰਾਜ ਕੁਮਾਰ, ਸਤੀਸ਼ ਪੀਪਟ, ਜਸਵੰਤ ਸਿੰਘ, ਪ੍ਰੇਮ ਸਿੰਘ, ਜਤਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਬਲਵੰਤ ਸਿੰਘ, ਮੰਗਤ ਰਾਮ, ਆਰਡੀ ਗੁਪਤਾ, ਕੇਕੇ ਖੰਨਾ, ਹਰਨੇਕ ਸਿੰਘ, ਹਰਜਿੰਦਰ ਸਿੰਘ ਮਿਨਹਾਸ, ਲੱਕੀ ਸ਼ਰਮਾ, ਅਮਰੀਕ ਸਿੰਘ, ਜਸਵਿੰਦਰ ਸਿੰਘ, ਤਰਲੋਚਨ ਸਿੰਘ, ਨਰਿੰਦਰਪਾਲ ਸਿੰਘ, ਨੰਦ ਲਾਲ, ਸੁਸ਼ੀਲ ਗੁਪਤਾ, ਬਲਜਿੰਦਰ ਸਿੰਘ ਬੇਦੀ, ਐਨਪੀ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…