ਅਕਾਲੀ ਕੌਂਸਲਰ ਹਰਮਨਪ੍ਰੀਤ ਪ੍ਰਿੰਸ ਨੇ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3ਬੀ1 ਵਿਖੇ ਅੱਜ ਦਿਵਾਲੀ ਸਬੰਧੀ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮਿਉਂਸਪਲ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਸਨ। ਇਸ ਮੌਕੇ ਸ੍ਰੀ ਪ੍ਰਿੰਸ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦਿਵਾਲੀ ਮੌਕੇ ਪਟਾਕੇ ਨਾ ਚਲਾ ਕੇ ਗਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ ਅਤੇ ਦਿਵਾਲੀ ਮੌਕੇ ਗਰੀਬਾਂ ਦੇ ਬਚਿਆਂ ਨੂੰ ਤੋਹਫੇ ਦੇਣੇ ਚਾਹੀਦੇ ਹਨ। ਇਸ ਮੌਕੇ ਉਹਨਾਂ ਨੇ ਸਕੂਲੀ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਅਤੇ ਖਾਣ ਪੀਣ ਦਾ ਸਮਾਨ ਵੀ ਵੰਡਿਆ।
ਇਸ ਮੌਕੇ ਬੱਚਿਆਂ ਨੇ ਸਭਿਆਚਾਰਕ ਸਮਾਗਮ ਵੀ ਪੇਸ਼ ਕੀਤਾ। ਜਿਸ ਵਿਚ ਬਚਿਆਂ ਨੇ ਗੀਤ, ਸੋਲੋ ਡਾਂਸ, ਡਾਂਸ, ਸੇਵ ਗਰਲ ਚਾਈਲਡ ਨੁਕੜ ਨਾਟਕ ਪੇਸ਼ ਕੀਤੇ। ਇਸ ਮੌਕੇ ਬਲਜਿੰਦਰ ਬੇਦੀ, ਇੰਦਰਪ੍ਰੀਤ ਸਿੰਘ ਟਿੰਕੂ, ਗੁਰਦੀਪ ਸਿੰਘ ਸੇਠੀ, ਮਨਦੀਪ ਸਿੰਘ ਸੰਧੂ, ਗਗਨ ਪਹਿਲਵਾਨ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸਕੂਲ ਦੀ ਪ੍ਰਿੰਸੀਪਲ ਬਲਜੀਤ ਕੌਰ, ਅਧਿਆਪਕਾਵਾਂ ਚਰਨਜੀਤ ਕੌਰ, ਰੇਨੂੰ, ਸਤਵਿੰਦਰ ਅਤੇ ਹੋਰ ਸਟਾਫ ਮੌਜੂਦ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…