Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਕਮਲਜੀਤ ਰੂਬੀ ਨੇ ਫੇਜ਼-9 ਵਿੱਚ ਪੌਦੇ ਲਗਾ ਕੇ ਮਨਾਇਆ ਜਨਮ ਦਿਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ: ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-9 ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਅਕਾਲੀ ਦਲ ਦੇ ਕੌਂਸਲਰ ਕੰਵਲਜੀਤ ਸਿੰਘ ਰੂਬੀ ਦੇ ਜਨਮ ਦਿਨ ਦੇ ਮੌਕੇ ’ਤੇ ਵਾਰਡ ਵਿੱਚ 5 ਪੌਦੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਰੂਬੀ ਨੇ ਕਿਹਾ ਕਿ ਨਵੇਂ ਪੌਦੇ ਲਗਾਉਣ ਦੇ ਨਾਲ ਹੀ ਉਹਨਾਂ ਦੀ ਸੰਭਾਲ ਵੀ ਜ਼ਰੂਰੀ ਹੈ। ਇਸ ਲਈ ਫੇਜ਼-9 ਵਿੱਚ ਇਕੱਠੇ ਹੀ ਸੈਂਕੜੇ ਪੌਦੇ ਲਗਾਉਣ ਦੀ ਥਾਂ 5-5 ਕਰਕੇ ਪੌਦੇ ਲਗਾਏ ਜਾ ਰਹੇ ਹਨ ਅਤੇ ਇਸ ਇਲਾਕੇ ਵਿੱਚ 100 ਦੇ ਕਰੀਬ ਪੌਦੇ ਲਗਾਏ ਜਾਣਗੇ ਤਾਂ ਕਿ ਵਾਤਾਵਰਨ ਸ਼ੁੱਧ ਰਹਿ ਸਕੇ। ਉਹਨਾਂ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਉਚਿੱਤ ਦੇਖਭਾਲ ਵੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਅਕਾਲੀ ਦਲ ਤੇ ਭਾਜਪਾ ਕੌਂਸਲਰਾਂ ਨੇ ਇਹ ਫੈਸਲਾ ਕੀਤਾ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਆਪੋ ਆਪਣੇ ਜਨਮ ਦਿਨਾਂ ਦੇ ਮੌਕਿਆਂ ’ਤੇ ਆਪਣੀਆਂ ਵਾਰਡਾਂ ਅਤੇ ਸ਼ਹਿਰ ਵਿੱਚ ਹੋਰ ਪ੍ਰਮੁੱਖ ਥਾਵਾਂ ’ਤੇ ਫੁੱਲਦਾਰ, ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ। ਇਸ ਮੌਕੇ ਮੱਖਣ ਸਿੰਘ, ਰਛਪਾਲ ਸਿੰਘ, ਓ.ਪੀ. ਚਟਾਨੀ, ਚਰਨਜੀਤ ਸੇਠੀ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ, ਓ.ਪੀ. ਸੈਣੀ, ਅਮਰਜੀਤ ਸਿੰਘ, ਕਮਾਂਡੈਂਟ ਜਗੀਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ