Nabaz-e-punjab.com

ਅਕਾਲੀ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਵੱਲੋਂ ਸੈਕਟਰ-67 ਵਿੱਚ ਵਿਕਾਸ ਕੰਮਾਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸਥਾਨਕ ਸੈਕਟਰ-67 ਵਿੱਚ ਅੱਜ ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਵੱਲੋਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਦੌਰਾਨ ਸੈਕਟਰ-67 ਦੀ ਮਾਰਕੀਟ ਅਤੇ ਆਈਟੀ ਪਾਰਕ ਦੇ ਸਾਹਮਣੇ ਪੇਵਰ ਦਾ ਕੰਮ ਕੀਤਾ ਜਾਵੇਗਾ, ਜਿਸ ਉਪਰ 14 ਲੱਖ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰਡ ਵਿੱਚ ਵਿਕਾਸ ਕੰਮਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਪੇਵਰ ਬਲਾਕ ਲਾਉਣ ਦੀ ਪੁਰਾਣੀ ਮੰਗ ਸੀ, ਜੋ ਕਿ ਹੁਣ ਪੂਰੀ ਹੋ ਰਹੀ ਹੈ।
ਇਸ ਮੌਕੇ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਰੈਂਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਮਲੋਆ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਰਮ ਸਿੰਘ ਮਰਵਾਹਾ, ਮੰਦਰ ਕਮੇਟੀ ਦੇ ਪ੍ਰਧਾਨ ਹਰਬੰਸ ਕਾਲੀਆ, ਮਾਰਕੀਟ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਬਾਜਵਾ, ਜਗਮੇਲ ਸਿੰਘ ਛੀਨਾ, ਅਮਰਜੀਤ ਸਿੰਘ ਢੀਂਡਸਾ, ਐਸਡੀਓ ਗੁਰਦੇਵ ਸਿੰਘ, ਭੁਪਿੰਦਰ ਸਿੰਘ ਧਨੋਆ, ਗੁਰਮੇਲ ਸਿੰਘ ਜੱਸੋਵਾਲ, ਅਜੈਬ ਸਿੰਘ, ਰਘਵੀਰ ਸਿੰਘ, ਜਗਦੇਵ ਸਿੰਘ, ਮਹਾਂ ਸਿੰਘ ਸੈਣੀ, ਕੁਲਦੀਪ ਸਿੰਘ, ਸਤੀਸ਼ ਬੱਗਾ, ਬਲਵੀਰ ਸੋਹੀ, ਨਿਰਮਲ ਸਿੰਘ, ਡਾ. ਰਜਿੰਦਰ ਸਿੰਘ, ਹਰਦੀਪ ਸਿੰਘ ਧਾਲੀਵਾਲ, ਜਵਾਹਰ ਕੁਸ਼ਲ, ਜਸਪਾਲ ਸਿੰਘ, ਸੰਗਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…