Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਨੂੰ ਯੂਥ ਵਿੰਗ ਜ਼ਿਲ੍ਹਾ ਮੁਹਾਲੀ ਸ਼ਹਿਰੀ ਦਾ ਪ੍ਰਧਾਨ ਦਾ ਥਾਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ: ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਇਤਿਹਾਸਕ ਨਗਰ ਸੋਹਾਣਾ ਦੇ ਵਸਨੀਕ ਅਤੇ ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਨੂੰ ਪਾਰਟੀ ਪ੍ਰਤੀ ਨਿਭਾਈਆਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦਾ ਪ੍ਰਧਾਨ ਥਾਪਿਆ ਗਿਆ ਹੈ। ਸ੍ਰੀ ਬੈਦਵਾਨ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਸਵਰਗੀ ਭਗਤ ਸਿੰਘ ਸੋਹਾਣਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਸਾਥੀਆਂ ’ਚੋਂ ਇੱਕ ਸਨ ਅਤੇ ਉਹ ਲੰਮਾ ਸਮਾਂ ਪਿੰਡ ਸੋਹਾਣਾ ਦੇ ਸਰਪੰਚ ਰਹੇ। ਉਨ੍ਹਾਂ ਦੀ ਮੌਤ ਤੋਂ ਬਾਅਦ ਨੌਜਵਾਨ ਆਗੂ ਪਰਵਿੰਦਰ ਸਿੰਘ ਨੇ ਆਪਣੇ ਪਿਤਾ ਦੀ ਵਿਰਾਸਤ ਯਾਨੀ ਪਿੰਡ ਦੀ ਸਰਪੰਚੀ ਸੰਭਾਲ ਲਈ ਅਤੇ ਉਹ ਵੀ ਕਾਫੀ ਸਮਾਂ ਪਿੰਡ ਸੋਹਾਣਾ ਤੋਂ ਸਰਪੰਚ ਚੁਣੇ ਜਾਂਦੇ ਰਹੇ। ਇਸ ਤੋਂ ਬਾਅਦ ਉਹ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਅਕਾਲੀ ਸਰਕਾਰ ਵੇਲੇ ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ’ਤੇ ਰਹਿ ਚੁੱਕੇ ਹਨ। ਹੁਣ ਉਹ ਪਿੰਡ ਸੋਹਾਣਾ ਤੋਂ ਅਕਾਲੀ ਕੌਂਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਪਿੱਛੇ ਜਿਹੇ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਅਤੇ ਹੁਣ ਗਰਾਮ ਪੰਚਾਇਤ ਚੋਣਾਂ ਵਿੱਚ ਪਰਵਿੰਦਰ ਸੋਹਾਣਾ ਨੇ ਸਰਕਾਰੀ ਵਧੀਕੀਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਿਆਂ ਪਾਰਟੀ ਉਮੀਦਵਾਰਾਂ ਦੇ ਨਾਲ ਚਟਾਨ ਵਾਂਗ ਖੜੇ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਬੈਦਵਾਨ ਨੇ ਸ੍ਰੀ ਸੁਖਬੀਰ ਬਾਦਲ, ਸ੍ਰੀ ਮਜੀਠੀਆ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਵਿਧਾਇਕ ਐਨਕੇ ਸ਼ਰਮਾ ਅਤੇ ਹਲਕਾ ਇੰਚਾਰਜ ਕੈਪਟਨ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਉਹ ਇਸ ਨੂੰ ਪੂਰੀ ਤਨਦੇਹੀ, ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜ੍ਹਨ ਲਈ ਕੰਮ ਕਰਨਗੇ। ਨਵ ਨਿਯੁਕਤ ਪ੍ਰਧਾਨ ਨੇ ਕਿਹਾ ਕਿ ਫਰਵਰੀ ਦੇ ਪਹਿਲੇ ਹਫ਼ਤੇ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਅਤੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਲਗਾਏ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ