Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਸੋਹਲ ਨੇ ਫੇਜ਼-4 ਵਿੱਚ ਪੇਵਰ ਬਲਾਕ ਤੇ ਕਰਵ ਚੈਨਲ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ: ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਫੇਜ਼-4 (ਵਾਰਡ ਨੰਬਰ-11) ਵਿੱਚ ਪੇਵਰ ਬਲਾਕ ਅਤੇ ਕਰਵ ਚੈਨਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਕਹੀ ਦਾ ਟੱਕ ਲਗਾ ਕੇ ਇਹ ਕੰਮ ਸ਼ੁਰੂ ਕਰਵਾਇਆ ਅਤੇ ਮੁਹੱਲਾ ਨਿਵਾਸੀਆਂ ਅਤੇ ਮਜ਼ਦੂਰਾਂ ਨੂੰ ਲੱਡੂ ਵੰਡੇ। ਸ੍ਰੀ ਸੋਹਲ ਨੇ ਕਿਹਾ ਕਿ ਇਸ ਕੰਮ ’ਤੇ 10 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਫੇਜ਼-4 ਵਿੱਚ ਕਾਜਵੇਅ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ, ਗੁਰਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਜੇਈ ਅਕਸ਼ੇ ਕੁਮਾਰ, ਠੇਕੇਦਾਰ ਸਿੰਗਲਾ, ਆਰ.ਡੀ. ਕੌਂਸਲ, ਰੇਸ਼ਮ ਸਿੰਘ, ਜਤਿੰਦਰਪਾਲ ਸਿੰਘ ਡਿੰਪੀ, ਭੁਪਿੰਦਰ ਸਿੰਘ, ਤਰਲੋਕ ਸਿੰਘ, ਪ੍ਰੇਮ ਸਿੰਘ, ਅਮਰੀਕ ਸਿੰਘ, ਇੰਦਰ ਸਿੰਘ ਆਨੰਦ, ਮਨਮੋਹਨ ਕੌਰ, ਬਲਦੇਵ ਕੌਰ, ਸਵਿੰਦਰ ਕੌਰ ਆਨੰਦ ਅਤੇ ਹਰਿੰਦਰਪਾਲ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ