ਅਕਾਲੀ ਕੌਂਸਲਰ ਸੁਰਿੰਦਰ ਰੋਡਾ ਵੱਲੋਂ ਸੈਕਟਰ-76 ਤੋਂ 80 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਇੱਥੋਂ ਦੇ ਸੈਕਟਰ-76 ਤੋਂ 80 ਵਿੱਚ ਅਕਾਲੀ ਦਲ ਦੇ ਕੌਂਸਲਰ ਸੁਰਿੰਦਰ ਸਿੰਘ ਰੋਡਾ ਦੇ ਯਤਨਾ ਸਦਕਾ ਵਿਕਾਸ ਕਾਰਜਾਂ ਨੇ ਨਵੀਂ ਉਡਾਣ ਭਰ ਲਈ ਹੈ। ਗਮਾਡਾ ਨੇ ਇਨ੍ਹਾਂ ਸੈਕਟਰਾਂ ਵਿੱਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਆਰੰਭ ਕਰ ਦਿੱਤਾ ਹੈ। ਸ੍ਰੀ ਰੋਡਾ ਨੇ ਦੱਸਿਆ ਕਿ ਇਸ ਕੰਮ ਉੱਤੇ 7 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਸੈਕਟਰ-76 ਤੋਂ ਲੈ ਕੇ ਸੈਕਟਰ-80 ਤੱਕ ਦੀਆਂ ਸਾਰੀਆਂ ਅੰਦਰੂਨੀ ਸੜਕਾਂ ਉਪਰ ਪ੍ਰੀਮਿਕਸ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਲੋਕਾਂ ਦੀਆਂ ਸਮਸਿਆਵਾਂ ਨੂੰ ਪਹਿਲ ਦੇ ਆਧਾਰ ਉਪਰ ਹੱਲ ਕਰਵਾਉਣਗੇ। ਹੁਣ ਇਹਨਾਂ ਸੜਕਾਂ ਉਪਰ ਪ੍ਰੀਮਿਕਸ ਪਾਉਣ ਨਾਲ ਲੋਕਾਂ ਨੂੰ ਆਵਾਜਾਈ ਸਮੇਂ ਹੁੰਦੀ ਸਮੱਸਿਆ ਦਾ ਹਲ ਹੋ ਜਾਵੇਗਾ। ਉਹਨਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਵਿੱਚ ਬਾਕੀ ਰਹਿੰਦੇ ਵਿਕਾਸ ਦੇ ਕੰਮ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਅਤੇ ਸੈਕਟਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਹਰਦੇਵ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਸੋਮਲ ਨੇ ਕਿਹਾ ਕਿ ਗਮਾਡਾ ਅਤੇ ਮੁਹਾਲੀ ਨਿਗਮ ਦੇ ਅਧਿਕਾਰ ਖੇਤਰ ਨੂੰ ਲੈ ਕੇ ਇਨ੍ਹਾਂ ਸੈਕਟਰਾਂ ਦਾ ਵਿਕਾਸ ਠੱਪ ਪਿਆ ਹੈ। ਹਾਲਾਂਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਗਮਾਡਾ ਨੇ ਇਹ ਸੈਕਟਰ ਨਗਰ ਨਿਗਮ ਨੂੰ ਸੌਂਪ ਦਿੱਤੇ ਸੀ ਲੇਕਿਨ ਨਿਗਮ ਨੇ ਵਿਕਾਸ ਤੋਂ ਇਹ ਕਹਿ ਕੇ ਆਪਣੇ ਹੱਥ ਪਿੱਛੇ ਖਿੱਚ ਲਏ ਕਿ ਪਹਿਲਾਂ ਗਮਾਡਾ ਇਨ੍ਹਾਂ ਸੈਕਟਰਾਂ ਨੂੰ ਪੂਰੀ ਤਰ੍ਹਾਂ ਵਿਕਸਤ ਕਰਕੇ ਦੇਵੇ ਭਾਵ ਨਵੀਆਂ ਸੜਕਾਂ ਬਣਾਉਣ ਸਮੇਤ ਹੋਰ ਬੁਨਿਆਦੀ ਸਹੂਲਤਾਂ ਪੂਰੀਆਂ ਕਰਕੇ ਦੇਵੇ। ਇਸ ਤਰ੍ਹਾਂ ਹੁਣ ਗਮਾਡਾ ਨੇ ਆਪਣੀ ਚੁੱਪੀ ਤੋੜਦਿਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ ਸੰਜੀਵ ਸੂਦ, ਭਾਗ ਸਿੰਘ, ਰਣਜੀਤ ਸਿੰਘ ਗਿੱਲ, ਐਮ.ਪੀ. ਸਿੰਘ, ਨੰਬਰਦਾਰ ਹਰਸੰਗਤ ਸਿੰਘ, ਸਵਰਨ ਸਿੰਘ ਜੰਡੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…