Nabaz-e-punjab.com

ਅਕਾਲੀ ਕੌਂਸਲਰ ਅਮਰੀਕ ਸਿੰਘ ਵੱਲੋਂ ਨੇਬਰਹੁੱਡ ਪਾਰਕ ਫੇਜ਼-11 ਵਿੱਚ ਓਪਨ ਏਅਰ ਜਿਮ ਦਾ ਉਦਘਾਟਨ

ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਨੇ ਇੱਥੋਂ ਦੇ ਫੇਜ਼-11 (ਵਾਰਡ ਨੰਬਰ-30) ਸਥਿਤ ਨੇਬਰਹੁੱਡ ਪਾਰਕ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧੀ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਾਰੇ ਵਾਰਡਾਂ ਅਤੇ ਵੱਡੇ ਪਾਰਕਾਂ ਵਿੱਚ 56 ਓਪਨ ਏਅਰ ਜਿਮ ਸਥਾਪਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਅੱਜ ਫੇਜ਼-11 ਦੇ ਲੋਕਾਂ ਨੂੰ ਓਪਨ ਜਿਮ ਸਮਰਪਿਤ ਕੀਤਾ ਗਿਆ ਅਤੇ ਲੋਕਾਂ ਨੂੰ ਲੱਡੂ ਵੰਡੇ। ਇਸ ਤੋਂ ਪਹਿਲਾਂ ਵੀ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਦੋ ਓਪਨ ਏਅਰ ਜਿਮ ਲਗਾਏ ਜਾ ਚੁੱਕੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਅਮਰੀਕ ਸਿੰਘ ਨੇ ਕਿਹਾ ਕਿ ਵਾਰਡ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਇਸ ਖੇਤਰ ਵਿੱਚ ਇਕ ਵੱਡੀ ਹਰਬਲ ਪਾਰਕ ਬਣਾਉਣ ਦਾ ਕੰਮ ਛੇਤੀ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਵਧੀਆ ਟਰੈਕ, ਸ਼ੈਲਟਰ ਅਤੇ ਪਬਲਿਕ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲ ਨਿਕਾਸੀ ਦੇ ਪ੍ਰਬੰਧਾਂ ਕਾਰਨ ਐਤਕੀਂ ਬਰਸਾਤ ਦੇ ਦਿਨਾਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਵੀ ਬਚਾਅ ਰਿਹਾ ਹੈ। ਜਦੋਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਸ ਮੌਕੇ ਵੀਕੇ ਮਹਾਜਨ, ਸੋਹਨ ਸਿੰਘ, ਜੋਗਿੰਦਰ ਸਿੰਘ, ਪਰਮਿੰਦਰ ਸਿੰਘ ਮਾਂਗਟ, ਜਗੀਰ ਸਿੰਘ ਭੁੱਲਰ, ਰਣਜੀਤ ਸਿੰਘ ਮਾਨ, ਗੁਰਦੇਵ ਸਿੰਘ, ਸਤਿਕਾਰਜੀਤ ਸਿੰਘ, ਹਰਦੀਪ ਸਿੰਘ, ਕੈਪਟਨ ਕਰਨੈਲ ਸਿੰਘ, ਰਘਬੀਰ ਸਿੰਘ, ਨਰਿੰਦਰ ਸਿੰਘ, ਅਰਵਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਇਕਬਾਲ ਸਿੰਘ ਅਤੇ ਬਲਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…