ਅਕਾਲੀ ਦਲ ਤੇ ਆਜ਼ਾਦ ਗਰੁੱਪ ਇਕ ਸਿੱਕੇ ਦੇ ਦੋ ਪਹਿਲੂ: ਹਰਕੇਸ਼ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਮੁਹਾਲੀ ਦੇ ਲੋਕਾਂ ਨੂੰ ਆਜ਼ਾਦ ਗਰੁੱਪ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਗਰੁੱਪ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੱਤਾ ਹੈ। ਸ੍ਰੀ ਮੱਛਲੀ ਕਲਾਂ ਅੱਜ ਸਥਾਨਕ ਵਾਰਡ ਨੰਬਰ-38 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਦੀਪ ਸੋਨੀ ਦੇ ਹੱਕ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਸਨ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪਤਨੀ ਬੀਬੀ ਦਲਜੀਤ ਕੌਰ ਸਿੱਧੂ, ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪਤਨੀ ਬੀਬੀ ਜਤਿੰਦਰ ਕੌਰ ਸਿੱਧੂ ਅਤੇ ਉਮੀਦਵਾਰ ਪ੍ਰਦੀਪ ਸੋਨੀ ਦੇ ਪਤਨੀ ਬੀਬੀ ਸੁਨੀਤਾ ਸੋਨੀ ਵੀ ਮੌਜੂਦ ਸਨ।
ਉਕਤ ਆਗੂਆਂ ਨੇ ਵਾਰਡ ਅੰਦਰ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਆਜ਼ਾਦ ਗਰੁੱਪ ਤੋਂ ਸਾਵਧਾਨ ਰਹਿਣ ਦੀ ਅਪੀਲ ਕਿਹਾ ਕਿ ਕੁਲਵੰਤ ਸਿੰਘ ਐਂਡ ਪਾਰਟੀ ਨੂੰ ਇਹ ਗੱਲ ਪਤਾ ਸੀ ਕਿ ਮੁਹਾਲੀ ਦੇ ਲੋਕਾਂ ਨੇ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਇਸੇ ਕਾਰਨ ਹੀ ਇਨ੍ਹਾਂ ਲੋਕਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਗੰਢਤੁੱਪ ਕਰਕੇ ਆਪਣਾ ਵੱਖਰਾ ਧੜਾ ਬਣਾਇਆ ਹੈ ਅਤੇ ਚੋਣਾਂ ਤੋਂ ਬਾਅਦ ਇਨ੍ਹਾਂ ਨੇ ਦੁਬਾਰਾ ਅਕਾਲੀ ਦਲ ਦੀ ਸ਼ਰਣ ਵਿਚ ਚਲੇ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਵਿਕਾਸ ਦੀ ਗੱਲ ਕੀਤੀ ਹੈ, ਜਦੋਂ ਕਿ ਵਿਰੋਧੀ ਉਮੀਦਵਾਰ ਸਿਰਫ ਸੱਤਾ ਦੀ ਲਾਲਸਾ ਵਿਚ ਹਨ।
ਇਸ ਮੌਕੇ ਉਮੀਦਵਾਰ ਪ੍ਰਦੀਪ ਸੋਨੀ ਨੇ ਕਿਹਾ ਕਿ ਵਾਰਡ ਦਾ ਸਰਵਪੱਖੀ ਉਨ੍ਹਾਂ ਦਾ ਪਹਿਲਾ ਉਦੇਸ਼ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਘਰ ਦੇ ਦਰਵਾਜੇ 24 ਘੰਟੇ ਖੁਲ੍ਹੇ ਹਨ। ਇਸ ਮੌਕੇ ਵਾਰਡ ਦੇ ਲੋਕਾਂ ਨੇ ਪ੍ਰਦੀਪ ਸੋਨੀ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਅਨੁਰੀਤ, ਪਰਮ ਵਿਰਕ, ਸਤਿੰਦਰਪਾਲ ਵਿਰਕ, ਕੁਲਵੰਤ ਸਿੰਘ, ਇਕਬਾਲ ਸਿੰਘ ਭੁੱਲਰ, ਧਰਮ ਸਿੰਘ ਰਾਵਤ ਅਤੇ ਕਮਾਂਡੈਂਟ ਜੀਸੀਐੱਸ ਢਿੱਲੋਂ ਵੀ ਮੌਜੂਦ ਸਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…