ਅਕਾਲੀ ਦਲ ਤੇ ਬਸਪਾ ਉਮੀਦਵਾਰ ਬੈਦਵਾਨ ਨੂੰ ਪਿੰਡਾਂ ਵਿੱਚ ਸਿੱਕਿਆਂ ਤੇ ਲੱਡੂਆਂ ਨਾਲ ਤੋਲਿਆ

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੂੰ ਚੋਣ ਪ੍ਰਚਾਰ ਦੌਰਾਨ ਪਿੰਡ ਮਾਣਕਮਾਜਰਾ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਵਿੱਚ ਸਿੱਕਿਆਂ ਅਤੇ ਲੱਡੂਆਂ ਨਾਲ ਤੋਲਿਆ ਗਿਆ ਜਦੋਂਕਿ ਪਿੰਡ ਲਖਨੌਰ ਵਿੱਚ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਅਤੇ ਹਾਜ਼ਰ ਲੋਕਾਂ ਨੇ ਜੈਕਾਰੇ ਛੱਡ ਕੇ ਪਰਵਿੰਦਰ ਬੈਦਵਾਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਬੋਲਦਿਆਂ ਪਰਵਿੰਦਰ ਬੈਦਵਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਵਿਕਾਸ ਅਤੇ ਸੂਬੇ ਦੀ ਤਰੱਕੀ ਕੋਈ ਚਿੰਤਾ ਨਹੀਂ ਹੈ ਬਲਕਿ ਕਾਂਗਰਸ ਲੀਡਰਸ਼ਿਪ ਸਿਰਫ਼ ਕੁਰਸੀ ਦੀ ਲੜਾਈ ਵਿੱਚ ਉਲਝੀ ਹੋਈ ਹੈ। ਜਿਸ ਕਾਰਨ ਪੰਜਾਬ ਅੰਦਰ ਕਾਂਗਰਸ ਲੋਕਾਂ ਵਿੱਚ ਆਪਣਾ ਅਧਾਰ ਗੁਆ ਚੁੱਕੀ ਹੈ। ਪਿਛਲੇ ਪੰਜ ਸਾਲਾਂ ਵਿੱਚ ਕਈ ਕਾਂਗਰਸੀ ਮੰਤਰੀ ਅਤੇ ਵਿਧਾਇਕ ਰੇਤ ਮਾਫ਼ੀਆ ਅਤੇ ਸ਼ਾਮਲਾਤ ਜ਼ਮੀਨਾਂ ਨੂੰ ਹਥਿਆਉਣ ਵਿੱਚ ਲੱਗੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਬਲਵਿੰਦਰ ਸਿੰਘ ਲਖਨੌਰ, ਅਮਰ ਸਿੰਘ ਫੌਜੀ, ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ ਭੁਪਿੰਦਰ ਸਿੰਘ, ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਸੁਰਿੰਦਰ ਸਿੰਘ ਪੰਚ, ਅਮਨਦੀਪ ਸਿੰਘ ਪੰਚ, ਪ੍ਰੇਮ ਸਿੰਘ, ਦੀਦਾਰ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸੁੱਖਾ, ਨਸੀਬ ਸਿੰਘ, ਜਸਪਾਲ ਸਿੰਘ, ਸੰਤੋਖ ਸਿੰਘ, ਅਮਨ ਪੰਡਿਤ, ਪ੍ਰੀਤ ਪੂਨੀਆ, ਬੋਧੀ, ਕਾਲ਼ਾ, ਜਿੰਦਾ, ਬਿੰਦਰ, ਬਿੱਲਾ, ਹਰਪਾਲ ਸਿੰਘ, ਮਾਸਟਰ ਜਿੰਦਰ ਸਿੰਘ, ਸ਼ੈਰੀ, ਰਮਨ, ਸੁਖਵਿੰਦਰ ਸਿੰਘ, ਮੋਹਣ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਗੁਰਮੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …