ਅਕਾਲੀ ਦਲ ਅਤੇ ਕਾਂਗਰਸੀ ਆਗੂ ਝੂਠ ਬੋਲਣ ਵਿੱਚ ਮਾਹਰ: ਸਾਬਕਾ ਮੇਅਰ

ਈਐਸਆਈ ਤੇ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਦੀ ਹਾਲਤ ਤਰਸਯੋਗ: ਕੁਲਵੰਤ ਸਿੰਘ

ਆਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾ ਕੇ ਨਵਾਂ ਇਤਿਹਾਸ ਸਿਰਜਣਗੇ ਮੁਹਾਲੀ ਵਾਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇੱਥੋਂ ਦੇ ਸੈਕਟਰ-71 ਸਥਿਤ ਵਾਰਡ ਨੰਬਰ-38 ਅਤੇ ਵਾਰਡ ਨੰਬਰ-42 ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇੱਥੋਂ ਦੇ ਫੇਜ਼-1 ਵਿੱਚ ਬੀਬੀ ਗੁਰਮੀਤ ਕੌਰ ਅਤੇ ਡਾ. ਓਮਾ ਸ਼ਰਮਾ ਦੇ ਵਾਰਡਾਂ ਵਿੱਚ ਵੀ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਵਿੱਚ ਸਿਹਤ ਸੇਵਾਵਾਂ ਦਾ ਕਾਫ਼ੀ ਮਾੜਾ ਹਾਲ ਹੈ। ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਸਰਕਾਰੀ ਈਐਸਆਈ ਹਸਪਤਾਲ ਅਤੇ ਸਰਕਾਰੀ ਹਸਪਤਾਲ ਫੇਜ਼-6 ਸਮੇਤ ਬਾਕੀ ਡਿਸਪੈਂਸਰੀਆਂ ਦੀ ਹਾਲਤ ਕਾਫੀ ਤਰਸਯੋਗ ਬਣੀ ਹੋਈ ਹੈ।
ਸਾਬਕਾ ਮੇਅਰ ਨੇ ਕਿਹਾ ਕਿ ਜਿਹੜਾ ਮੰਤੀ ਆਪਣੇ ਵਿਭਾਗ ਦੇ ਕੰਮ ਵਿੱਚ ਸੁਧਾਰ ਨਹੀਂ ਲਿਆ ਸਕਿਆ। ਉਸ ਤੋਂ ਸ਼ਹਿਰ ਦੇ ਵਿਕਾਸ ਦੀ ਆਸ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਸਿੱਧੂ ਦਾ ਨਾਂ ਅੜਿੱਕਾ ਸਿੰਘ ਹੋਣਾ ਚਾਹੀਦਾ ਹੈ, ਕਿਉਂਕਿ ਪਿਛਲੇ ਚਾਰ ਸਾਲਾਂ ਵਿੱਚ ਉਨ੍ਹਾਂ ਨੇ ਨਗਰ ਨਿਗਮ ਦੇ ਕੰਮਾਂ ਸਿਰਫ਼ ਅੜਿੱਕੇ ਹੀ ਡਾਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਆਗੂ ਝੂਠ ਬੋਲਣ ਵਿੱਚ ਕਾਫੀ ਮਾਹਰ ਹਨ ਅਤੇ ਝੂਠੇ ਵਾਅਦੇ ਕਰਕੇ ਅਤੇ ਗਲਤ ਬਿਆਨਬਾਜ਼ੀ ਕਰਕੇ ਸ਼ਹਿਰ ਵਾਸੀਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਸ਼ਹਿਰ ਵਾਸੀ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾ ਕੇ ਨਵਾਂ ਇਤਿਹਾਸ ਸਿਰਜਣਗੇ ਕਿਉਂਕਿ ਪਿਛਲੇ ਸਮਿਆਂ ਤੋਂ ਰਾਜ ਕਰਦੀਆਂ ਆ ਰਹੀਆਂ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…