ਲੋਕ ਭਲਾਈ ਸਕੀਮਾਂ: ਅਕਾਲੀ ਦਲ ਵੱਲੋਂ ਸਰਕਾਰ ਵਿਰੁੱਧ 12 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

12 ਅਗਸਤ ਨੂੰ ਹਰੇਕ ਪਿੰਡ, ਸ਼ਹਿਰ, ਕਸਬੇ ਤੇ ਵਾਰਡ ਪੱਧਰ ’ਤੇ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ: ਡੀਐਸ ਗੁਰੂ

ਐਨਕੇ ਸ਼ਰਮਾ ਵੱਲੋਂ ਜ਼ਿਲ੍ਹਾ ਮੁਹਾਲੀ ਦੇ ਸਮੂਹ ਅਕਾਲੀ ਵਰਕਰਾਂ ਨੂੰ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਗਰੀਬ ਵਰਗ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬੰਦ ਕਰਨ ਖ਼ਿਲਾਫ਼ ਕੈਪਟਨ ਸਰਕਾਰ ਵਿਰੁੱਧ 12 ਅਗਸਤ ਨੂੰ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਸ਼ਾਮ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨਕੇ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਲਿਆ ਗਿਆ। ਜਿਸ ਵਿੱਚ ਅਕਾਲੀ ਦਲ ਦੇ ਐਸਸੀ ਵਿੰਗ ਦੇ ਸੂਬਾ ਸਕੱਤਰ ਜਨਰਲ ਦਰਬਾਰਾ ਸਿੰਘ ਗੁਰੂ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਬੋਲਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਦਲਿਤ ਭਾਈਚਾਰੇ ਨਾਲ ਧੱਕੇਸ਼ਾਹੀ ਕਰਦਿਆਂ ਅਕਾਲੀ ਸਰਕਾਰ ਵੱਲੋਂ ਇਨ੍ਹਾਂ ਵਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਸ਼ਗਨ ਸਕੀਮ, ਆਟਾ ਦਾਲ ਸਕੀਮ, ਵਜ਼ੀਫ਼ਾ ਸਕੀਮ ਤੇ ਹੋਰ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਜਿਸ ਕਾਰਨ ਗਰੀਬ ਵਰਗ ਦੇ ਲੋਕਾਂ ਵਿੱਚ ਕਾਂਗਰਸ ਪ੍ਰਤੀ ਗੁੱਸੇ ਦੀ ਲਹਿਰ ਹੈ। ਇਸ ਦੇ ਚੱਲਦਿਆਂ ਅਕਾਲੀ ਦਲ ਨੇ 12 ਅਗਸਤ ਨੂੰ ਜ਼ਿਲ੍ਹਾ ਮੁਹਾਲੀ ਵਿੱਚ ਸੜਕਾਂ ’ਤੇ ਆਉਣ ਦਾ ਫੈਸਲਾ ਲਿਆ ਹੈ।
ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਇਸ ਦਿਨ ਹਰੇਕ ਪਿੰਡ ਅਤੇ ਸ਼ਹਿਰਾਂ/ਕਸਬਿਆਂ ਅਤੇ ਵਾਰਡ ਪੱਧਰ ’ਤੇ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 12 ਅਗਸਤ ਨੂੰ ਹਰੇਕ ਸ਼ਹਿਰ, ਵਾਰਡ ਅਤੇ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣ ਤਾਂ ਜੋ ਗਰੀਬ ਵਰਗ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ।
ਇਸ ਮੌਕੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਚਰਨਜੀਤ ਸਿੰਘ ਕਾਲੇਵਾਲ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਸਮਰਥਕਾਂ ਸਮੇਤ ਰੋਸ ਪ੍ਰਦਰਸ਼ਨਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…