Nabaz-e-punjab.com

ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਚੰਦੂਮਾਜਰਾ ਨੇ ਰੂਪਨਗਰ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ

ਮੁਹਾਲੀ ਤੋਂ ਐਡਵੋਕੇਟ ਪ੍ਰਿੰਸ ਅਤੇ ਹਰਮਨਜੋਤ ਕੁੰਭੜਾ ਦੀ ਅਗਵਾਈ ਹੇਠ ਅਕਾਲੀਆਂ ਦਾ ਵੱਡਾ ਜਥਾ ਰੋਪੜ ਪੁੱਜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਰੂਪਨਗਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ। ਸਥਾਨਕ ਮਿਉਂਸਪਲ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਯੂਥ ਅਕਾਲੀ ਦਲ ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਦੀ ਅਗਵਾਈ ਮੁਹਾਲੀ ਤੋਂ ਅਕਾਲੀ ਆਗੂਆਂ ਦਾ ਵੱਡਾ ਜਥਾ ਰਵਾਨਾ ਹੋਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਿੰਸ ਅਤੇ ਸ੍ਰੀ ਕੁੰਭੜਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੂੰ ਹਲਕਾ ਆਨੰਦਪੁਰ ਸਾਹਿਬ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਆਪਣੇ ਲੋਕ ਸਭਾ ਮੈਂਬਰ ਦੇ ਕਾਰਜਕਾਲ ਦੌਰਾਨ ਹਲਕਾ ਆਨੰਦਪੁਰ ਸਾਹਿਬ ਵਿੱਚ ਬਹੁਤ ਵੱਡੇ ਕੰਮ ਕੀਤੇ ਹਨ। ਜਿਸ ਕਾਰਨ ਹਲਕੇ ਦੇ ਲੋਕਾਂ ਅੰਦਰ ਉਨ੍ਹਾਂ ਪ੍ਰਤੀ ਬਹੁਤ ਪਿਆਰ ਅਤੇ ਸਤਿਕਾਰ ਹੈ ਅਤੇ ਹਰ ਵਰਗ ਤੋਂ ਚੰਦੂਮਾਜਰੇ ਨੂੰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦੀ ਜਿੱਤ ਲਈ ਅਕਾਲੀ ਆਗੂਆਂ ਅਤੇ ਅਕਾਲੀ ਵਰਕਰਾਂ ਵੱਲੋਂ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰੋ. ਚੰਦੂਮਾਜਰਾ ਨੂੰ ਲੋਕਾਂ ਤੋਂ ਮਿਲ ਰਹੇ ਵੱਡੇ ਹੁੰਗਾਰੇ ਕਾਰਨ ਉਨ੍ਹਾਂ ਦੀ ਜਿੱਤ ਯਕੀਣੀ ਹੈ।
ਇਸ ਮੌਕੇ ਬਲਜਿੰਦਰ ਸਿੰਘ ਬੇਦੀ, ਸਤਨਾਮ ਸਿੰਘ ਮਲਹੋਤਰਾ, ਨਰਿੰਦਰ ਸਿੰਘ ਸੰਧੂ ਸਾਹਿਬਜ਼ਾਦਾ ਟਿੰਬਰ ਵਾਲੇ, ਪ੍ਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ, ਇੰਦਰਪ੍ਰੀਤ ਸਿੰਘ ਟਿੰਕੂ, ਰਣਬੀਰ ਸਿੰਘ, ਸੰਤੋਖ ਸਿੰਘ, ਡਾ. ਮੇਜਰ ਸਿੰਘ, ਬਲਜੀਤ ਸਿੰਘ ਸੇਖੋਂ, ਧਨੰਜੇ ਕੁਮਾਰ, ਹਾਕਮ ਸਿੰਘ, ਜਗਦੀਸ਼ ਸਿੰਘ ਸੀਟੀਯੂ, ਗੁਰਿੰਦਰ ਸਿੰਘ ਸੋਨੀ, ਕੁਲਵਿੰਦਰ ਸਿੰਘ, ਰਤਨ ਸਿੰਘ ਨਾਮਧਾਰੀ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…