ਅਕਾਲੀ-ਭਾਜਪਾ ਸਰਕਾਰ ਤੇ ਕਾਂਗਰਸ ਦੀਆਂ ਨੀਤੀਆਂ ਤੋਂ ਲੋਕ ਦੁਖੀ: ਰਾਜਾ ਨਨਹੇੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਜਨਵਰੀ:
ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਦੀਆਂ ਗਲਤ ਨੀਤੀਆਂ ਤੋਂ ਅੱਕੇ ਪੰਜਾਬ ਦੇ ਲੋਕ ਭ੍ਰਿਸ਼ਟਾਚਾਰੀ ਨਿਜਾਮ ਬਦਲਣ ਲਈ ਕਾਫੀ ਕਾਹਲੇ ਹਨ ਅਤੇ ਬੜੀ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ ਨੇ ਪਿੰਡ ਚਟੌਲੀ ਵਿੱਚ ਚੋਣ ਜਲਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਐਤਕੀਂ ਬਸਪਾ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ।
ਰਾਜਾ ਨਨਹੇੜੀਆਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਆਪੋ-ਆਪਣੇ ਰਾਜ ਦੌਰਾਨ ਸੂਬੇ ਦਾ ਸੁਧਾਰ ਕਰਨ ਦੀ ਥਾਂ ਕੇਵਲ ਲੁੱਟਿਆ ਹੀ ਹੈ।
ਇਸੇ ਕਰਕੇ ਅੱਜ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਪਰ ਸਰਕਾਰ ਵੱਲੋਂ ਰੁਜ਼ਗਾਰ ਦੀ ਥਾਂ ਉਨ੍ਹਾਂ ਨੂੰ ਡਾਂਗਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿਚ ‘ਬਸਪਾ’ ਦੀ ਸਰਕਾਰ ਬਣਨ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਦੀ ਯੋਜਨਾ ਬਣਾਈ ਜਾਵੇਗੀ ਤਾਂ ਜੋ ਸੂਬੇ ਵਿਚ ਬਦਲਾਅ ਤਹਿਤ ਨਵੀਂ ਕ੍ਰਾਂਤੀ ਲਿਆਂਦੀ ਜਾ ਸਕੇ। ਇਸ ਮੌਕੇ ਕੁਲਦੀਪ ਸਿੰਘ, ਰਣਧੀਰ ਸਿੰਘ, ਬਲਜਿੰਦਰ ਸਿੰਘ ਮਾਮੂਪੁਰ, ਗੁਰਤੇਜ ਸਿੰਘ ਭਾਗੋਮਾਜਰਾ, ਹਰਦੀਪ ਸਿੰਘ ਨਗਲਗੜ੍ਹੀਆ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…