Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਮੁੜ ਬਣੇਗੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ: ਸਿੱਧੂ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸੁਖਪਾਲ ਸਿੰਘ ਬਰਾੜ ਨੇ ਫੜਿਆ ਅਕਾਲੀ ਦਲ ਦਾ ਪੱਲਾ, ਕੈਪਟਨ ਸਿੱਧੂ ਦੀ ਸਥਿਤੀ ਹੋਈ ਮਜ਼ਬੂਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ: ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਆਈਏਐਸ ਅਧਿਕਾਰੀ ਤੇਜਿੰਦਰਪਾਲ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਕਮਰਾਨ ਗੱਠਜੋੜ ਭਾਰੀ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਇੱਕ ਵਾਰ ਫਿਰ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਅੱਜ ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸੁਖਪਾਲ ਸਿੰਘ ਬਰਾੜ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਸਬੰਧੀ ਕੀਤੇ ਗਏ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੋਣ ਮੁਹਿੰਮ ਆਰੰਭ ਕੀਤੇ ਨੂੰ ਭਾਵੇਂ 2-3 ਦਿਨ ਹੀ ਹੋਏ ਹਨ ਪ੍ਰੰਤੂ ਇਸ ਦੌਰਾਨ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਹਾਸਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਲਾਮਿਸਾਲ ਵਿਕਾਸ ਕਰਵਾਇਆ ਗਿਆ ਹੈ ਅਤੇ ਪੰਜਾਬ ਦੀ ਜਨਤਾ ਵਿਕਾਸ ਦੀ ਇਸ ਰਫਤਾਰ ਨੂੰ ਜਾਰੀ ਰੱਖਣ ਲਈ ਅਕਾਲੀ-ਭਾਜਪਾ ਗੱਠਜੋੜ ਨੂੰ ਜਿਤਾਉਣ ਲਈ ਤਿਆਰ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਵਲੋਂ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ। ਜਿਨ੍ਹਾਂ ਵਿੱਚ ਇਸ ਦੌਰਾਨ ਇੱਥੇ ਅੰਤਰਰਾਸ਼ਟਰੀ ਹਵਾਈ ਅੱਡਾ, ਵਿਸ਼ਵ ਪੱਧਰੀ ਖੇਡ ਸਟੇਡੀਅਮਾਂ ਉਸਾਰੀ, ਵੱਡੇ ਹਸਪਤਾਲ ਅਤੇ ਵਿਦਿਅਕ ਅਦਾਰੇ ਸਥਾਪਿਤ ਹੋਏ ਹਨ। ਇਸ ਤੋਂ ਇਲਾਵਾ ਮਾਈ ਭਾਗੋ ਇੰਸਟੀਚਿਉਟ, ਮੈਰੀਟੋਰੀਅਸ ਸਕੂਲ, ਮਹਾਰਾਜਾ ਰਣਜੀਤ ਸਿੰਘ ਅਕਾਦਮੀ ਵੀ ਸਥਾਪਿਤ ਹੋਏ ਹਨ। ਇਸ ਦੌਰਾਨ ਸਰਕਾਰ ਵੱਲੋਂ ਮੁਹਾਲੀ ਸ਼ਹਿਰ ਅਤੇ ਆਸ-ਪਾਸ ਦੇ ਖੇਤਰ ਵਿੱਚ ਵਿਕਾਸ ਕਾਰਜਾਂ ਤੋਂ 2000 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਹੈ। ਸ਼ਹਿਰ ਵਿੱਚ ਨੀਡ ਬੇਸਡ ਪਾਲਿਸੀ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੀਡ ਬੇਸਡ ਪਾਲਿਸੀ ਦਾ ਡ੍ਰਾਫਟ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਜੇਕਰ ਚੋਣ ਜਾਬਤਾ ਲਾਗੂ ਨਾ ਹੁੰਦਾ ਤਾਂ ਇਸ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾ ਤੈਅ ਸੀ ਅਤੇ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੇ ਇਸ ਨੂੰ ਪਹਿਲ ਦੇ ਅਧਾਰ ਤੇ ਲਾਗੂ ਕਰ ਦਿੱਤਾ ਜਾਵੇਗਾ। ਪ੍ਰਾਪਰਟੀ ਟੈਕਸ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਵਿਕਾਸ ਕਰਨਾ ਹੈ ਤਾਂ ਉਸ ਲਈ ਰਕਮ ਨੂੰ ਟੈਕਸਾਂ ਰਾਹੀਂ ਹੀ ਇਕੱਤਰ ਕੀਤਾ ਜਾ ਸਕਦਾ ਹੈ ਅਤੇ ਜਦੋਂ ਵਿਕਾਸ ਦਾ ਕੰਮ ਤਸੱਲੀ ਬਖ਼ਸ਼ ਹੋਵੇ ਤਾਂ ਲੋਕਾਂ ਨੂੰ ਟੈਕਸ ਦੇਣ ਵਿੱਚ ਕੋਈ ਇਤਰਾਜ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕੂੜੇ ਦੇ ਨਿਪਟਾਰੇ ਲਈ ਵੇਸਟ ਮੈਨੇਜਮੈਂਟ ਸਿਸਟਮ ਬਣਾਉਣਾ, ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹਲ ਲਈ ਕਜੌਲੀ ਤੋਂ ਆ ਰਹੀ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਨਾ ਨੌਜਵਾਨਾਂ ਲਈ ਰੁਜਗਾਰ ਦਾ ਪ੍ਰਬੰਧ ਕਰਨਾ ਅਤੇ ਉਦਯੋਗਾਂ ਵਾਸਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਉਹਨਾਂ ਦੀ ਪਹਿਲ ਹੋਵੇਗੀ। ਇਸ ਮੌਕੇ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਸੁਖਪਾਲ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਸੀਨੀਅਰ ਆਗੂ ਪ੍ਰਦੀਪ ਸਿੰਘ ਭਾਰਜ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਅਤੇ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ