ਅਕਾਲੀ ਦਲ-ਬਸਪਾ ਉਮੀਦਵਾਰ ਪਰਵਿੰਦਰ ਸੋਹਾਣਾ ਨੇ ਚੋਣ ਦਫ਼ਤਰ ਖੋਲ੍ਹਿਆ, 5 ਬੱਚੀਆਂ ਨੇ ਕੀਤਾ ਉਦਘਾਟਨ

ਘਰ-ਘਰ ਜਾ ਕੇ ਚੋਣ ਪ੍ਰਚਾਰ ਦੀ ਮੁਹਿੰਮ ਵਿੱਢੀ, ਚੋਣ ਪ੍ਰਚਾਰ ਲਈ ਆਗੂਆਂ ਦੀਆਂ ਕਮੇਟੀਆਂ ਬਣਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਇੱਥੋਂ ਦੇ ਸੈਕਟਰ-79 ਦੀ ਮਾਰਕੀਟ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ ਹੈ। ਜਿਸ ਦਾ ਉਦਘਾਟਨ ਪੰਜ ਛੋਟੀਆਂ ਬੱਚੀਆਂ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅੱਜ ਚੋਣ ਦਫ਼ਤਰ ਖੋਲ੍ਹ ਕੇ ਚੋਣ ਪ੍ਰਚਾਰ ਮੁਹਿੰਮ ਤੇਜ਼ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੱਡੀਆਂ ਰੈਲੀਆਂ ਅਤੇ ਵੱਡੇ ਇਕੱਠ ਕਰਨ ’ਤੇ ਪਾਬੰਦੀ ਲਗਾਏ ਜਾਣ ਕਾਰਨ ਉਹ ਘਰ-ਘਰ ਜਾ ਕੇ ਵੋਟਾਂ ਮੰਗ ਰਹੇ ਹਨ ਅਤੇ ਲੋਕਾਂ ਨੂੰ ਪਿਛਲੀ ਅਕਾਲੀ ਸਰਕਾਰ ਵੱਲੋਂ ਕੀਤੇ ਵਿਕਾਸ ਕੰਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਆਗੂਆਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਵਿਕਾਸ ਪੱਖੋਂ ਮੁਹਾਲੀ ਨੂੰ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਕਮੇਟੀ ਦੀ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਕੌਰ ਸੈਦਪੁਰ, ਜਥੇਦਾਰ ਮਾਨ ਸਿੰਘ ਸੋਹਾਣਾ, ਯੂਥ ਵਿੰਗ ਮੁਹਾਲੀ ਦੇ ਪ੍ਰਧਾਨ ਕੈਪਟਨ ਰਮਨਦੀਪ ਸਿੰਘ ਬਾਵਾ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਸੋਨੀ ਬੜੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਹਰਜਿੰਦਰ ਸਿੰਘ ਪੱਤੋਂ, ਬਲਜੀਤ ਸਿੰਘ ਦੈੜੀ, ਜਸਵੀਰ ਸਿੰਘ ਜੱਸੀ ਕੁਰੜਾ, ਤਰਨਜੋਤ ਸਿੰਘ ਪਾਹਵਾ, ਸਰਬਜੀਤ ਸਿੰਘ ਗੋਲਡੀ, ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਲਖਨੌਰ, ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਅਮਨ ਪੂਨੀਆ, ਸਤਬੀਰ ਸਿੰਘ ਖੱਟੜਾ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਡਵੇਜ਼ ਕਰਮਚਾਰੀ ਦਲ, ਜਗਦੀਸ਼ ਸਿੰਘ ਸੋਹਾਣਾ ਪ੍ਰਧਾਨ ਪੰਜਾਬ ਰੋਡਵੇਜ਼ ਕਰਮਚਾਰੀ ਦਲ ਚੰਡੀਗੜ੍ਹ ਡਿੱਪੂ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …