ਬਿਜਲੀ ਦੇ ਅਣਐਲਾਨੇ ਕੱਟਾਂ ਵਿਰੁੱਧ ਅਕਾਲੀ ਦਲ ਤੇ ਬਸਪਾ ਵੱਲੋਂ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ

ਪੰਜਾਬ ਸਰਕਾਰ ਦੀਆਂ ਨਾਲਾਇਕੀ ਦੀ ਸਜਾ ਭੁਗਤ ਰਹੇ ਨੇ ਇਲਾਕੇ ਦੇ ਲੋਕ: ਅਕਾਲੀ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਪੰਜਾਬ ਵਿੱਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਅਤੇ ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਸ਼ਹਿਰੀ ਇਕਾਈ ਅਤੇ ਬਸਪਾ ਵਰਕਰਾਂ ਵੱਲੋਂ ਸਾਂਝੇ ਤੌਰ ’ਤੇ 66 ਕੇਵੀ ਗਰਿੱਡ ਸਬ ਸਟੇਸ਼ਨ ਮੁਹਾਲੀ ਵਿਖੇ ਐਕਸੀਅਨ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ। ਜਿਸ ਦੀ ਅਗਵਾਈ ਪ੍ਰਧਾਨ ਕੰਵਲਜੀਤ ਸਿੰਘ ਰੂਬੀ ਨੇ ਕੀਤੀ। ਦੋਵੇਂ ਪਾਰਟੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸ਼ਿਆ। ਅਕਾਲੀ ਦਲ ਦੀ ਸ਼ਹਿਰੀ ਦੇ ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਅਤੇ ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਕਾਰਨ ਆਮ ਲੋਕ ਬੁਰੀ ਤਰ੍ਹਾਂ ਪਰੇਸ਼ਾਨ ਹਨ ਅਤੇ ਅਕਾਲੀ ਦਲ ਵੱਲੋਂ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਪੰਜਾਬ ਭਰ ਵਿੱਚ ਬਿਜਲੀ ਗਰਿੱਡਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸ ਮੌਕੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੇ ਕਿਹਾ ਕਿ ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਤੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ ਅਤੇ ਬਿਜਲੀ ਬੋਰਡ ਵੱਲੋਂ ਦੇਸ਼ ਭਰ ਵਿੱਚ ਸਭ ਤੋਂ ਮਹਿੰਗੀ ਬਿਜਲੀ ਵੇਚੇ ਜਾਣ ਦੇ ਬਾਵਜੂਦ ਲੋਕਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਸਰਕਾਰ ਦੇ 10 ਸਾਲਾਂ ਦੇ ਰਾਜ ਨੂੰ ਯਾਦ ਕਰਦੇ ਹਨ ਜਦੋਂ ਕਦੇ ਵੀ ਬਿਜਲੀ ਕੱਟ ਨਹੀਂ ਲੱਗਦਾ ਸੀ ਅਤੇ ਲੋਕ ਇਨਵਰਟਰਾਂ ਦੀਆਂ ਬੈਟਰੀਆਂ ਪਵਾਉਣੀਆਂ ਭੁੱਲ ਗਏ ਸੀ ਪ੍ਰੰਤੂ ਕਾਂਗਰਸ ਸਰਕਾਰ ਦੇ ਰਾਜ ਵਿੱਚ ਬਿਜਲੀ ਕੱਟਾਂ ਕਾਰਨ ਲੋਕਾਂ ਦੀ ਮਾੜੀ ਹਾਲਤ ਹੋ ਗਈ ਹੈ।
ਬਸਪਾ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ, ਜ਼ੋਨਲ ਇੰਚਾਰਜ ਹਰਨੇਕ ਸਿੰਘ, ਮੁਹਾਲੀ ਹਲਕਾ ਪ੍ਰਧਾਨ ਬਖ਼ਸ਼ੀਸ਼ ਸਿੰਘ ਬੰਗੜ ਨੇ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਬਪਾ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਵੱਲੋਂ ਪੰਜਾਬ ਭਰ ਵਿੱਚ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆਂ ਗਿਆ ਸੀ। ਜਿਸ ਦੇ ਤਹਿਤ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਬਿਜਲੀਘਰਾਂ ਦੇ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਅਤੇ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਦਿੱਤੀ ਗਈ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਦੀਪ ਸਿੰਘ ਭਾਰਜ, ਇੰਜੀਨੀਅਰ ਜਸਪਾਲ ਸਿੰਘ, ਮਨਜੀਤ ਸਿੰਘ ਮਾਨ, ਕਰਮਜੀਤ ਸਿੰਘ ਬਬਰਾ, ਹਰਪਾਲ ਸਿੰਘ ਬਰਾੜ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਬੇਦੀ, ਬੀਬੀ ਕਸ਼ਮੀਰ ਕੌਰ, ਅਮਨ ਲੂਥਰਾ, ਮਨਦੀਪ ਸਿੰਘ ਮਾਨ, ਜਥੇਦਾਰ ਗੁਰਮੇਲ ਸਿੰਘ ਜੱਸੋਵਾਲ, ਇਕਬਾਲਪ੍ਰੀਤ ਸਿੰਘ, ਅਜੈਪਾਲ ਸਿੰਘ ਮਿੱਡੂਖੇੜਾ, ਸਤਨਾਮ ਸਿੰਘ ਲਾਂਡਰਾਂ, ਵਿਕੀ ਮਿੱਡੂਖੇੜਾ, ਬਖਸ਼ੀਸ਼ ਸਿੰਘ, ਹਰਜਿੰਦਰ ਸਿੰਘ ਬਲੌਂਗੀ, ਦਲਜੀਤ ਸਿੰਘ, ਬੀਰਦਵਿੰਦਰ ਸਿੰਘ, ਜਗਦੀਸ਼ ਸਿੰਘ ਸਰ੍ਹਾਂ, ਬਹਾਦਰ ਸਿੰਘ ਮਦਨਪੁਰ, ਤਰਨਜੋਤ ਸਿੰਘ ਪਾਹਵਾ, ਹਰਸ਼ ਮੁਹਾਲੀ, ਦਲਜੀਤ ਸਿੰਘ, ਸੋਨੀਆ ਸੰਧੂ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਬਿੰਦਰ ਸਿੰਘ, ਰਣਜੀਤ ਸਿੰਘ ਢਿੱਲੋਂ, ਜਸਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …