ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਬੈਦਵਾਨ ਨੂੰ ਜ਼ੱਦੀ ਪਿੰਡ ਸੋਹਾਣਾ ਵਿੱਚ ਲੱਡੂਆਂ ਨਾਲ ਤੋਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੂੰ ਉਨ੍ਹਾਂ ਦੇ ਜ਼ੱਦੀ ਪਿੰਡ ਸੋਹਾਣਾ ਵਿਖੇ ਮਾਂਗੇਆਣਾ ਮੁਹੱਲਾ ਦੇ ਵਸਨੀਕਾਂ ਨੇ ਲੱਡੂਆਂ ਨਾਲ ਤੋਲਿਆ ਅਤੇ ਜੈਕਾਰੇ ਛੱਡ ਕੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਪਰਵਿੰਦਰ ਸਿੰਘ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਵੱਲੋਂ ਮਿਲੇ ਬੇਸ਼ੁਮਾਰ ਪਿਆਰ ਅਤੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਉਹ ਬਹੁਤ ਛੋਟੇ ਸਨ ਤਾਂ ਪਿੰਡ ਵਾਸੀਆਂ ਦੇ ਉਸ ਦੇ ਪਿਤਾ ਸਰਦਾਰ ਭਗਤ ਸਿੰਘ ਬੈਦਵਾਨ ਨੂੰ ਪਿੰਡ ਦਾ ਸਰਪੰਚ ਚੁਣਿਆਂ ਗਿਆ। ਜਿਨ੍ਹਾਂ ਨੇ ਕਾਫ਼ੀ ਲੰਮਾ ਸਮਾਂ ਪਿੰਡ ਦੀ ਨਿਸ਼ਕਾਮ ਸੇਵਾ ਕੀਤੀ ਅਤੇ ਸੋਹਾਣਾ ਦੀ ਤਰੱਕੀ ਲਈ ਹਮੇਸ਼ਾ ਯਤਨਸ਼ੀਲ ਰਹੇ। ਇਸ ਤੋਂ ਬਾਅਦ ਉਸ ਦੀ ਮਾਤਾ ਬੀਬੀ ਬਲਬੀਰ ਕੌਰ ਬਲਾਕ ਸੰਮਤੀ ਦੀ ਚੋਣ ਜਿਤਾਉਣ ਲਈ ਸੋਹਾਣਾ ਵਾਸੀਆਂ ਨੇ ਵਡਮੁੱਲਾ ਯੋਗਦਾਨ ਪਾਇਆ। ਫਿਰ ਉਨ੍ਹਾਂ ਨੇ ਸਿਆਸਤ ਵਿੱਚ ਪੈਰ ਰੱਖਿਆ। ਪਿੰਡ ਵਾਸੀਆਂ ਨੇ ਪਹਿਲਾਂ ਉਸ ਨੂੰ ਸੋਹਾਣਾ ਦਾ ਸਰਪੰਚ ਬਣਾਇਆ। ਫਿਰ ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਚੁਣਿਆ ਅਤੇ ਇਸ ਉਪਰੰਤ ਉਨ੍ਹਾਂ ਨੂੰ ਕੌਂਸਲਰ ਚੁਣਿਆ ਗਿਆ। ਹੁਣ ਉਨ੍ਹਾਂ ਦੀ ਪਤਨੀ ਹਰਜਿੰਦਰ ਕੌਰ ਨੂੰ ਨਗਰ ਨਿਗਮ ਦੀ ਚੋਣ ਜਿਤਾ ਕੇ ਕੌਂਸਲਰ ਬਣਾਇਆ। ਕਹਿਣ ਤੋਂ ਭਾਵ ਪਿੰਡ ਵਾਸੀਆਂ ਨੇ ਹਮੇਸ਼ਾ ਹੀ ਉਨ੍ਹਾਂ ਦੇ ਪਰਿਵਾਰ ’ਤੇ ਭਰੋਸਾ ਪ੍ਰਗਟਾਇਆ ਹੈ ਅਤੇੇ ਉਨ੍ਹਾਂ ਨੇ ਵੀ ਪਿੰਡ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਸ ਮੌਕੇ ਕੌਂਸਲਰ ਹਰਜਿੰਦਰ ਕੌਰ, ਸਰਕਲ ਪ੍ਰਧਾਨ ਹਰਮਿੰਦਰ ਸਿੰਘ ਪੱਤੋਂ, ਬਲਵਿੰਦਰ ਸਿੰਘ ਲਖਨੌਰ, ਨਿਰਮਲ ਸਿੰਘ ਮਾਣਕਮਾਜਰਾ, ਕਮਲਜੀਤ ਸਿੰਘ ਕੰਮਾ, ਗੁਰਪ੍ਰਤਾਪ ਬੜੀ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਨੰਬਰਦਾਰ ਹਰਵਿੰਦਰ ਸਿੰਘ ਅਤੇ ਪਿੰਡ ਦੀਆਂ ਅੌਰਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਤੋਂ ਪਹਿਲਾਂ ਪਰਵਿੰਦਰ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਅੱਜ ਸਵੇਰੇ ਇੱਥੋਂ ਦੇ ਸੈਕਟਰ-79 ਸਥਿਤ ਅਕਾਲੀ ਦਲ ਦੇ ਮੁੱਖ ਚੋਣ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਕਾਂਗਰਸ ਸਮੇਤ ਬਾਕੀ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਣ ਲਈ ਸਬ ਕਮੇਟੀਆਂ ਬਣਾਈਆਂ ਗਈਆਂ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਦੀਪ ਸਿੰਘ ਭਾਰਜ, ਸਰਬਜੀਤ ਸਿੰਘ ਪਾਰਸ ਸਮੇਤ ਹੋਰ ਮੌਜੂਦ ਸਨ। ਇਨ੍ਹਾਂ ਆਗੂਆਂ ਦੀ ਦੇਖਰੇਖ ਵਿੱਚ ਬੂਥ ਪੱਧਰੀ ਕਮੇਟੀਆਂ ਨੂੰ ਚੋਣਾਂ ਸਬੰਧੀ ਕਮਰਕੱਸੇ ਕਰਨ ਲਈ ਪ੍ਰੇਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …