ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸੋਹਾਣਾ ਨੂੰ ਪਿੰਡਾਂ ਵਿੱਚ ਲੱਡੂਆਂ ਨਾਲ ਤੋਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਦੀ ਚੋਣ ਪ੍ਰਚਾਰ ਮੁਹਿੰਮ ਪਿੰਡਾਂ ਵਿੱਚ ਭਖ ਗਈ ਹੈ ਜਿਸ ਦੇ ਚਲਦਿਆਂ ਅੱਜ ਉਨ੍ਹਾਂ ਨੂੰ ਪਿੰਡ ਗੋਬਿੰਦਗੜ੍ਹ ਵਿੱਚ ਲੱਡੂਆਂ ਨਾਲ ਤੋਲਿਆ ਗਿਆ ਅਤੇ ਜੈਕਾਰਿਆਂ ਦੀ ਗੰੂਜ ਵਿੱਚ ਉਨ੍ਹਾਂ ਨੂੰ ਚੋਣ ਜਿਤਾਉਣ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਪਿੰਡਾਂ ਵਿੱਚ ਜਾ ਕੇ ਵਿਕਾਸ ਕਾਰਜਾਂ ਦੇ ਦਾਅਵੇ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਸਵਾਲ ਪੁੱਛਣਾ ਚਾਹੀਦਾ ਹੈ ਕਿ ਜਦੋਂ ਉਹ ਪੰਜਾਬ ਦੇ ਸਿਹਤ ਮੰਤਰੀ ਸਨ ਤਾਂ ਹਲਕਾ ਮੋਹਾਲੀ ਦੇ ਪਿੰਡਾਂ ਵਿੱਚ ਕੋਈ ਡਿਸਪੈਂਸਰੀ ਜਾਂ ਹਸਪਤਾਲ ਕਿਉਂ ਨਹੀਂ ਖੋਲ੍ਹਿਆ ਗਿਆ? ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਦਿੱਲੀ ਦੇ ਧਾੜਵੀਆਂ ਦੀ ਪਾਰਟੀ ਹੈ ਜਿਸ ਨੂੰ ਮੰੂਹ ਨਹੀਂ ਲਾਉਣਾ ਚਾਹੀਦਾ। ਸੋਹਾਣਾ ਨੇ ਕਿਹਾ ਕਿ ਉਹ ਇਸ ਹਲਕੇ ਦੇ ਵਸਨੀਕ ਹਨ ਅਤੇ ਉਨ੍ਹਾਂ ਨੂੰ ਪੁਆਧ ਇਲਾਕੇ ਦਾ ਜੰਮਪਲ ਹੋਣ ਦੇ ਨਾਤੇ ਆਪਣੇ ਹਲਕਾ ਮੋਹਾਲੀ ਦੇ ਨਾਲ ਮੋਹ ਪਿਆਰ ਹੈ ਅਤੇ ਉਹ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਭਲੀ ਪ੍ਰਕਾਰ ਜਾਣਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੇ ਪੰਜਾਬ ਦੇ ਭਵਿੱਖ ਦਾ ਫੈਸਲਾ ਕਰਨਾ ਹੈ, ਇਸ ਲਈ ਜ਼ਰੂਰੀ ਹੈ ਕਿ ਇਸ ਵਾਰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਉਤੇ ਮੋਹਰਾਂ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਪੰਜਾਬ ਵਿੱਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਉਪਰੰਤ ਉਹ ਅਕਾਲੀ ਦਲ ਦੇ ਪੰਜਾਬ ਵਿਜ਼ਨ ਮੁਤਾਬਕ ਪਿੰਡਾਂ ਵਿੱਚ ਸੀਵਰੇਜ ਪੁਆਉਣ ਦਾ ਕੰਮ ਸਭ ਤੋਂ ਪਹਿਲਾਂ ਪਿੰਡ ਗੋਬਿੰਦਗੜ੍ਹ ਤੋਂ ਹੀ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਅੱਜ ਉਨ੍ਹਾਂ ਨੇ ਹਲਕੇ ਦੇ ਪਿੰਡਾਂ ਢੇਲਪੁਰ, ਬਠਲਾਣਾ ਆਦਿ ਪਿੰਡਾਂ ਵਿੱਚ ਘੁੰਮ ਕੇ ਚੋਣ ਪ੍ਰਚਾਰ ਕੀਤਾ।
ਇਸ ਮੌਕੇ ਗੁਰਪ੍ਰਤਾਪ ਸਿੰਘ ਬੜੀ, ਬਸਪਾ ਆਗੂ ਪ੍ਰਿੰਸੀਪਲ ਜਗਦੀਪ ਸਿੰਘ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਹਰਮਿੰਦਰ ਸਿੰਘ ਪੱਤੋਂ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਵਿਕਰਮਜੀਤ ਸਿੰਘ ਗੀਗੇਮਾਜਰਾ, ਰਮਨਦੀਪ ਸਿੰਘ ਬਾਵਾ, ਬਲਵਿੰਦਰ ਸਿੰਘ ਲਖਨੌਰ, ਕਰਮਜੀਤ ਸਿੰਘ ਕੰਮਾ ਬੜੀ, ਬੀਬੀ ਦਲਜੀਤ ਕੌਰ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਤਰਲੋਚਨ ਸਿੰਘ ਸਾਬਕਾ ਸਰਪੰਚ, ਗੁਰਮੁਖ ਸਿੰਘ ਭੋਲਾ ਨੰਬਰਦਾਰ, ਭਗਵਾਨ ਸਿੰਘ ਸਾਬਕਾ ਸਰਪੰਚ ਢੇਲਪੁਰ, ਜਵਾਲਾ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਮੋਹਨ ਸਿੰਘ, ਅਮਰੀਕ ਸਿੰਘ, ਪਿੰਡ ਗਡਾਣਾ ਵਿਖੇ ਵਕੀਲ ਸਿੰਘ, ਭਜਨ ਸਿੰਘ, ਕਰਮਜੀਤ ਸਿੰਘ, ਹਰਿੰਦਰ ਸਿੰਘ, ਸੋਹਣ ਸਿੰਘ, ਗੁਰਲਾਲ ਸਿੰਘ, ਹਰਪ੍ਰੀਤ ਸਿੰਘ; ਪਿੰਡ ਬਠਲਾਣਾ ਤੋਂ ਹਰਪਾਲ ਸਿੰਘ ਬਠਲਾਣਾ, ਜਰਨੈਲ ਸਿੰਘ, ਕਪਤਾਨ ਸਿੰਘ ਪੰਚ, ਲਖਵੀਰ ਸਿੰਘ ਪੰਚ, ਨਿਰਮਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਆਦਿ ਵੀ ਮੌਜੂਦ ਰਹੇ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…