ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸੋਹਾਣਾ ਨੂੰ ਪਿੰਡ ਮਾਣਕਪੁਰ ਕੱਲਰ ਵਿੱਚ ਸਿੱਕਿਆਂ ਨਾਲ ਤੋਲਿਆ

ਪਰਵਿੰਦਰ ਸੋਹਾਣਾ ਵੱਲੋਂ ਪਿੰਡਾਂ ਤੇ ਸ਼ਹਿਰ ਦੇ ਲੋਕਾਂ ਤੋਂ ਜ਼ਬਰਦਸਤ ਸਮਰਥਨ ਮਿਲਣ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਪਿੰਡ ਮਾਣਕਪੁਰ ਕੱਲਰ ਵਿਖੇ ਪਿੰਡ ਵਾਸੀਆਂ ਨੇ ਸਿੱਕਿਆਂ ਨਾਲ ਤੋਲਿਆ। ਇਸ ਮੌਕੇ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਮੁਹਾਲੀ ਹਲਕੇ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ਼ ਪਿਛਲੀ ਅਕਾਲੀ ਸਰਕਾਰ ਸਮੇਂ ਹੋਇਆ ਹੈ ਜਦੋਂਕਿ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਇਲਾਕੇ ਦਾ ਵਿਨਾਸ਼ ਹੀ ਕੀਤਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਪੰਜਾਬ ਵਿੱਚ ਅਗਲੀ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇਗਾ।
ਪਰਵਿੰਦਰ ਸੋਹਣਾ ਨੇ ਕਿਹਾ ਕਿ ਉਨ੍ਹਾਂ ਦਾ ਮੁਹਾਲੀ ਵਿੱਚ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ, ਬਲਕਿ ਉਨ੍ਹਾਂ ਨੂੰ ਮੁਹਾਲੀ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਾਸੀਆਂ ਤੋਂ ਪੂਰਾ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ, ਜਿਸ ਨਾਲ ਸਾਬਤ ਹੁੰਦਾ ਹੈ ਕਿ ਇਸ ਵਾਰ ਉਨ੍ਹਾਂ ਦੀ ਜਿੱਤ ਯਕੀਨੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਮੁਹਾਲੀ ਹਲਕੇ ਨੂੰ ਇਸ ਵਾਰ ਇਲਾਕੇ ਦਾ ਜੰਮਪਲ ਉਮੀਦਵਾਰ ਮਿਲਿਆ ਹੈ। ਪਿੰਡ ਦੇ ਲੋਕਾਂ ਦੇ ਭਰੋਸਾ ਦਿੱਤਾ ਕਿ ਇਸ ਵਾਰ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਬੜੀ, ਕੁਲਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਰਾਜੂ, ਅਕਾਲੀ ਆਗੂ ਜਸਵੀਰ ਸਿੰਘ, ਅਮਨਦੀਪ ਗੋਲਡੀ, ਸੁੱਚਾ ਸਿੰਘ, ਸਤਵਿੰਦਰ ਸਿੰਘ ਸੱਤਾ, ਵਰਿੰਦਰ ਸਿੰਘ, ਜਸਵੀਰ ਸਿੰਘ, ਅਮਨ ਪੂਨੀਆ, ਕੈਪਟਨ ਰਮਨਦੀਪ ਸਿੰਘ ਬਾਵਾ, ਕੁਲਦੀਪ ਸਿੰਘ ਬੈਂਰੋਪੁਰ, ਇਸ਼ਪ੍ਰੀਤ ਸਿੰਘ ਵਿੱਕੀ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਿਕਰਮਜੀਤ ਸਿੰਘ ਗੀਗੇਮਾਜਰਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …