ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸੋਹਾਣਾ ਦੀ ਪਤਨੀ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਸਿੱਧੂ ਨੇ ਪ੍ਰਾਈਵੇਟ ਹਸਪਤਾਲ ’ਚ ਇਲਾਜ ਕਰਵਾ ਕੇ ਖ਼ੁਦ ਹੀ ਖੋਲੀ ਸਰਕਾਰੀ ਹਸਪਤਾਲਾਂ ਦੀ ਪੋਲ: ਬੀਬੀ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਪਤਨੀ ਅਤੇ ਆਜ਼ਾਦ ਕੌਂਸਲਰ ਬੀਬੀ ਹਰਜਿੰਦਰ ਕੌਰ ਵੱਲੋਂ ਅੱਜ ਮੁਹਾਲੀ ਨੇੜਲੇ ਪਿੰਡ ਸਫ਼ੀਪੁਰ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਨੇ ਘਰ-ਘਰ ਜਾ ਕੇ ਆਪਣੇ ਪਤੀ ਪਰਵਿੰਦਰ ਸਿੰਘ ਸੋਹਾਣਾ ਦੇ ਪੋਸਟਰ ਵੰਡੇ ਅਤੇ ਲੋਕਾਂ ਨੂੰ ਵੋਟਾਂ ਲਈ ਅਪੀਲ ਕੀਤੀ। ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਹਰਜਿੰਦਰ ਕੌਰ ਸੋਹਾਣਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਧਾਇਕ ਬਣਨ ਉਪਰੰਤ ਹਲਕਾ ਮੋਹਾਲੀ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਨੂੰ ਤਰਜੀਹ ਦਿੱਤੀ ਹੈ ਜਦਕਿ ਪਿੰਡਾਂ ਦੇ ਲੋਕਾਂ ਦੀਆਂ ਸਹੂਲਤਾਂ ਦਾ ਕੋਈ ਧਿਆਨ ਨਹੀਂ ਰੱਖਿਆ। ਪਿੰਡਾਂ ਦੇ ਲੋਕ ਨਰਕ ਭਰਿਆ ਜੀਵਨ ਜਿਊਣ ਲਈ ਮਜ਼ਬੂਰ ਹਨ। ਸਿਹਤ ਸਹੂਲਤਾਂ ਬਾਰੇ ਗੱਲਬਾਤ ਕਰਦਿਆਂ ਬੀਬੀ ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਵਧੀਆ ਸਿਹਤ ਸਹੂਲਤਾਂ ਦੇ ਦਮਗਜ਼ੇ ਮਾਰਨ ਵਾਲੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਜਦੋਂ ਕਰੋਨਾ ਹੋਇਆ ਤਾਂ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਥਾਂ ਮੁਹਾਲੀ ਦੇ ਇੱਕ ਵੱਡੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਹੋ ਗਏ ਸਨ। ਜਦੋਂ ਸਿੱਧੂ ਸਿਹਤ ਮੰਤਰੀ ਹੁੰਦਿਆਂ ਹੋਇਆ ਖ਼ੁਦ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵਾਸ ਨਹੀਂ ਕਰ ਸਕਿਆ ਤਾਂ ਇਸ ਦਾ ਮਤਲਬ ਇਹੋ ਸੀ ਕਿ ਸਿੱਧੂ ਦੀ ਸਿਹਤ ਮਹਿਕਮੇ ਵਿੱਚ ਕਾਰਗੁਜ਼ਾਰੀ ਘਟੀਆ ਰਹੀ ਹੋਵੇਗੀ।

ਬੀਬੀ ਸੋਹਾਣਾ ਨੇ ਕਿਹਾ ਕਿ ਜਦੋਂ ਕੈਬਨਿਟ ਮੰਤਰੀ ਹੋ ਕੇ ਸਿੱਧੂ ਹਲਕੇ ਦਾ ਭਲਾ ਨਹੀਂ ਕਰ ਸਕਿਆ ਤਾਂ ਫਿਰ ਅਜਿਹੇ ਉਮੀਦਵਾਰ ਤੋਂ ਭਵਿੱਖ ਵਿੱਚ ਕਿਸੇ ਸੁੱਖ-ਸਹੂਲਤ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਲਈ ਜ਼ਰੂਰੀ ਹੈ ਕਿ ਪੰਜਾਬ ਵਿੱਚ ਫਿਰ ਤੋਂ ਅਕਾਲੀ ਸਰਕਾਰ ਲਿਆਂਦੀ ਜਾਵੇ ਅਤੇ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ਵਾਲਾ ਬਟਨ ਦਬਾ ਕੇ ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸੋਹਾਣਾ ਨੂੰ ਚੋਣ ਜਿਤਾਈ ਜਾਵੇ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…