ਅਕਾਲੀ ਦਲ ਦੇ ਉਮੀਦਵਾਰਾਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਵਿਰੋਧੀਆਂ ਦੇ ਭੁਲੇਖੇ ਕੀਤੇ ਦੂਰ

ਲੋਕੀਂ ਅੰਬਾਨੀ ਅਤੇ ਅਡਾਨੀ ਦੇ ਯਾਰ ਨੂੰ ਸਬਕ ਸਿਖਾ ਕੇ ਹੀ ਦਮ ਲੈਣਗੇ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਜਦੋਂ ਲੋਕੀਂ ਅੰਬਾਨੀ ਤੇ ਅਡਾਨੀ ਨੂੰ ਗਾਲਾਂ ਕੱਢ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੱਲੋਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਤਾਂ ਫਿਰ ਮੁਹਾਲੀ ਸ਼ਹਿਰ ਦੇ ਲੋਕ ਅੰਬਾਨੀ ਅਤੇ ਅਡਾਨੀ ਦੇ ਯਾਰ ਤੇ ਭੂ ਮਾਫ਼ੀਆਂ ਨੂੰ ਕਿਵੇਂ ਮੁਆਫ਼ ਕਰ ਦੇਣਗੇ, ਇਹ ਗੱਲ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ-ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਅੱਜ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮੁਹਾਲੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ ਲਿਆ। ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾੜ, ਕੰਵਲਜੀਤ ਸਿੰਘ ਰੂਬੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ,ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਸਮੇਤ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਕੀਤਾ ਗਿਆ ਇਹ ਲਾ ਮਿਸਾਲ ਇਕੱਠ ਵੱਡੀ ਇਕੱਤਰਤਾ ਰੂਪ ਧਾਰਨ ਕਰ ਗਿਆ ਅਤੇ ਇਸ ਨਾਲ ਜਿੱਥੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੌਸਲੇ ਪਹਿਲਾਂ ਦੇ ਮੁਕਾਬਲੇ ਹੋਰ ਵਧ ਗਏ। ਉੱਥੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਵੱਡੀ ਇਕੱਤਰਤਾ ਨੇ ਵਿਰੋਧੀ ਪਾਰਟੀਆਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ।
ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਚਰਨਜੀਤ ਸਿੰਘ ਬਰਾੜ ਸਿਆਸੀ ਸਲਾਹਕਾਰ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕਿਹਾ ਕਿ ਅੰਬਾਨੀ ਅਤੇ ਅਡਾਨੀ ਦੇ ਯਾਰ ਕੁਲਵੰਤ ਸਿੰਘ ਨੇ ਪਿੰਡ ਪਾਪੜੀ ਅਤੇ ਨਾਲ ਲੱਗਦੇ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਨੂੰ ਗਲਤ ਤਰੀਕੇ ਨਾਲ ਦੱਬ ਰੱਖਿਆ ਹੈ ਅਤੇ ਉਥੇ ਆਪਣੀ ਪ੍ਰਾਈਵੇਟ ਕਲੋਨੀਆਂ ਬਣਾ ਕੇ ਪੈਸੇ ਇਕੱਠੇ ਕੀਤੇ ਹਨ ਅਤੇ ਇਸ ਸੰਬੰਧੀ ਕਈ ਕੇਸ ਚੱਲ ਰਹੇ ਹਨ ਅਤੇ ਹੁਣ ਮੋਹਾਲੀ ਦੇ ਲੋਕ ਇਸ ਮੌਕਾਪ੍ਰਸਤ ਵਿਅਕਤੀ ਨੂੰ ਸਬਕ ਸਿਖਾਉਣ ਲਈ ਅੱਗੇ ਆ ਰਹੇ ਹਨ ਉਹਨਾਂ ਸਪੱਸਟ ਕੀਤਾ ਦੰਗਾ ਦੇਣ ਵਾਲੇ ਲੋਕਾਂ ਦਾ ਸ੍ਰੋਮਣੀ ਅਕਾਲੀ ਦਲ ਹੁਣ ਕੋਈ ਵਾਸਤਾ ਆਉਣ ਵਾਲੇ ਸਮੇ ਵਿੱਚ ਨਹੀਂ ਰਹੇਗਾ। ਪੁੱਛੇ ਇਕ ਸੁਆਲ ਦੇ ਜੁਆਬ ਵਿੱਚ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਬੇਸ਼ੱਕ ਅੱਜ ਦੇ ਹਾਲ ਦੀ ਘੜੀ ਉਨ੍ਹਾਂ ਦਾ ਮੁੱਖ ਮੁਕਾਬਲਾ ਕਾਂਗਰਸ ਸਰਕਾਰ ਨਾਲ ਹੀ ਹੈ ਪ੍ਰੰਤੂ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਸਭ ਨੂੰ ਇਹ ਪਤਾ ਲੱਗ ਜਾਵੇਗਾ ਕਿ ਕਾਂਗਰਸ ਦੇ ਕੁਸ਼ਾਸਨ ਦੇ ਖ਼ਿਲਾਫ਼ ਲੋਕੀਂ ਕਿਵੇਂ ਆਪ ਮੁਹਾਰੇ ਸਾਹਮਣੇ ਆਉਣਗੇ। ਕਿਉਂਕਿ ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਲੋਕਾਂ ਨੂੰ ਝੂਠ ਬੋਲ ਕੇ ਵੋਟਾਂ ਲੈਕੇ ਇਕ ਵੀ ਕੰਮ ਨਹੀਂ ਕੀਤੇ। ਹਰ ਵਰਗ ਦੁੱਖਾਂ ਹੈ ਕਿਸਾਨ, ਮਜ਼ਦੂਰ, ਦੁਕਾਨਦਾਰ, ਨੌਜਵਾਨ ਗਰੀਬ ਅਮੀਰ ਮੁਲਾਜ਼ਮ ਸਭ ਅੌਖੇ ਹਨ ਤੇ ਇਲੈਕਸਨ ਵਿੱਚ ਆਪਣੇ ਨਾਲ ਹੋਏ ਧੋਖੇ ਦਾ ਜਵਾਬ ਦੇਣਗੇ।
ਸ੍ਰੀ ਚੰਦੂਮਾਜਰਾ ਨੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅੱਜ ਆਜ਼ਾਦ ਗਰੁੱਪ ਦੁਆਲੇ ਲੋਕ ਆਪਣੀ ਮਾਂ ਪਾਰਟੀ ਨੂੰ ਮਾਂ ਕਹਿਣ ਤੋਂ ਤੋਂ ਹੀ ਇਨਕਾਰੀ ਹਨ ਅਤੇ ਉੱਪਰੋਂ ਇਹ ਚੋਣਾਂ ਜੋ ਕਿ ਇੱਕ ਜੰਗ ਦੇ ਸਮਾਨ ਹੁੰਦੀਆਂ ਹਨ ਦੱਸ ਸਾਲ ਸਰਕਾਰ ਤੇ ਚਾਰ ਸਾਲ ਬਾਅਦ ਤੱਕ ਕਾਰਪੋਰੇਸ਼ਨ ਦਾ ਅਨੰਦ ਮਾਣ ਕੇ ਚੋਣਾਂ ਦੇ ਦੌਰਾਨ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭੱਜ ਗਏ ਹਨ ਅਤੇ ਉੱਪਰੋਂ ਇਨ੍ਹਾਂ ਇਕ ਅਜਿਹੀ ਨੈਸ਼ਨਲ ਪਾਰਟੀ ਨਾਲ ਗੱਠਜੋੜ ਕੀਤਾ ਹੈ, ਜਿਸ ਨੇ ਮੁੱਢਲੇ ਸਿਧਾਂਤਾਂ ਨੂੰ ਹੀ ਕੁਲਵੰਤ ਸਿੰਘ ਕੋਲ ਵੇਚ ਦਿੱਤਾ ਹੈ ਤੇ ਆਪਣਾ ਚੋਣ ਨਿਸ਼ਾਨ ਹੀ ਦਾਅ ਤੇ ਲਾ ਦਿੱਤਾ ਹੈ। ਪਰ ਇਸ ਗੱਲ ਨੂੰ ਭੁੱਲ ਗਏ ਕਿ ਇਹ ਇਨਸਾਨ ਕਿਸੇ ਦਾ ਨਹੀਂ ਬਣ ਕੇ ਚੱਲ ਸਕਦਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…