Nabaz-e-punjab.com

ਅਕਾਲੀ ਦਲ ਦੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਚੰਦੂਮਾਜਰਾ ਦੇ ਹੱਕ ਵਿੱਚ ਕੀਤੀ ਭਰਵੀਂ ਚੋਣ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਇੱਥੋਂ ਦੇ ਫੇਜ਼-3ਬੀ1 ਵਿੱਚ ਅਕਾਲੀ ਦਲ ਦੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਆਮ ਸ਼ਹਿਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਲਈ ਕੁਰਬਾਨੀਆਂ ਕੀਤੀਆਂ ਹਨ। ਜਿਸ ਦਾ ਲੰਮਾ ਚੌੜਾ ਇਤਿਹਾਸ ਹੈ ਜਦੋਂਕਿ ਕਾਂਗਰਸ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਮੁਹਾਲੀ ਸਮੇਤ ਸਮੁੱਚੇ ਸ੍ਰੀ ਆਨੰਦਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਦੁਨੀਆ ਵਿੱਚ ਦੇਸ਼ ਦਾ ਨਾਮ ਉੱਚਾ ਕਰਨ ਕਰਕੇ ਅੱਜ ਦੇਸ਼ ਵਾਸੀ ਦੁਬਾਰਾ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਹਨ ਜਦੋਂਕਿ ਸ੍ਰੀ ਮੋਦੀ ਦੇ ਮੁਕਾਬਲੇ ਕਾਂਗਰਸ ਕੋਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਚਿਹਰਾ ਨਹੀਂ ਹੈ।
ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਮੋਦੀ ਲਹਿਰ ਚੱਲ ਰਹੀ ਹੈ। ਲਿਹਾਜ਼ਾ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੰਦੂਮਾਜਰਾ ਨੂੰ ਜਿਤਾ ਕੇ ਮੁੜ ਪਾਰਲੀਮੈਂਟ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਅਕਾਲੀ ਦਲ ਦੇ ਵਰਕਰਾਂ ਅਤੇ ਬੀਬੀਆਂ ਦੀਆਂ ਸੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ।
ਇਸ ਤੋਂ ਪਹਿਲਾਂ ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਹੁਕਮਰਾਨ ਕਾਂਗਰਸ ਪਾਰਟੀ ਨੂੰ ਸਮੁੱਚੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਕੋਈ ਯੋਗ ਉਮੀਦਵਾਰ ਨਹੀਂ ਲੱਭਿਆ ਹੈ ਅਤੇ ਹੁਣ ਕਾਂਗਰਸ ਨੇ ਪੈਰਾਸ਼ੂਟ ਰਾਹੀਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਿਸ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ ਅਤੇ ਕਾਂਗਰਸੀ ਵਰਕਰ ਹਾਈ ਕਮਾਂਡ ਦੇ ਫੈਸਲੇ ਤੋਂ ਸਖ਼ਤ ਨਾਰਾਜ਼ ਹਨ। ਜਿਸ ਦਾ ਫਾਈਦਾ ਅਕਾਲੀ ਦਲ ਨੂੰ ਹੋਵੇਗਾ।
ਇਸ ਮੌਕੇ ਯੂਥ ਵਿੰਗ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਕਰਮ ਸਿੰਘ ਬਬਰਾ, ਰੁਪਿੰਦਰ ਸਿੰਘ ਸਚਦੇਵਾ, ਖੁਸ਼ਵੰਤ ਸਿੰਘ ਖੜਬੰਦਾ, ਦਵਿੰਦਰ ਸਿੰਘ ਭਾਟੀਆ, ਨਰਿੰਦਰ ਸਿੰਘ ਸੰਧੂ, ਐਨ.ਐਸ. ਮਨਹਾਸ, ਸੁਰਿੰਦਰਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਸਤਨਾਮ ਮਲਹੋਤਰਾ, ਬਲਜਿੰਦਰ ਸਿੰਘ ਬੇਦੀ, ਇੰਦਰਪ੍ਰੀਤ ਕੌਰ ਪ੍ਰਿੰਸ, ਪ੍ਰਭਲੀਨ ਕੌਰ, ਰਿੱਤੂ ਬਾਂਸਲ, ਬਲਵਿੰਦਰ ਕੌਰ, ਭੁਪਿੰਦਰ ਸਿੰਘ, ਐਸਐਸ ਢਿੱਲੋਂ, ਡਾ. ਬੀਐਸ ਚੰਦੋਕ, ਹਰਮਿੰਦਰ ਸਿੰਘ ਸਿਆਲ, ਨੀਰਜ਼ ਕੁਮਾਰ, ਅਮਰਜੀਤ ਸਿੰਘ ਅਤੇ ਹੋਰ ਸ਼ਹਿਰੀ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…