nabaz-e-punjab.com

ਅਕਾਲੀ ਦਲ ਦੇ ਕੌਂਸਲਰ ਸਤਵੀਰ ਧਨੋਆ ਵੱਲੋਂ ਇਲਾਕਾ ਵਾਸੀਆਂ ਨਾਲ ਵਾਟਰ ਵਰਕਸ ਸੈਕਟਰ 69 ਦੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਇੱਥੋਂ ਦੇ ਸੈਕਟਰ 69 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਇਲਾਕਾ ਵਾਸੀਆਂ ਨਾਲ ਮਿਲ ਕੇ ਬੀਤੇ ਦਿਨੀਂ ਸੈਕਟਰ 69 ਦੇ ਵਾਟਰ ਵਰਕਸ ਦੀ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸ੍ਰੀ ਧਨੋਆ ਨੇ ਦੱਸਿਆ ਕਿ ਇਸ ਵਾਟਰ ਵਰਕਸ ਵਿੱਚ ਜਨਰੇਟਰ ਸੈਟ, ਮੋਟਰਾਂ ਅਤੇ ਹੋਰ ਬਿਜਲੀ ਉਪਕਰਣ ਪੁਰਾਣੇ ਹੋਣ ਕਾਰਨ ਆਪਣੀ ਸਮਰਥਾ ਅਨੁਸਾਰ ਕੰਮ ਨਹੀਂ ਕਰ ਰਹੇ ਹਨ। ਉਹਨਾਂ ਕਿਹਾ ਕਿ ਗਮਾਡਾ ਵੱਲੋਂ ਸਹੀ ਤਰੀਕੇ ਨਾਲ ਮੁਰੰਮਤ ਆਦਿ ਨਾ ਕਰਵਾਉਣ ਕਾਰਨ ਕਬਾੜ ਦਾ ਰੂਪ ਧਾਰਨ ਕਰ ਚੁਕੀ ਮਸ਼ੀਨਰੀ ਨੂੰ ਬਦਲਣ ਦੀ ਸਖ਼ਤ ਲੋੜ ਹੈ ਤਾਂ ਜੋ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਮਿਲ ਸਕੇ।
ਸ੍ਰੀ ਧਨੋਆ ਨੇ ਕਿਹਾ ਕਿ ਸੈਕਟਰ 66 ਤੋਂ 69 ਤੱਕ ਦੇ ਵਸਨੀਕਾਂ ਨੂੰ ਪਾਣੀ ਲਈ ਸਿਰਫ਼ ਟਿਊਬਵੈਲਾਂ ਉਪਰ ਹੀ ਨਿਰਭਰ ਹੋਣ ਪੈ ਰਿਹਾ ਹੈ, ਕਿਉਂਕਿ ਨਹਿਰੀ ਪਾਣੀ ਦੀ ਸਹੂਲਤ ਅਜੇ ਇਹਨਾਂ ਸੈਕਟਰਾਂ ਨੂੰ ਨਹੀਂ ਮਿਲ ਸਕੀ ਹੈ। ਉਹਨਾਂ ਗਮਾਡਾ ਤੋਂ ਮੰਗ ਕੀਤੀ ਕਿ ਟਿਊਬਵੈਲ ਅਤੇ ਵਾਟਰ ਵਰਕਸ ਉਪਰ ਜਨਰੇਟਰ ਸੈਟ ਅਤੇ ਮੋਟਰਾਂ ਆਦਿ ਨਵੀਂਆਂ ਲਗਵਾਈਆਂ ਜਾਣ ਤਾਂ ਜੋ ਵਾਰ ਵਾਰ ਆ ਰਹੀ ਪ੍ਰੇਸ਼ਾਨੀ ਹਮੇਸ਼ਾ ਹਮੇਸ਼ਾ ਲਈ ਦੂਰ ਹੋ ਸਕੇ।
ਇਸ ਮੌਕੇ ਹਰਜੀਤ ਸਿੰਘ ਗਿੱਲ, ਰਾਜਬੀਰ ਸਿੰਘ, ਕਰਮ ਸਿੰਘ ਮਾਵੀ, ਕੈਪਟਨ ਮੱਖਣ ਸਿੰਘ, ਅਨਿਲ ਸ਼ਰਮਾ, ਹਰਵੰਤ ਸਿੰਘ ਗਰੇਵਾਲ, ਰੁਪਿੰਦਰ ਸਿੰਘ ਬੱਲ, ਗੁਰਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਟਿਵਾਣਾ, ਦਵਿੰਦਰ ਸਿੰਘ, ਅਵਤਾਰ ਸਿੰਘ ਸੈਣੀ, ਸਰਜੀਤ ਸਿੰਘ ਸੇਖੋਂ, ਹਰਭਗਤ ਸਿੰਘ ਬੇਦੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…