nabaz-e-punjab.com

ਰਾਜੋਆਣਾ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਸਬੰਧੀ ਅਕਾਲੀ ਦਲ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 18 ਜੁਲਾਈ:
ਅੱਜ ਮਿਤੀ 18 ਜੁਲਾਈ ਨੂੰ ਸ਼੍ਰੋਮਣੀ ਆਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਸਾਂਝਾ ਵਫ਼ਦ ਜਿਸ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਵਾਲ, ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਰਾਜ ਸਭਾ ਦੇ ਮੈਂਬਰ ਬਲਵਿੰਦਰ ਸਿੰਘ ਭੂੰਦੜ, ਤਰਲੋਚਨ ਸਿੰਘ, ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਸਬੰਧੀ ਅੱਜ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ।
ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਦੱਸਿਆ ਕੇ ਆਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗ੍ਰਹਿ ਮੰਤਰਾਲੇ ਨਾਲ ਰਾਬਤਾ ਰੱਖ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਸਮੇਂ ਵਿੱਚ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਜਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸਨ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਸੀ। ਜਿਸ ਵਿੱਚ ਭਾਈ ਰਾਜੋਆਣਾ ਦੀ ਲੰਬਿਤ ਪਈ ਅਪੀਲ ’ਤੇ ਜਲਦ ਫੈਸਲਾ ਕਰਨ ਦੀ ਮੰਗ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਇਕ ਵਫ਼ਦ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਵੀ ਇਹ ਮੰਗ ਉਠਾਈ ਗਈ ਸੀ। ਇਸ ਸਮੇਂ ਚੰਦੂਮਾਜਰਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨੇ ਵਫ਼ਦ ਨੂੰ ਪੂਰਾ ਭਰੋਸਾ ਦਿੱਤਾ ਕਿ ਜਲਦੀ ਹੀ ਕੇਂਦਰ ਸਰਕਾਰ ਇਸ ਮਸਲੇ ’ਤੇ ਗੌਰ ਕਰਕੇ ਰਾਜੋਆਣਾ ਦੀ ਫਾਸੀ ਦੀ ਸ਼ਜਾ ਮੁਆਫ਼ੀ ਲਈ ਕਰਵਾਈ ਨੂੰ ਅਮਲ ਵਿੱਚ ਲਿਆਏਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…