
ਅਕਾਲੀ ਦਲ ਦੇ ਜ਼ਿਲ੍ਹਾ ਆਗੂਆਂ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹਾ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਵਫ਼ਦ ਦੇ ਰੂਪ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਹ ਅੱਜ ਇੱਥੇ ਇਕ ਨਿੱਜੀ ਸਮਾਰੋਹ ਵਿੱਚ ਸ਼ਾਮਲ ਹੋਣ ਆਏ ਸੀ। ਇਨ੍ਹਾਂ ਸਰਗਰਮ ਵਰਕਰਾਂ ਨੇ ਸ੍ਰੀ ਬਾਦਲ ਨੂੰ ਜ਼ਿਲ੍ਹਾ ਮੁਹਾਲੀ ਵਿੱਚ ਪਾਰਟੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਵਰਕਰਾਂ ਨੇ ਮੰਗ ਕੀਤੀ ਕਿ ਮੁਹਾਲੀ ਹਲਕੇ ਦੀ ਸੀਟ ਬਸਪਾ ਤੋਂ ਵਾਪਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪੀ ਜਾਵੇ। ਜਿਸ ’ਤੇ ਸੁਖਬੀਰ ਬਾਦਲ ਨੇ ਵਰਕਰਾਂ ਦੀਆਂ ਦਲੀਲਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਤਾਂ ਜੋ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਕਰਕੇ ਪੰਜਾਬ ਵਿੱਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਈ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਦੀਪ ਸਿੰਘ ਭਾਰਜ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਰਕਲ ਪ੍ਰਧਾਨ ਹਰਵਿੰਦਰ ਸਿੰਘ ਪੱਤੋ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ, ਨਿਰਮਲ ਸਿੰਘ ਮਾਣਕਮਾਜਰਾ, ਕਰਮਜੀਤ ਸਿੰਘ ਬੜੀ, ਯੂਥ ਆਗੂ ਗੁਰਪ੍ਰਤਾਪ ਸਿੰਘ ਬੜੀ, ਰਮਨਦੀਪ ਸਿੰਘ ਬਾਵਾ, ਗੁਰਪ੍ਰੀਤ ਸਿੰਘ ਕਾਲਾ, ਸਰਬਜੀਤ ਸਿੰਘ, ਡਿੰਪੀ ਢਿੱਲੋਂ ਅਤੇ ਹੋਰ ਵਰਕਰ ਹਾਜ਼ਰ ਸਨ।