ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁੰਭੜਾ ਨੇ ਲਿਆ ਚੰਦੂਮਾਜਰਾ ਦਾ ਅਸੀਰਵਾਦ

ਜਥੇਦਾਰ ਕੁੰਭੜਾ ਨਿਰਵਿਵਾਦ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅੱਜ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਆਸ਼ੀਰਵਾਦ ਲੈਣ ਲਈ ਉਹਨਾਂ ਦੇ ਘਰ ਪਹੁੰਚੇ। ਇਸ ਮੌਕੇ ਪ੍ਰੋ. ਚੰਦੂਮਾਜਰਾ ਵੱਲੋਂ ਜਥੇਦਾਰ ਕੁੰਭੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਬਲਜੀਤ ਸਿੰਘ ਕੁੰਭੜਾ ਟਕਸਾਲੀ ਆਗੂ ਹਨ, ਜਿਹਨਾਂ ਉਪਰ ਹਰ ਕਿਸੇ ਨੂੰ ਮਾਣ ਹੈ। ਉਹਨਾਂ ਵਿਚਲੀਆਂ ਯੋਗਤਾਵਾਂ ਕਰਕੇ ਹੀ ਉਹਨਾਂ ਨੂੰ ਵੱਡੀ ਜਿੰਮੇਵਾਰੀ ਪਾਰਟੀ ਵੱਲੋਂ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਜਥੇਦਾਰ ਕੁੰਭੜਾ ਨਿਰਵਿਵਾਦ ਆਗੂ ਹਨ ਅਤੇ ਸਾਰੇ ਹੀ ਆਗੂ ਉਹਨਾਂ ਨੂੰ ਪੂਰਾ ਸਹਿਯੋਗ ਕਰ ਰਹੇ ਹਨ। ਉਹਨਾਂ ਕਿਹਾ ਕਿ ਜਥੇਦਾਰ ਕੁੰਭੜਾ ਉਪਰ ਪਾਰਟੀ ਨੇ ਜੋ ਵਿਸਵਾਸ਼ ਕੀਤਾ ਹੈ , ਉਸ ਉਪਰ ਉਹ ਪੂਰਾ ਉਤਰਨਗੇ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਉੱਪਰ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ, ਉਸ ਉੱਪਰ ਉਹ ਪੂਰਾ ਉਤਰਨਗੇ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਉਹਨਾਂ ਵੱਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਾਰਟੀ ਨੂੰ ਬੂਥ ਲੈਵਲ ਤੱਕ ਮਜਬੂਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋੱ ਇਲਾਵਾ ਪਿੰਡਾਂ ਵਿੱਚ ਵੀ ਪਾਰਟੀ ਦਾ ਆਧਾਰ ਵਧਾਉਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਉਹ ਸ਼ਹਿਰ ਵਿੱਚ ਵਿਚਰ ਰਹੇ ਸਾਰੇ ਹੀ ਆਗੂਆਂ ਨੂੰ ਨਾਲ ਲੈ ਕੇ ਚੱਲਣ ਦਾ ਯਤਨ ਕਰ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਜਿਲਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਜਥੇਦਾਰ ਕੁੰਭੜਾ ਪਾਰਟੀ ਦੇ ਸੀਨੀਅਰ ਆਗੂ ਹਨ, ਉਹਨਾਂ ਦੀ ਅਗਵਾਈ ਵਿੱਚ ਪਾਰਟੀ ਹੋਰ ਵੀ ਮਜਬੂਤ ਹੋਵੇਗੀ। ਉਹਨਾਂ ਕਿਹਾ ਕਿ ਜਥੇਦਾਰ ਕੁੰਭੜਾ ਨੂੰ ਹਰ ਵਰਗ ਵਲੋੱ ਹੀ ਸਹਿਯੋਗ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਦੇ ਸਾਰੇ ਹੀ ਆਗੂਆਂ ਵੱਲੋਂ ਜਥੇਦਾਰ ਕੁੰਭੜਾ ਨੂੰ ਪੂਰਨ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਕਮਲਪ੍ਰੀਤ ਕੌਰ, ਜਸਵੀਰ ਕੌਰ, ਅਰੁਣ ਸਰਮਾ, ਅਸ਼ੋਕ ਝਾਅ, ਸੈਹਬੀ ਆਨੰਦ, ਬੌਬੀ ਕੰਬੋਜ, ਪਰਵਿੰਦਰ ਸਿੰਘ ਤਸਿੰਬਲੀ, ਰਜਿੰਦਰ ਕੌਰ ਕੁੰਭੜਾ, ਰਮਨਪ੍ਰੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…