
ਅਕਾਲੀ ਦਲ ਵੱਲੋਂ ਜਤਿੰਦਰ ਰੋਮੀ ਨੂੰ ਬੀਸੀ ਵਿੰਗ ਦਾ ਜਨਰਲ ਸਕੱਤਰ ਥਾਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਰੋਮੀ ਅਬਰਾਵਾਂ ਨੂੰ ਹਾਈ ਕਮਾਂਡ ਨੇ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਬੀਸੀ ਵਿੰਗ ਪੰਜਾਬ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੀ ਸਿਫ਼ਾਰਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸਾਬਕਾ ਕੈਬਨਿਟ ਮੰਤਰੀ ਅਤੇ ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕੀਤੀ ਹੈ। ਅੱਜ ਮੁਹਾਲੀ ਦੇ ਫੇਜ਼-2 ਵਿੱਚ ਅਕਾਲੀ ਆਗੂ ਚੰਦੂਮਾਜਰਾ ਵੱਲੋਂ ਸ੍ਰੀ ਜਤਿੰਦਰ ਰੋਮੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਕਮੇਟੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਆ।
ਇਸ ਮੌਕੇ ਜਸਵੰਤ ਸਿੰਘ ਹੁਲਕਾ ਸਰਕਲ ਪ੍ਰਧਾਨ ਬਨੂੜ, ਅਮਰਜੀਤ ਸਿੰਘ ਸਰਕਲ ਪ੍ਰਧਾਨ ਮਾਣਕਪੁਰ, ਬਿੰਦਰ ਸਿੰਘ ਸਰਕਲ ਪ੍ਰਧਾਨ ਰਾਜਪੁਰਾ, ਸੰਤ ਸਿੰਘ ਅਬਰਾਵਾਂ, ਗੁਰਚਰਨ ਸਿੰਘ ਅਬਰਾਵਾਂ ਪ੍ਰਧਾਨ ਬੀਸੀ ਵਿੰਗ ਬਨੂੜ, ਕੁਲਵਿੰਦਰ ਸਿੰਘ ਤਸੋਲੀ, ਯੂਥ ਆਗੂ ਸੁਲਤਾਨ ਮਾਣਕਪੁਰ, ਸੁਖਬੀਰ ਸਿੰਘ ਸਾਬਕਾ ਸਰਪੰਚ ਨੱਤਿਆਂ ਅਤੇ ਹੋਰਨਾਂ ਆਗੂਆਂ ਨੇ ਸ੍ਰੀ ਰੋਮੀ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈ ਕਮਾਂਡ ਅਤੇ ਚੰਦੂਮਾਜਰਾ ਅਤੇ ਗਾਬੜੀਆਂ ਦਾ ਧੰਨਵਾਦ ਕੀਤਾ ਹੈ।