Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਕੀਤੀਆਂ ਸਰਗਰਮੀਆਂ ਤੇਜ਼ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਸਤੰਬਰ: ਵਿਧਾਨ ਸਭਾ ਹਲਕਾ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਹਲਕਾ ਖਰੜ ਦੇ ਅਕਾਲੀ ਅਹੁਦੇਦਾਰਾਂ, ਵਰਕਰਾਂ ਨਾਲ ਮੀਟਿੰਗਾਂ ਕਰਕੇ ਸਰਗਮੀਆਂ ਨੂੰ ਹੋਰ ਤੇਜ਼ ਕਰ ਦਿੱਤਾ। ਉਨ੍ਹਾਂ ਅੱਜ ਇੱਥੇ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਅਕਾਲੀ-ਭਾਜਪਾ ਸਰਕਾਰ ਸਮੇਂ ਬਹੁਪੱਖੀ ਵਿਕਾਸ ਹੋਇਆ ਹੈ ਜਦੋਂ ਕਿ ਹੁਣ ਕੈਪਟਨ ਸਰਕਾਰ ਦੇ ਸ਼ਾਸਨ ਵਿੱਚ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਗਏ ਹਨ। ਖਰੜ ਇਲਾਕੇ ਵਿੱਚ ਵਿਕਾਸ ਕੰਮਾਂ ਵਿੱਚ ਭਾਰੀ ਖੜੌਤ ਆ ਗਈ ਹੈ ਅਤੇ ਬਾਦਲ ਸਰਕਾਰ ਵੇਲੇ ਪਾਸ ਹੋਏ ਐਸਟੀਮੇਟ ਵਾਲੇ ਪ੍ਰਾਜੈਕਟ ਵੀ ਠੰਢੇ ਬਸਤੇ ਵਿੱਚ ਪਾ ਦਿੱਤੇ ਗਏ ਹਨ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮਨਜੀਤ ਸਿੰਘ ਮੂੰਧੋ ਸੰਗਤੀਆਂ, ਸਰਬਜੀਤ ਸਿੰਘ ਕਾਦੀਮਾਜਰਾ, ਰਣਧੀਰ ਸਿੰੰਘ ਧੀਰਾ ਸਮੇਤ ਹਲਕੇ ਦੇ ਹੋਰ ਆਗੂ, ਪਾਰਟੀ ਦੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ