ਅਕਾਲੀ ਦਲ ਮੁਹਾਲੀ ਨੇ ਲੰਗਰ ਸੇਵਾ ਲਈ 200 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਲਈ ਭੇਜੀ

ਕੇਂਦਰ ਸਰਕਾਰ ਵੱਲੋਂ ਭੇਜੇ ਅਨਾਜ ਤੇ ਦਾਲਾਂ ਦੀ ਵੰਡ ਕਰਨ ਵਿੱਚ ਸਰਕਾਰ ਬੂਰੀ ਤਰ੍ਹਾਂ ਫੇਲ: ਐਨਕੇ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਵੱਲੋਂ ਅਕਾਲੀ ਮੇਅਰ ਕੁਲਵੰਤ ਸਿੰਘ, ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਲੰਗਰ ਸੇਵਾ ਲਈ 200 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਲਈ ਭੇਜੀ ਗਈ। ਮੁਹਾਲੀ ਦੇ ਸਮੂਹ ਸਾਬਕਾ ਅਕਾਲੀ ਕੌਂਸਲਰਾਂ, ਸਰਕਲ ਪ੍ਰਧਾਨਾਂ, ਬਲਾਕ ਸਮਿਤੀ ਮੈਂਬਰਾਂ ਅਤੇ ਵਰਕਰਾਂ ਨੇ ਸਾਂਝਾ ਉਪਰਾਲਾ ਕਰਕੇ ਅਨਾਜ ਇਕੱਠਾ ਕੀਤਾ।
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜਿਓਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨਕੇ ਸ਼ਰਮਾ ਨੇ ਅਨਾਜ ਦੀਆਂ ਬੋਰੀਆਂ ਨਾਲ ਲੱਦੀਆਂ ਦੋ ਟਰਾਲੀਆਂ ਨੂੰ ਰਵਾਨਾ ਕੀਤਾ। ਇਸ ਤੋਂ ਪਹਿਲਾਂ ਗੰ੍ਰਥੀ ਸਿੰਘ ਨੇ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਨਕੇ ਸ਼ਰਮਾ ਨੇ ਦੋਸ਼ ਲਾਇਆ ਕਿ ਲੌਕਡਾਊਨ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ 2 ਲੱਖ 10 ਹਜ਼ਾਰ ਮੀਟਰਿਕ ਟਨ ਜਿਸ ਵਿੱਚ ਪ੍ਰਤੀ ਪਰਿਵਾਰ 5 ਕਿੱਲੋ ਚੀਨੀ, ਇਕ ਕਿੱਲੋ ਦਾਲ ਸਮੇਤ ਹੋਰ ਜ਼ਰੂਰੀ ਵਸਤੂਆਂ ਭੇਜੀਆਂ ਗਈਆਂ ਸਨ ਪ੍ਰੰਤੂ ਪਿਛਲੇ ਦੋ ਮਹੀਨੇ ਵਿੱਚ ਸੂਬਾ ਸਰਕਾਰ ਇਹ ਸਮਾਨ ਲੋੜਵੰਦਾਂ ਨੂੰ ਵੰਡਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਜਿੱਥੇ ਕਿਤੇ ਮਾੜਾ ਮੋਟਾ ਸਮਾਨ ਵੰਡਿਆਂ ਵੀ ਗਿਆ ਹੈ, ਉੱਥੇ ਰਾਸ਼ਨ ਸਮੱਗਰੀ ’ਤੇ ਕਾਂਗਰਸ ਦੀ ਮੋਹਰ ਲਗਾ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ।
ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਲੌਕਡਾਊਨ ਦੌਰਾਨ ਜਦੋਂ ਸਰਕਾਰ ਦੇ ਹੱਥ ਖੜੇ ਹੋ ਗਏ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ’ਚੋਂ ਰੋਜ਼ਾਨਾ 20 ਹਜ਼ਾਰ ਵਿਅਕਤੀਆਂ ਦਾ ਖਾਣਾ ਤਿਆਰ ਕਰਕੇ ਲੋੜਵੰਦਾਂ ਵਿੱਚ ਵੰਡਿਆਂ ਗਿਆ। ਇੱਥੋਂ ਤੱਕ ਕਿ ਪੀਜੀ ਵਿੱਚ ਰਹਿੰਦੀਆਂ ਲੜਕੀਆਂ ਨੂੰ ਪੀਜੀ ਰੂਮ ਵਿੱਚ ਖਾਣਾ ਪਹੁੰਚਾਇਆ ਜਾਂਦਾ ਰਿਹਾ ਹੈ। ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਅਕਾਲੀ ਦਲ ਨੇ ਅੌਖੇ ਸਮੇਂ ਹਮੇਸ਼ਾ ਹੀ ਲੋੜਵੰਦਾਂ ਦੀ ਬਾਂਹ ਫੜੀ ਹੈ। ਹੁਣ ਵੀ ਇਲਾਕੇ ਦੇ ਗੁਰੂਘਰਾਂ, ਸਿੱਖ ਸੰਸਥਾਵਾਂ ਅਤੇ ਮੰਦਰ ਕਮੇਟੀਆਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ।
ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਜਸਵੀਰ ਸਿੰਘ ਕੁਰੜਾ (ਤਿੰਨੇ ਸਰਕਲ ਪ੍ਰਧਾਨ), ਮਨਮੋਹਨ ਸਿੰਘ, ਬ੍ਰਿਜ ਮੋਹਨ ਸਿੰਘ ਲਾਂਡਰਾਂ, ਯੂਥ ਆਗੂ ਅਸ਼ਵਨੀ ਕੁਮਾਰ ਸ਼ਰਮਾ, ਅਵਤਾਰ ਸਿੰਘ ਲਾਂਡਰਾਂ, ਬਲਜੀਤ ਸਿੰਘ ਦੈੜੀ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…