Nabaz-e-punjab.com

ਅਕਾਲੀ ਦਲ (ਟਕਸਾਲੀ) ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਸਵਾਗਤ

ਜੇਲ੍ਹਾਂ ’ਚੋਂ ਰਿਹਾਅ ਹੋਣ ਤੋਂ ਬਾਅਦ ਕਿਸੇ ਵੀ ਸਿੱਖ ਨੂੰ ਕੌੜੀ ਅੱਖ ਨਾਲ ਨਾ ਦੇਖਿਆ: ਬੀਰਦਵਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਦੀ ਹੱਤਿਆ ਦੇ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਰੱਦ ਕਰਕੇ ਉਸ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫੈਸਲੇ ਸਵਾਗਤ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਦੇਸ਼ ਦੀਆਂ ਵੱਖ ਵੱਖ ਜੇਲ੍ਹ ਵਿੱਚ ਨਜ਼ਰਬੰਦ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਪਰ ਹਾਲੇ ਵੀ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਜਿਨ੍ਹਾਂ ਦੀਆਂ ਸਜ਼ਾਵਾਂ ਬਾਕੀ ਰਹਿੰਦੀਆਂ ਹਨ। ਰਾਹਤ ਦਿੱਤੀ ਜਾਵੇ। ਤਾਂ ਜੋ ਇਹ ਸਾਰੇ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਮੂਲੀਅਤ ਕਰ ਸਕਣ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ. ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਹੜੀ ਕਾਲੀ ਸੂਚੀ ਖ਼ਤਮ ਕਰਨ ਦੀ ਗੱਲ ਕਹੀ ਜਾ ਰਹੀ। ਇਹ ਸੂਚੀ ਜਨਤਕ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਲੋਕ ਕਾਲੀ ਸੂਚੀ ’ਚੋਂ ਬਾਹਰ ਕੱਢ ਦਿੱਤੇ ਗਏ ਹਨ। ਜਿਹੜੇ ਸਿੱਖਾਂ ਦੀ ਸਜ਼ਾ ਮੁਆਫ਼ ਜਾਂ ਜਿਨ੍ਹਾਂ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ’ਚੋਂ ਰਿਹਾਅ ਹੋਣ ਤੋਂ ਬਾਅਦ ਕਿਸੇ ਵੀ ਸਿੱਖ ਨੂੰ ਕੌੜੀ ਅੱਖ ਨਾਲ ਨਾ ਦੇਖਿਆ ਅਤੇ ਨਾ ਹੀ ਭਾਰਤ ਦੀਆਂ ਖੁਫ਼ੀਆ ਜਾਂ ਸੁਰੱਖਿਆ ਏਜੰਸੀਆਂ ਵੱਲੋਂ ਉਨ੍ਹਾਂ ਦੀਆਂ ਪੈੜਾਂ ਨਾ ਨੱਪੀਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਸਿੱਖਾਂ ਦੀ ਸ਼ੱਕੀ ਦਹਿਸ਼ਤਗਰਦਾਂ ਵਾਂਗ ਨਜ਼ਰਸਾਨੀ ਨਾ ਕੀਤੀ ਜਾਵੇ।
ਸ੍ਰ. ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਵੀ ਹੁਣ ਕਿਸੇ ਕਿਸਮ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਸਮਾਂ ਬਹੁਤ ਅੱਗੇ ਨਿਕਲ ਗਿਆ ਹੈ ਅਤੇ ਸਮਾਂ ਬੜਾ ਬਲਵਾਣ ਹੁੰਦਾ ਹੈ। ਸਮੇਂ ਨਾਲ ਸਾਰੇ ਜ਼ਖ਼ਮ ਭਰ ਜਾਂਦੇ ਹਨ। ਇਸ ਲਈ ਬੇਅੰਤ ਪਰਿਵਾਰ ਨੂੰ ਫਿਰਾਕ-ਦਿੱਲੀ ਦਾ ਸਬੂਤ ਦੇਣਾ ਚਾਹੀਦਾ ਹੈ। ਜਿਵੇਂ ਕਿ ਰਾਜੀਵ ਗਾਂਧੀ ਦੇ ਪਰਿਵਾਰ ਸੋਨੀਆਂ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ ਸਮੇਂ ਫਿਰਾਕਦਿਲੀ ਦਿਖਾਈ ਸੀ। ਉਨ੍ਹਾਂ ਦੱਸਿਆ ਕਿ ਇੰਝ ਹੀ ਉੜੀਸਾ ਵਿੱਚ ਇਕ ਪਾਦਰੀ ਜਿਊਂਦਾ ਸਾੜਨ ਦੇ ਮਾਮਲੇ ਵਿੱਚ ਮਰਹੂਮ ਪਾਦਰੀ ਦੀ ਪਤਨੀ ਨੇ ਕਾਤਲਾਂ ਨੂੰ ਮੁਆਫ਼ ਕਰ ਦਿੱਤਾ ਸੀ। ਇਸ ਲਈ ਹੁਣ ਸਾਰੀ ਕੌਮ ਚਾਹੁੰਦੀ ਹੈ ਕਿ ਇਹ ਸਾਰੇ ਜ਼ਖ਼ਮ ਭਰ ਜਾਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…