
ਵਪਾਰੀਆਂ ਤੇ ਸਨਅਤਕਾਰਾਂ ਦੇ ਹੱਕਾਂ ਲਈ ਅੱਗੇ ਹੋ ਕੇ ਲੜਾਈ ਲੜੇਗਾ ਅਕਾਲੀ ਦਲ: ਚੰਦੂਮਾਜਰਾ
ਬਿਜਲੀ ਦੀਆਂ ਦਰਾਂ ਵਧਾ ਕੇ ਆਪ ਸਰਕਾਰ ਨੇ ਵਪਾਰੀਆਂ ’ਤੇ ਬੇਲੋੜਾ ਬੋਝ ਵਧਾਇਆ: ਅਨਿਲ ਜੋਸ਼ੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੈਬਿਨਟ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ (ਚੇਅਰਮੈਨ ਉਦਯੋਗ ਅਤੇ ਵਪਾਰ ਵਿੰਗ, ਸ਼੍ਰੋਮਣੀ ਅਕਾਲੀ ਦਲ) ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀਆਂ ਤੇ ਬੇਲੋੜਾ ਭਾਰ ਪਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਪਾਰੀਆਂ ਦੇ ਹੱਕਾਂ ਲਈ ਅੱਗੇ ਹੋ ਕੇ ਲੜਾਈ ਲੜੇਗਾ। ਸਥਾਨਕ ਫੇਜ਼-7 ਵਿਖੇ ਪਾਰਟੀ ਦੇ ਉਦਯੋਗ ਅਤੇ ਕਾਮਰਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਪਾਰਸ ਦੇ ਦਫਤਰ ਵਿਖੇ ਸਥਾਨਕ ਵਪਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮਿਲਣੀ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਤੋੱ ਉਦਯੋਗ ਅਤੇ ਵਪਾਰ ਦੀ ਬਿਹਤਰੀ ਲਈ ਕੰਮ ਕਰਦਾ ਆਇਆ ਹੈ ਅਤੇ ਅਕਾਲੀ ਸਰਕਾਰ ਵੱਲੋਂ ਹਰ ਵਾਰ ਆਪਣੇ ਕਾਰਜਕਾਲ ਦੌਰਾਨ ਉਦਯੋਗ ਅਤੇ ਵਪਾਰ ਵਾਸਤੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ ਰੂਬੀ ਵੀ ਹਾਜ਼ਰ ਸਨ।
ਇਸ ਮੌਕੇ ਵਪਾਰੀਆਂ ਵੱਲੋਂ ਆਗੂਆਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਨੀਡ ਬੇਸ ਪਾਲਿਸੀ ਦੇ ਤਹਿਤ ਬੂਥਾਂ ਦੀ ਉੱਪਰਲੀ ਮੰਜਿਲ ਦੀ ਉਸਾਰੀ ਦੀ ਇਜਾਜਤ ਦੇਣ, ਵਪਾਰੀਆਂ ਦੀ ਸੁਰੱਖਿਆ ਦਾ ਮੁੱਦਾ, ਦੁਕਾਨਦਾਰਾਂ ਦੇ ਕਿਰਾਏ ਦੇ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੀ ਮੰਗ ਅਤੇ ਦੁਕਾਨਾਂ ਲਈ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦੇ ਮੁੱਦੇ ਵਿਚਾਰੇ ਗਏ।
ਇਸ ਮੌਕੇ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਵਪਾਰੀ ਸ਼ਹਿਰ ਦੀ ਉਸਾਰੀ ਦੇ ਮੁੱਢਲੇ ਪੜਾਅ ਤੋਂ ਇਸਦੇ ਵਿਕਾਸ ਵਿੱਚ ਯੋਗਦਾਨ ਦਿੰਦੇ ਆ ਰਹੇ ਹਨ ਜਿਹੜੇ ਸਰਕਾਰ ਨੂੰ ਸਾਰੇ ਟੈਕਸ ਵੀ ਦਿੰਦੇ ਹਨ ਪ੍ਰੰਤੂ ਸਰਕਾਰ ਵੱਲੋਂ ਵਪਾਰੀਆਂ ਦੀ ਭਲਾਈ ਲਈ ਕੁੱਝ ਨਹੀਂ ਕੀਤਾ ਜਾਂਦਾ ਉਲਟਾ ਵਪਾਰੀਆਂ ਤੇ ਭਾਰ ਪਾਇਆ ਜਾਂਦਾ ਹੈ। ਇਸ ਮੌਕੇ ਆਗੂਆਂ ਵੱਲੋਂ ਵਪਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਵਪਾਰੀਆਂ ਨੂੰ ਦਰਪੇਸ਼ ਮਸਲਿਆਂ ਲਈ ਅੱਗੇ ਹੋ ਕੇ ਆਵਾਜ ਬੁਲੰਦ ਕਰਣਗੇ ਅਤੇ ਵਪਾਰੀਆਂ ਦੇ ਮਸਲਿਆਂ ਨੂੰ ਹਲ ਕਰਵਾਇਆ ਜਾਵੇਗਾ।
ਇਸ ਮੌਕੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ, ਅਪਾਰਕੀਰਤ ਸਿੰਘ ਸੋਢੀ, ਤੇਜਿੰਦਰ ਸਿੰਘ, ਰਮਨਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਜੌੜਾ, ਭੁਪਿੰਦਰ ਸਿੰਘ, ਰਛਪਾਲ ਸਿੰਘ, ਰਾਜੀਵ ਕੁਮਾਰ ਗੋਲਡੀ, ਅਸ਼ੀਸ਼ ਜੈਨ, ਗੁਰਦੀਪ ਸਿੰਘ, ਬਲਜੀਤ ਸਿੰਘ ਮਠਾੜੂ, ਹਰਪ੍ਰੀਤ ਸਿੰਘ ਲਹਿਲ, ਪਰਮਿੰਦਰ ਸਿੰਘ, ਧੰਨਜੀਤ ਸਿੰਘ, ਕਮਲਜੀਤ ਸਿੰਘ, ਬਲਜੀਤ ਸਿੰਘ, ਅਜੈ ਮਹਾਜਨ, ਦੀਪਕ ਅਗਰਵਾਲ, ਭੁਪਿੰਦਰ ਸਿੰਘ, ਅੰਸ਼ੁਲ ਅਗਰਵਾਲ, ਧਰਮਿੰਦਰ ਸਿੰਘ, ਕਮਲਜੀਤ ਸਿੰਘ, ਪਰਵਿੰਦਰ ਕੁਮਾਰ ਵੀ ਹਾਜਿਰ ਸਨ।