Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਨੂੰ ਜੈਨੀ ਜੌਹਲ ਦਾ ਪਾਬੰਦੀਸ਼ੁਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਕਾਲੀ ਦਲ: ਮਜੀਠੀਆ ਜਿਸ ਗੀਤ ’ਤੇ ਮੁੱਖ ਮੰਤਰੀ ਦੇ ਕਹਿਣ ’ਤੇ ਪਾਬੰਦੀ ਲਗਾਈ, ਉਹ ਗੀਤ ਵਜਾਉਂਦਿਆਂ ਮੁੱਖ ਮੰਤਰੀ ਦੀ ਕੋਠੀ ਤੱਕ ਮਾਰਚ ਕਰੇਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਅਤੇ ਉਸਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਗਈ ਹੈ? ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਨ੍ਹਾਂ (ਮਾਨ) ਨੂੰ ਜੈਨੀ ਜੌਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿੱਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕੀਤਾ ਜਾਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਨ੍ਹਾਂ ਨੇ ਕਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਕਾਲਤ ਕੀਤੀ ਹੋਵੇ, ਹੁਣ ਉਹ ਯੂ-ਟਿਊਬ ’ਤੇ ਜੈਨੀ ਜੌਹਲ ਦੇ ਗੀਤ ਉੱਤੇ ਸਿਰਫ਼ ਇਸ ਕਰ ਕੇ ਪਾਬੰਦੀ ਲਗਵਾ ਰਹੇ ਹਨ ਕਿਉਂਕਿ ਗਾਇਕ ਨੇ ਮੁੱਖ ਮੰਤਰੀ ਤੋਂ ਕੁਝ ਜ਼ਰੂਰੀ ਤੇ ਅਹਿਮ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ’ਤੇ ਪਾਬੰਦੀ ਲਗਾਉਣ ਦਾ ਵਿਰੋਧ ਕਰਦਿਆਂ ਆਵਾਜ਼ ਬੁਲੰਦ ਕੀਤੀ ਸੀ ਅਤੇ ਅੱਜ ਖ਼ੁਦ ਗੀਤਾਂ ’ਤੇ ਪਾਬੰਦੀਆਂ ਲਗਵਾ ਰਹੇ ਹਨ। ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਸਵਾਲਾਂ ਵਿੱਚ ਗਲਤ ਕੀ ਹੈ? ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਤੁਹਾਡੀ ਸਰਕਾਰ ਹੈ ਜਿਸ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ। ਉਨ੍ਹਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਤੁਸੀਂ ਇਸਦਾ ਪ੍ਰਚਾਰ ਕੀਤਾ ਸੀ ਜਿਸ ਕਾਰਨ ਬੇਰਹਿਮੀ ਨਾਲ ਕਤਲ ਹੋਇਆ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਹਾਲਾਤ ਹੋਰ ਮਾੜੇ ਹੋ ਗਏ ਹਨ ਅਤੇ ਦਿੱਲੀ ਪੁਲੀਸ ਵੱਲੋਂ ਫੜੇ ਗੈਂਗਸਟਰ ਦੀਪਕ ਟੀਨੂੰ ਪੰਜਾਬ ਪੁਲੀਸ ਦੀ ਹਿਰਾਸਤ ’ਚੋਂ ਰਾਤ ਦੇ ਹਨੇਰੇ ਵਿੱਚ ਭੱਜਣ ਦੀ ਆਗਿਆ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ