ਅਕਾਲੀ ਦਲ ਦੇ ਵਰਕਰ ਤੇ ‘ਆਪ’ ਵਲੰਟੀਅਰ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਮੁਹਾਲੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਦਰਜਨਾਂ ਪਿੰਡਾਂ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਸੈਂਕੜੇ ਨੌਜਵਾਨਾਂ ਨੇ ਜੋਰਾ ਸਿੰਘ ਸਰਪੰਚ ਮਨੌਲੀ ਦੀ ਪ੍ਰੇਰਣਾ ਸਦਕਾ ਕਾਂਗਰਸ ਦਾ ਪੱਲਾ ਫੜ ਲਿਆ। ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੁਆਰਾ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਦਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸਥਾਨਕ ਉਦਯੋਗਿਕ ਖੇਤਰ ਫੇਜ਼-9 ਦੇ ਪਾਵਰ ਜਿੰਮ (ਨੇੜੇ ਬੈਸਟੈੱਕ ਮਾਲ) ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਕਾਂਗਰਸ ਪਾਰਟੀ ਨਾਲ ਜੁੜੇ ਇਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਸਾਡਾ ਆਉਣ ਵਾਲਾ ਸਮਾਂ ਨੌਜਵਾਨਾਂ ਦਾ ਹੈ ਅਤੇ ਕਿਸੇ ਵੀ ਪਾਰਟੀ ਦੀ ਮਜ਼ਬੂਤੀ ਵਿੱਚ ਯੂਥ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹਲਕੇ ਦੇ ਪਿੰਡਾਂ ਵਿੱਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਹੋਰ ਉਸਾਰੂ ਕੰਮਾਂ ਵੱਲ ਪ੍ਰੇਰਿਤ ਕਰਨ ਲਈ ਕੰਮ ਕਰਨ ਅਤੇ ਇਸ ਕੰਮ ਲਈ ਗਰਾਂਟਾਂ ਅਤੇ ਹੋਰ ਖੇਡਾਂ ਦਾ ਪ੍ਰਬੰਧ ਪੰਜਾਬ ਸਰਕਾਰ ਦੁਆਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਝਿਜਕ ਤੋਂ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਉਨ੍ਹਾਂ (ਸਿੱਧੂ) ਤੱਕ ਪਹੁੰਚਾਉਣ ਤਾਂ ਜੋ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾ ਸਕਣ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵਿੱਚ ਕਾਕਾ ਸਿੰਘ ਕੰਬਾਲੀ, ਅਮਨਦੀਪ ਸਿੰਘ ਬੈਂਸ ਕੰਬਾਲੀ, ਪ੍ਰਗਟ ਬੈਂਸ ਕੰਬਾਲੀ, ਮਨਿੰਦਰ ਬੈਂਸ, ਹਰਮਨ ਗਿੱਲ ਚਿੱਲਾ, ਲਵਪ੍ਰੀਤ ਬੈਦਵਾਣ, ਪਰਵਿੰਦਰ ਸਿੰਘ, ਗਗਨਦੀਪ ਸਿੰਘ, ਕੁਲਵਿੰਦਰ ਗਿੱਲ, ਇੰਦਰਜੀਤ, ਨਵਜੋਤ ਬੈਦਵਾਣ, ਜਤਿੰਦਰ ਸਿੰਘ, ਸੁਖਦੀਪ ਸਿੰਘ, ਸੁਰਮੁਖ ਸਿੰਘ, ਰਣਜੀਤ ਸਿੰਘ, ਮਨਿੰਦਰ ਬੈਦਵਾਣ, ਦਿਲਪ੍ਰੀਤ, ਜਸਵਿੰਦਰ ਸੰਧੂ, ਗਗਨਦੀਪ ਸਿੰਘ, ਦਮਨਪ੍ਰੀਤ ਬੈਦਵਾਣ ਅਤੇ ਹੋਰਨਾਂ ਨੌਜਵਾਨਾਂ ਨੇ ਇਕਸੁਰ ਵਿੱਚ ਐਲਾਨ ਕੀਤਾ ਕਿ ਉਹ ਆਪੋ ਆਪਣੇ ਪਿੰਡਾਂ ਦੇ ਲੋਕਾਂ ਨੂੰ ਪੰਜਾਬ ਸਰਕਾਰ ਕੀ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾ ਕੇ ਕਾਂਗਰਸ ਪਾਰਟੀ ਦੇ ਝੰਡੇ ਹੇਠ ਲਾਮਬੰਦ ਕਰਕੇ ਬਲਬੀਰ ਸਿੰਘ ਸਿੱਧੂ ਦੇ ਹੱਥ ਮਜਬੂਤ ਕਰਨਗੇ ਅਤੇ ਜੋ ਜ਼ਿੰਮੇਵਾਰੀ ਸਿੱਧੂ ਉਨ੍ਹਾਂ ਨੂੰ ਸੌਂਪਣਗੇ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਿੰਡਾਂ ’ਚੋਂ ਵਿਧਾਨ ਸਭਾ ਚੋਣਾਂ ਦੌਰਾਨ ਬਲਬੀਰ ਸਿੱਧੂ ਨੂੰ ਵੱਡੀ ਗਿਣਤੀ ਵੋਟਾਂ ਦੀ ਲੀਡ ਦਿਵਾਈ ਜਾਵੇਗੀ। ਇਸ ਤੋਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਨੌਜਵਾਨਾਂ ਨੂੰ ਸ੍ਰੀ ਸਿੱਧੂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਗਿਆਨੀ ਗੁਰਮੇਲ ਸਿੰਘ, ਜਤਿੰਦਰ ਸੂਦ ਵੀ ਮੌਜੂਦ ਸਨ।

Load More Related Articles

Check Also

Punjab To Launch ‘Sikhya Kranti’ to Mark Completion of ₹2,000-Cr Infrastructure Projects in 12K schools

Punjab To Launch ‘Sikhya Kranti’ to Mark Completion of ₹2,000-Cr Infrastructur…