nabaz-e-punjab.com

ਅਕਾਲੀ ਦਲ ਦੇ ਪ੍ਰਚਾਰ ਸਕੱਤਰ ਕੁਲਵਿੰਦਰ ਕੰਬਾਲਾ ਵੱਲੋਂ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜ਼ੋਨ ਮਨੌਲੀ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਠੇਕੇਦਾਰ ਮੋਹਨ ਸਿੰਘ ਬਠਲਾਣਾ ਅਤੇ ਗੁਰਦੀਪ ਸਿੰਘ ਬਾਸੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ। ਜਦੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਚਾਰ ਸਕੱਤਰ ਕੁਲਵਿੰਦਰ ਸਿੰਘ ਕੰਬਾਲਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੁਲਵਿੰਦਰ ਸਿੰਘ ਕੰਬਾਲਾ ਤੇ ਉਸਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਿਰੋਪਓ ਪਾ ਕੇ ਸੁਆਗਤ ਕੀਤਾ ਤੇ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਪਿੰਡ ਕੰਬਾਲਾ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਹਲਕਾ ਮੁਹਾਲੀ ਨੂੰ ਇੱਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਬੇਸ਼ਕ ਖਾਲੀ ਖਜ਼ਾਨਾ ਕੈਪਟਨ ਸਰਕਾਰ ਨੂੰ ਦਿੱਤਾ ਗਿਆ, ਪਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੂੰ ਵਲੋ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਵਿੱਚ ਜ਼ਰਾ ਵੀ ਖੜੌਤ ਨਹੀ ਆਉਣ ਦਿੱਤੀ ਗਈ। ਕੈਪਟਨ ਸਰਕਾਰ ਵਲੋ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਵਾਅਦੇ ਵਾਰੋ ਵਾਰੀ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸਮੁੱਚ ਹਲਕੇ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿੱਚ ਲੋਕਾਂ ਦੇ ਸਮਰਥਨ ਦੀ ਹਨ੍ਹੇਰੀ ਚੱਲ ਰਹੀ ਹੈ। ਜਿਸ ਕਾਰਨ ਅਕਾਲੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਤੈਅ ਹਨ। ਉਨ੍ਹਾਂ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਠੇਕੇਦਾਰ ਮੋਹਨ ਸਿੰਘ ਬਠਲਾਣਾ ਅਤੇ ਮਨੌਲੀ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਗੁਰਦੀਪ ਸਿੰਘ ਬਾਸੀ ਨੂੰ ਜਿਤਾਉਣ ਦੀ ਅਪੀਲ ਕੀਤੀ ।
ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਕੁਲਵਿੰਦਰ ਸਿੰਘ ਕੰਬਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਡੁੱਬਦਾ ਹੋਇਆ ਜਹਾਜ਼ ਹੈ ਅਤੇ ਅਕਾਲੀ ਦਾ ਅਧਾਰ ਲੋਕਾਂ ਵਿੱਚੋ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਇਸੇ ਕਾਰਨ ਹੀ ਉਹ ਇਲਾਕੇ ਦੇ ਵਿਕਾਸ ਲਈ ਅੱਜ ਕੈਬਨਿਟ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਦੀ ਅਗਾਂਹਵਧੂ ਸੋਚ ਤੋ ਪ੍ਰਭਾਵਿਤ ਹੋ ਕਿ ਉਹ ਕਾਂਗਰਸ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਠੇਕੇਦਾਰ ਮੋਹਨ ਸਿੰਘ ਬਠਲਾਣਾ ਤੇ ਗੁਰਦੀਪ ਸਿੰਘ ਬਾਸੀ ਦੀ ਚੋਣ ਪ੍ਰਚਾਰ ਆਪਣੇ ਹੱਥਾਂ ਵਿੱਚ ਲੈ ਕੇ ਚਲਾਉਣ ਦਾ ਵੀ ਐਲਾਨ ਕੀਤਾ ।
ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਮਰੀਕ ਸਿੰਘ ਕੰਬਾਲਾ, ਅਜੈਬ ਸਿੰਘ ਸਾਬਕਾ ਸਰਪੰਚ ਕੰਬਾਲਾ, ਡਾ: ਹਰਚੰਦ ਸਿੰਘ, ਦਲਜਿੰਦਰ ਸਿੰਘ ਸਿਟੂ ਨੰਬਰਦਾਰ, ਨਿਰਮਲ ਸਿੰਘ, ਹਰਨੇਕ ਸਿੰਘ, ਮੋਹਰ ਸਿੰਘ, ਗਿਆਨ ਸਿੰਘ, ਰਾਮ ਲਾਲ, ਨੱਛਤਰ ਸਿੰਘ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੋੰਘ ਮਨੌਲੀ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਜਗਤਾਰ ਸਿੰਘ ਲਾਣੇਦਾਰ, ਜਤਿੰਦਰ ਸੂਦ, ਸਵਰਨ ਸਿੰਘ ਘੋਲਾ, ਦਰਬਾਰਾ ਸਿੰਘ ਮਨੌਲੀ, ਜਗਤਾਰ ਸਿੰਘ ਬਾਕਰਪੁਰ, ਹਰੀ ਸਿੰਘ ਬਾਕਰਪੁਰ, ਅਂਜੈਬ ਸਿੰਘ ਬਾਕਰਪੁਰ, ਰਮਨਦੀਪ ਸਿੰਘ ਸਫੀਪੁਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…