ਅਕਾਲੀ ਆਗੂ ਬਲਜਿੰਦਰ ਸੋਨੀ ਕਾਂਗਰਸ ਵਿੱਚ ਸ਼ਾਮਲ, ਯੂਥ ਕਾਂਗਰਸ ਦਾ ਜਨਰਲ ਸਕੱਤਰ ਥਾਪਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਪਿੰਡ ਸੋਹਾਣਾ ਦੇ ਵਸਨੀਕ ਅਤੇ ਅਕਾਲੀ ਦਲ ਵੱਲੋਂ ਵਾਰਡ ਨੰਬਰ-40 ਤੋਂ ਨਗਰ ਨਿਗਮ ਦੀ ਚੋਣ ਲੜਨ ਵਾਲੇ ਨੌਜਵਾਨ ਆਗੂ ਬਲਜਿੰਦਰ ਸਿੰਘ ਸੋਨੀ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਸ੍ਰੀ ਸੋਨੀ ਨੂੰ ਯੂਥ ਕਾਂਗਰਸ ਜ਼ਿਲ੍ਹਾ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ, ਜਿਸ ਦਾ ਨਿਯੁਕਤੀ ਪੱਤਰ ਜ਼ਿਲ੍ਹਾ ਯੂਥ ਕਾਂਗਰਸ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਸੌਂਪਿਆ।
ਬਲਜਿੰਦਰ ਸਿੰਘ ਸੋਨੀ ਅਤੇ ਸਾਥੀਆਂ ਨਰਿੰਦਰ ਸਿੰਘ, ਬਲਵਿੰਦਰ ਸਿੰਘ ਬੰਟੀ, ਸੁਰਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ ਮੰਨੀ ਅਤੇ ਰੀਤਿਕ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਸਥਿਤੀ ਬੇਹੱਦ ਮਜ਼ਬੂਤ ਹੋ ਗਈ ਹੈ। ਯੂਥ ਆਗੂ ਭਲਵਾਨ ਅਮਰਜੀਤ ਸਿੰਘ ਲਖਨੌਰ ਦੀ ਪ੍ਰੇਰਣਾ ਸਦਕਾ ਕਾਂਗਰਸ ਵਿਚ ਸ਼ਾਮਲ ਹੋਏ ਬਲਜਿੰਦਰ ਸਿੰਘ ਤੇ ਸਾਥੀਆਂ ਦਾ ਬਲਬੀਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਮਫਲਰ ਪਾ ਕੇ ਸਵਾਗਤ ਕੀਤਾ ਤੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਮੋਹਾਲੀ ਹਲਕੇ ਅੰਦਰ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ, ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਆਪਣੇ ਸਾਥੀਆਂ ਸਮੇਤ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਕਾਂਗਰਸ ਪਾਰਟੀ ਨਾਲ ਜੁੜੇ ਹਨ। ਸ੍ਰੀ ਸਿੱਧੂ ਹੀ ਇਕੋ ਇਕ ਅਜਿਹੇ ਆਗੂ ਹਨ, ਜਿਹੜੇ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਹਨ।
ਅਤੇ ਹਰੇਕ ਵਿਅਕਤੀ ਦੇ ਦੁਖ ਸੁੱਖ ਵਿਚ ਸ਼ਾਮਲ ਹੁੰਦੇ ਆਏ ਹਨ ਜਦੋਕਿ ਇਸ ਤੋਂ ਉਲਟ ਆਪ ਉਮੀਦਵਾਰ ਕੁਲਵੰਤ ਸਿੰਘ ਅਤੇ ਅਕਾਲੀ ਉਮੀਦਵਾਰ ਪਰਵਿੰਦਰ ਸੋਹਾਣਾ ਨੇ ਪਿਛਲੇ ਪੰਜ ਸਾਲਾਂ ਵਿੱਚ ਲੋਕਾਂ ਨੂੰ ਆਪਣੀ ਸ਼ਕਲ ਤੱਕ ਨਹੀਂ ਸੀ ਦਿਖਾਈ। ਅੱਜ ਇਨ੍ਹਾਂ ਆਗੂਆਂ ਨੂੰ ਪਿੰਡਾਂ ਦੇ ਲੋਕ ਮੂੰਹ ਨਹੀਂ ਲਗਾ ਰਹੇ। ਉਨ੍ਹਾਂ ਦਾਅਵਾ ਕੀਤਾ ਸੋਹਾਣਾ ਪਿੰਡ ’ਚੋਂ ਸਿੱਧੂ ਰਿਕਾਰਡਤੋੜ ਵੋਟਾਂ ਦੀ ਲੀਡ ਮਿਲੇਗੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਯੂਥ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਨੌਜਵਾਨ ਆਗੂ ਪਹਿਲਵਾਨ ਅਮਰਜੀਤ ਸਿੰਘ ਲਖਨੌਰ ਪੰਚ ਵੀ ਮੌਜੂਦ ਸਨ।

Load More Related Articles

Check Also

Mann Govt in Action: Minister Ravjot Singh Cracks Down on Civic Negligence, Orders Swift Clean-Up in Dera Bassi

Mann Govt in Action: Minister Ravjot Singh Cracks Down on Civic Negligence, Orders Swift C…