ਅਕਾਲੀ ਆਗੂ ਬੰਟੀ ਰੋਮਾਣਾ ਗ੍ਰਿਫ਼ਤਾਰ, ਐਸਐਸਪੀ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਤੇ ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 26 ਅਕਤੂਬਰ:
ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦ ਵੀਡੀਓ ਨਾਲ ਛੇੜਛਾੜ ਕਰਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੰਟੀ ਰੋਮਾਣਾ ’ਤੇ ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨੂੰ ਟੈਂਪਰ ਕਰਕੇ ਵੀਡੀਓ ਉਸ ਵੱਲੋਂ ਆਪਣੇ ਟਵਿੱਟਰ ਅਕਾਉਂਟ ’ਤੇ ਅਪਲੋਡ ਕਰਨ ਦਾ ਦੋਸ਼ ਹੈ। ਜਿਸ ਵਿੱਚ ਅਕਾਲੀ ਆਗੂ ਵੱਲੋਂ ਭੱਦੀ ਕਿਸਮ ਦੀ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਮੁਹਾਲੀ ਦੇ ਸੈਕਟਰ-70 ਸਥਿਤ ਮਟੌਰ ਥਾਣੇ ਵਿੱਚ ਬੰਟੀ ਰੋਮਾਣਾ ਖ਼ਿਲਾਫ਼ ਧਾਰਾ 406,469,500, 43 ਅਤੇ 66 ਆਈਟੀ ਐਕਟ ਤਹਿਤ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ।
ਦੱਸਿਆ ਗਿਆ ਹੈ ਅਕਾਲੀ ਆਗੂ ਵੱਲੋਂ ਆਪਣੇ ਟਵਿੱਟਰ ਅਕਾਉਂਟ ’ਤੇ ਟੈਂਪਰ ਕਰਕੇ ਅਪਲੋਡ ਕੀਤੇ ਕੰਵਰ ਗਰੇਵਾਲ ਗੀਤ ਦੀ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਉਧਰ, ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਸ ਵੱਲੋਂ ਅਜਿਹਾ ਕੋਈ ਗੀਤ ਨਹੀਂ ਗਾਇਆ ਗਿਆ ਹੈ ਬਲਕਿ ਉਸ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਜਿਸ ਬਾਰੇ ਉਸ ਨੂੰ ਵੀ ਬਾਅਦ ਵਿੱਚ ਪਤਾ ਲੱਗਾ ਹੈ। ਇਸੇ ਦੌਰਾਨ ਕੰਵਰ ਗਰੇਵਾਲ ਨੇ ਆਪਣੇ ਪ੍ਰਸੰਸਕਾਂ ਨੂੰ ਸੁਨੇਹਾ ਲਗਾਉਂਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਉਸ ਦੇ ਇੱਕ ਪ੍ਰੋਗਰਾਮ ਦੀ ਵੀਡੀਓ ਜਿਸ ਵਿੱਚ ਉਹ ਸਟੇਜ ਤੋਂ ਗਾ ਰਹੇ ਹਨ। ਕਿਸੇ ਸੱਜਣ ਨੇ ਉਸ ਗੀਤ ਨਾਲ ਛੇੜਛਾੜ ਕਰੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਪਮਾਨ ਜਨਕ ਗੱਲ ਕਹੀਆਂ ਗਈਆਂ ਹਨ, ਜੋ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਚੰਗੇ ਸੁਨੇਹੇ ਲਾਉਣ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਮੁਹੱਬਤਾਂ ਪਾਉਣ ਲਈ ਵਧੀਆਂ ਪਲੇਟਫਾਰਮ ਹੈ, ਇਸ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਕੰਵਰ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਵਾਹਿਗੁਰੂ ਨੇ ਉੱਚਾ ਅਹੁਦਾ ਬਖ਼ਸ਼ਿਆਂ ਹੈ, ਜਿਸ ਦਾ ਸਾਨੂੰ ਸਾਰਿਆਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ। ਕੰਮ ਹੋਰ ਬਹੁਤ ਕਰਨ ਵਾਲੇ ਹਨ, ਲਿਹਾਜ਼ਾ ਸਾਨੂੰ ਬੇਫਜ਼ੂਲ ਗੱਲਾਂ ਛੱਡ ਕੇ ਉਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…