ਅਕਾਲੀ ਆਗੂ ਚੰਦੂਮਾਜਰਾ ਵੱਲੋਂ ਕੁਸ਼ਲ ਸ਼ਰਮਾ ਸੋਹਾਣਾ ਦੇ ਹੱਕ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੀ 10 ਸਾਲ ਚੱਲੀ ਸਰਕਾਰ ਸਮੇਂ ਅਤੇ ਉਸ ਤੋਂ ਬਾਅਦ 4 ਸਾਲ ਨਗਰ ਨਿਗਮ ਵਿੱਚ ਸੱਤਾ ਦਾ ਆਨੰਦ ਮਾਣਨ ਵਾਲੇ ਲੋਕ ਹੁਣ ਮੌਕੇ ਤੋਂ ਫ਼ਰਾਰ ਹੋ ਗਏ ਹਨ ਪ੍ਰੰਤੂ ਸ਼ਹਿਰ ਦੇ ਲੋਕ ਹੁਣ ਇਨ੍ਹਾਂ ਵਿਅਕਤੀਆਂ ਦੀ ਮੌਕਾਪ੍ਰਸਤੀ ਦੀ ਖੇਡ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਹ ਚੋਣਾਂ ਵਿੱਚ ਅਜਿਹੇ ਨੇਤਾਵਾਂ ਨੂੰ ਸਬਕ ਸਿਖਾਉਣ ਦਾ ਧਾਰੀ ਬੈਠੇ ਹਨ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਹਾਣਾ ਵਿਖੇ ਚੋਣ ਪ੍ਰਚਾਰ ਦੌਰਾਨ ਕਹੀ।
ਸ੍ਰੀ ਚੰਦੂਮਾਜਰਾ ਵਾਰਡ ਨੰਬਰ-32 ਤੋਂ ਅਕਾਲੀ ਦਲ ਦੇ ਉਮੀਦਵਾਰ ਕੁਸ਼ਲ ਸ਼ਰਮਾ ਸੋਹਾਣਾ ਦੀ ਹਮਾਇਤ ਵਿੱਚ ਰੱਖੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸੋਹਾਣਾ ਦੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕੁਸ਼ਲ ਸ਼ਰਮਾ ਸੋਹਾਣਾ ਦੀ ਚੋਣ ਮੁਹਿੰਮ ਨੂੰ ਖ਼ੁਦ ਸਾਂਭਣ ਦਾ ਐਲਾਨ ਕੀਤਾ। ਇੱਥੇ ਇਹ ਵਰਣਨਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਸ਼ਲ ਸ਼ਰਮਾ ਸੁਹਾਣਾ ਦੇ ਹੱਕ ਵਿੱਚ ਹੋਈ ਇਕੱਤਰਤਾ ਦੌਰਾਨ ਅਜਿਹਾ ਅਸਰ ਵੇਖਣ ਨੂੰ ਮਿਲਿਆ ਕਿ ਲੋਕਾਂ ਨੇ ਸੋਹਾਣਾ ਦੇ ਨੇਤਾ ਜਿਹੜੇ ਮੌਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਤਿਲਾਂਜਲੀ ਦੇ ਕੇ ਆਜ਼ਾਦ ਗਰੁੱਪ ਵਿੱਚ ਸ਼ਾਮਲ ਹੋ ਕੇ ਹੋ ਗਏ ਹਨ, ਉਨ੍ਹਾਂ ਨੂੰ ਸਬਕ ਸਿਖਾਉਣ ਦਾ ਮਨ ਬਣਾਈ ਬੈਠੇ ਹਨ।
ਇਸ ਮੌਕੇ ਮੌਜੂਦ ਹਾਜ਼ਰ ਇਕੱਤਰਤਾ ਵਿੱਚ ਹਾਜ਼ਰ ਲੋਕਾਂ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਰਫ਼ ਨਿੱਜੀ ਫਾਇਦਿਆਂ ਲਈ ਹੀ ਸਿਆਸਤ ਨੂੰ ਵਰਤਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਉੱਤੇ ਚੋਣ ਜਿੱਤ ਕੇ ਸਿਰਫ਼ ਨਿੱਜੀ ਫ਼ਾਇਦੇ ਲਈ ਹੀ ਸਿਆਸਤ ਕਰਦੇ ਰਹੇ। ਇਸ ਵਾਰਡ ਦੇ ਵਾਸ਼ਿੰਦਿਆਂ ਦੀਆਂ ਚਿਰਕੋਣੀ ਮੰਗਾਂ ਅਤੇ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਥਾਂ ਉੱਤੇ ਇਹ ਭ੍ਰਿਸ਼ਟਾਚਾਰ ਪ੍ਰਵਿਰਤੀ ਵਾਲੇ ਲੋਕ ਆਪਣੀਆਂ ਤਿਜੌਰੀਆਂ ਭਰਦੇ ਰਹੇ। ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਰੋਜ਼ਮੱਰ੍ਹਾ ਦੀਆਂ ਮੁਸ਼ਕਲਾਂ ਨਾਲ ਕੋਈ ਲੈਣਾ ਦੇਣਾ ਕਦੇ ਵੀ ਨਹੀਂ ਰਿਹਾ।
ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸਪੱਸ਼ਟ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਖ਼ੁਦ ਅਗਾਂਹ ਹੋ ਕੇ ਵੱਖ-ਵੱਖ ਵਾਰਡਾਂ ਵਿੱਚ ਆਪਣੀਆਂ ਡਿਊਟੀਆਂ ਸੰਭਾਲ ਰਹੇ ਹਨ ਅਤੇ ਪਲ -ਪਲ ਸਾਰੇ ਵਾਰਡਾਂ ਵਿੱਚ ਚੋਣ ਮੁਹਿੰਮ ਨੂੰ ਸਿਖਰ ਉੱਤੇ ਪਹੁੰਚਾ ਰਹੇ ਹਨ ਅਤੇ ਬਿਨਾਂ ਸ਼ੱਕ ਮੁਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਤੋਂ ਜਿੱਤ ਕੇ ਆਪਣਾ ਮੇਅਰ ਚੁਣਨ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…